AAP ਵਿਧਾਇਕ ਦਾ ਸੁਨੀਲ ਜਾਖੜ ਨੂੰ ਸਿੱਧਾ ਚੈਲੇਂਜ, ‘ਗੈਂਗਸਟਰ ਨਾਲ ਲਿੰਕ ਹੋਣ ਦਾ ਦੋਸ਼ ਸਾਬਤ ਕਰੋ, ਸਬੂਤ ਮਿਲੇ ਤਾਂ ਦੇਵਾਂਗਾ ਅਸਤੀਫਾ’
Punjab News: ਫਾਜ਼ਿਲਕਾ ਵਿੱਚ ਅਬੋਹਰ ਦੇ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਸਿੱਧਾ ਚੈਲੇਂਜ ਕੀਤਾ ਹੈ।

Punjab News: ਫਾਜ਼ਿਲਕਾ ਵਿੱਚ ਅਬੋਹਰ ਦੇ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਸਿੱਧਾ ਚੈਲੇਂਜ ਕੀਤਾ ਹੈ। ਜਾਖੜ ਜਾਂ ਤਾਂ ਉਨ੍ਹਾਂ ‘ਤੇ ਲਾਏ ਗਏ ਦੋਸ਼ਾਂ ਨੂੰ ਸਾਬਤ ਕਰਨ ਜਾਂ ਫਿਰ ਮੁਆਫੀ ਮੰਗਣ।
ਵਿਧਾਇਕ ਨੇ ਆਪਣਾ ਅਸਤੀਫਾ ਦਿਖਾਉਂਦਿਆਂ ਹੋਇਆਂ ਕਿਹਾ ਕਿ ਜੇਕਰ ਜਾਖੜ ਦੋਸ਼ ਸਾਬਤ ਕਰ ਦਿੰਦੇ ਹਨ ਤਾਂ ਉਹ ਆਪਣੀ ਵਿਧਾਇਕੀ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਾਖੜ ਨੇ ਉਨ੍ਹਾਂ ‘ਤੇ ਗੈਂਗਸਟਰਾਂ ਨਾਲ ਲਿੰਕ ਹੋਣ ਦਾ ਦੋਸ਼ ਲਾਇਆ ਸੀ।
ਉੱਥੇ ਹੀ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਦਾ ਜ਼ਿਕਰ ਕਰਦਿਆਂ ਅਮਨਦੀਪ ਸਿੰਘ ਨੇ ਕਿਹਾ ਕਿ ਇਹ ਇੱਕ ਦੁਖਦਾਈ ਘਟਨਾ ਹੈ। ਉਨ੍ਹਾਂ ਦਾ ਵਰਮਾ ਪਰਿਵਾਰ ਨਾਲ ਪੁਰਾਣਾ ਰਿਸ਼ਤਾ ਹੈ। ਇਸ ਮਾਮਲੇ ਵਿੱਚ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਧਾਇਕ ਨੇ ਕਿਹਾ ਕਿ ਇਸ ਸੰਵੇਦਨਸ਼ੀਲ ਮੁੱਦੇ 'ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਵਿਰੋਧੀ ਧਿਰ 'ਤੇ ਕੱਸਿਆ ਤੰਜ
ਉਨ੍ਹਾਂ ਯਾਦ ਦਿਵਾਇਆ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਪਿਛਲੇ 5 ਦਹਾਕਿਆਂ ਵਿੱਚ ਦੂਜੀਆਂ ਪਾਰਟੀਆਂ ਦੇ ਰਾਜ ਵਿੱਚ ਗੈਂਗਸਟਰ ਪੈਦਾ ਹੋਏ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਨੇ ਸੋਸ਼ਲ ਮੀਡੀਆ 'ਤੇ ਗੈਂਗਸਟਰ ਆਰਜੂ ਬਿਸ਼ਨੋਈ ਨਾਲ ਵਾਇਰਲ ਹੋਈ ਆਪਣੀ ਫੋਟੋ ਸੰਬੰਧੀ ਉਨ੍ਹਾਂ ਤੋਂ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਪੱਲਾ ਝਾੜਦਿਆਂ ਹੋਇਆਂ ਕਿਹਾ ਕਿ ਇੱਕ ਸਿਆਸਤਦਾਨ ਹੋਣ ਦੇ ਨਾਤੇ ਮੈਂ ਵੱਖ-ਵੱਖ ਤਰ੍ਹਾਂ ਦੇ ਲੋਕਾਂ ਨੂੰ ਮਿਲਦਾ ਰਹਿੰਦਾ ਹਾਂ ਅਤੇ ਜੇਕਰ ਕੋਈ ਗੈਂਗਸਟਰ ਬਣ ਜਾਂਦਾ ਹੈ ਤਾਂ ਮੈਂ ਇਸ ਲਈ ਜ਼ਿੰਮੇਵਾਰ ਨਹੀਂ ਹਾਂ।
ਉਨ੍ਹਾਂ ਕਿਹਾ ਕਿ ਸਮਾਜਿਕ ਜੀਵਨ ਵਿੱਚ ਬਹੁਤ ਸਾਰੇ ਲੋਕ ਰਾਜਨੀਤਿਕ ਨੇਤਾਵਾਂ ਨਾਲ ਫੋਟੋਆਂ ਖਿਚਵਾਉਂਦੇ ਹਨ, ਇਸਦਾ ਮਤਲਬ ਇਹ ਨਹੀਂ ਹੈ ਕਿ ਅਸੀਂ ਸਾਰੇ ਉਨ੍ਹਾਂ ਨੂੰ ਜਾਣਦੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















