ਪੜਚੋਲ ਕਰੋ

ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ।

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਦਵਿੰਦਰਜੀਤ ਸਿੰਘ ਲਾਡੀ ਤੇ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ।

ਕੈਬਨਿਟ ਮੰਤਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨ੍ਹਾਂ ਦਾ ਤੁਰੰਤ ਫ਼ਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਮੀਡੀਆ ਨਾਲ ਪਾਰਦਰਸ਼ੀ, ਜਵਾਬਦੇਹ, ਸਕਰਾਤਮਕ ਸਾਂਝ ਨੂੰ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਉਣਗੇ।

ਇਸ ਮੌਕੇ ਮੌਜੂਦ ਮੰਤਰੀ ਸਾਹਿਬਾਨ ਨੇ ਉਮੀਦ ਜਤਾਈ ਕਿ ਅਮਨ ਅਰੋੜਾ ਇੱਕ ਮਿਹਨਤੀ, ਕੁਸ਼ਲ ਅਤੇ ਦੂਰਅੰਦੇਸ਼ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਵਿਭਾਗ ਦੂਣੀ-ਚੌਣੀ ਤਰੱਕੀ ਕਰੇਗਾ।

ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਵੇਣੂੰ ਪ੍ਰਸਾਦ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ  ਰਵੀ ਭਗਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਸਿਨਹਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ. ਗੁਰਕੀਰਤ ਕ੍ਰਿਪਾਲ ਸਿੰਘ ਤੇ ਡਾਇਰੈਕਟਰ ਸੋਨਾਲੀ ਗਿਰਿ, ਸੀ.ਏ. ਗਮਾਡਾ ਅਰਸ਼ਦੀਪ ਸਿੰਘ ਥਿੰਦ, ਸੀ.ਈ.ਓ. ਪੇਡਾ ਸੁਮੀਤ ਜਾਰੰਗਲ ਅਤੇ ਪਰਿਵਾਰਕ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਪ੍ਰਮੇਸ਼ਵਰੀ ਦੇਵੀ, ਪਤਨੀ ਸ਼ਬੀਨਾ ਅਰੋੜਾ, ਪੁੱਤਰ ਭੁਵੀਰ ਅਰੋੜਾ, ਭੈਣ ਨੀਨਾ ਮਲਹੋਤਰਾ, ਸਹੁਰਾ ਸੰਦੀਪ ਗਿਲਹੋਤਰਾ, ਸੱਸ ਰੰਜਨਾ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਨੇਹੀ ਮੌਜੂਦ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget