ਪੜਚੋਲ ਕਰੋ

ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੇ ਜਾਇਜ਼ੇ ਲਈ ਸਾਰੀਆਂ ਵਿਕਾਸ ਅਥਾਰਟੀਆਂ ਦਾ ਦੌਰਾ ਉਲੀਕਿਆ, ਪਟਿਆਲਾ ਵਿਕਾਸ ਅਥਾਰਟੀ ਤੋਂ ਕਰਨਗੇ ਆਗ਼ਾਜ਼

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਜ਼ਮੀਨੀ ਪੱਧਰ ਉਤੇ ਵਿਕਾਸ ਕਾਰਜਾਂ ਦੇ ਜਾਇਜ਼ੇ ਲਈ ਸਾਰੀਆਂ ਵਿਕਾਸ ਅਥਾਰਟੀਆਂ ਦਾ ਦੌਰਾ ਉਲੀਕਿਆ ਇਸ ਹਫ਼ਤੇ ਪਟਿਆਲਾ ਵਿਕਾਸ ਅਥਾਰਟੀ ਤੋਂ ਕਰਨਗੇ ਪੰਜਾਬ ਦੌਰੇ ਦਾ ਆਗ਼ਾਜ਼

ਚੰਡੀਗੜ੍ਹ: ਸੂਬੇ ਵਿੱਚ ਬੇਤਰਤੀਬੇ ਅਤੇ ਗ਼ੈਰ-ਸੁਚਾਰੂ ਢੰਗ ਨਾਲ ਹੋ ਰਹੇ ਵਿਕਾਸ ’ਤੇ ਪੂਰਨ ਰੋਕ ਲਗਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਉਹ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਬਿਹਤਰ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਲੰਮੀਆਂ ਤੇ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ, "ਮੈਂ ਇਸ ਹਫ਼ਤੇ ਤੋਂ ਪੰਜਾਬ ਦਾ ਦੌਰਾ ਸ਼ੁਰੂ ਕਰਾਂਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਸੰਤੁਲਿਤ ਵਿਕਾਸ ਅਤੇ ਪੰਜਾਬ ਵਿੱਚ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆਂ ਸ਼ਹਿਰਾਂ ਦੇ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਖੇਤਰਾਂ ਵਿੱਚ ਸੁਧਾਰ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦਾ ਅਹਿਦ ਲਿਆ ਹੈ।’’

ਮਿੱਥੇ ਪ੍ਰੋਗਰਾਮ ਅਨੁਸਾਰ ਕੈਬਨਿਟ ਮੰਤਰੀ ਇਸ ਹਫ਼ਤੇ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਦਾ ਦੌਰਾ ਕਰਨਗੇ।
ਅਰੋੜਾ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਲੋਕਾਂ ਦੇ ਵਿਚਾਰਾਂ ਅਤੇ ਲੋੜਾਂ ਨੂੰ ਹੋਰ ਡੂੰਘਾਈ ਨਾਲ ਜਾਣਨ ਦੇ ਮੱਦੇਨਜ਼ਰ ਉਹ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ, ਰੀਅਲ ਅਸਟੇਟ ਡਿਵੈੱਲਪਰਾਂ ਅਤੇ ਹੋਰ ਭਾਈਵਾਲਾਂ ਨਾਲ ਵੀ ਮੀਟਿੰਗਾਂ ਕਰਨਗੇ ਤਾਂ ਜੋ ਉਨ੍ਹਾਂ ਨੂੰ ਪੰਜਾਬ ਦੇ ਟਿਕਾਊ ਅਤੇ ਸੁਚਾਰੂ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਗ਼ੈਰ-ਜਿੰਮੇਵਾਰਾਨਾ ਪਹੁੰਚ ਅਤੇ ਨਵੀਂ ਯੋਜਨਾਬੱਧ ਟਾਊਨਸ਼ਿਪ ਲਿਆਉਣ ਵਿੱਚ ਨਾਕਾਮੀ ਹੀ ਮੁੱਖ ਰੂਪ ’ਚ ਸੂਬੇ ਦੇ ਬੇਤਰਤੀਬੇ ਸ਼ਹਿਰੀ ਵਿਕਾਸ ਦਾ ਕਾਰਨ ਬਣੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਮਨਜ਼ੂਰਸੁਦਾ ਕਾਲੋਨੀਆਂ ਵਿੱਚ ਬੁਨਿਆਦੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣ ਸਣੇ ਸ਼ਹਿਰੀ ਖੇਤਰਾਂ ਵਿੱਚ ਨਵੀਂ ਯੋਜਨਾਬੱਧ ਟਾਊਨਸਸ਼ਿਪ ਸਥਾਪਤ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ।

ਉਨ੍ਹਾਂ ਕਿਹਾ ਕਿ ਹੁਣ ਅਣ-ਅਧਿਕਾਰਤ ਕਾਲੋਨੀਆਂ ਨੂੰ ਠੱਲ੍ਹ ਪਾਉਣ ਅਤੇ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆਂ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਸਥਾਨਾਂ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget