(Source: ECI/ABP News)
SIdhu Moosewala News: ਮੂਸੇਵਾਲਾ ਵਾਪਸ ਆ ਗਿਆ...ਰਾਜਾ ਵੜਿੰਗ ਨੇ ਪਰਿਵਾਰ ਨੂੰ ਦਿੱਤੀ ਭਾਵੁਕ ਵਧਾਈ
SIdhu Moosewala News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬਠਿੰਡਾ ਹਸਪਤਾਲ ਪਹੁੰਚੇ। ਉਨ੍ਹਾਂ ਨੇ ਇੱਥੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਵਧਾਈਆਂ ਦਿੱਤੀਆਂ।
SIdhu Moosewala News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬਠਿੰਡਾ ਹਸਪਤਾਲ ਪਹੁੰਚੇ। ਉਨ੍ਹਾਂ ਨੇ ਇੱਥੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਵਧਾਈਆਂ ਦਿੱਤੀਆਂ। ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਸ ਪ੍ਰਮਾਤਮਾ ਦਾ ਤੇ ਲੋਕਾਂ ਦੀਆਂ ਦੁਆਵਾਂ ਦਾ ਅਸੀਂ ਦੇਣ ਨਹੀਂ ਦੇ ਸਕਦੇ ਜਿਸ ਦੇ ਚੱਲਦੇ ਅੱਜ ਮਾਤਾ ਚਰਨ ਕੌਰ ਵੱਲੋਂ ਬੱਚੇ ਨੂੰ ਜਨਮ ਦਿੱਤਾ ਗਿਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਬੱਚਾ ਬਿਲਕੁਲ ਤੰਦਰੁਸਤ ਹੈ ਤੇ ਮਾਤਾ ਚਰਨ ਕੌਰ ਵੀ ਬਿਲਕੁਲ ਠੀਕ-ਠਾਕ ਹਨ। ਮੇਰੀ ਖੁਦ ਉਨ੍ਹਾਂ ਨਾਲ ਗੱਲਬਾਤ ਹੋਈ ਹੈ ਤੇ ਉਨ੍ਹਾਂ ਨੇ ਹੱਸਦੇ ਹੋਏ ਕਿਹਾ ਕਿ ਸ਼ੁਭਦੀਪ ਮੂਸੇਵਾਲਾ ਵਾਪਸ ਆ ਗਿਆ ਹੈ। ਦੂਜੇ ਪਾਸੇ ਡਾਕਟਰ ਰਜਨੀ ਜਿੰਦਲ ਨੇ ਕਿਹਾ ਕਿ ਸਾਡੇ ਵੱਲੋਂ ਚਰਨ ਕੌਰ ਦਾ ਇਲਾਜ ਕੀਤਾ ਗਿਆ ਹੈ ਤੇ ਹੁਣ ਬੱਚਾ ਤੇ ਮਾਤਾ ਠੀਕ ਹਨ।
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਵੱਲੋਂ ਪ੍ਰਸ਼ੰਸਕਾਂ ਨਾਲ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਗਈ ਹੈ। ਮਰਹੂਮ ਗਾਇਕ ਦੇ ਮਾਪਿਆਂ ਨੇ ਆਪਣੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵਜੰਮੇ ਪੁੱਤਰ ਨਾਲ ਪੋਸਟ ਸ਼ੇਅਰ ਕਰ ਇਹ ਗੁੱਡ ਨਿਊਜ਼ ਫੈਨਜ਼ ਨੂੰ ਦਿੱਤੀ ਹੈ।
ਇਹ ਵੀ ਪੜ੍ਹੋ: Anushka Sen: ਅਨੁਸ਼ਕਾ ਸੇਨ ਨੇ ਐਥਨਿਕ ਲੁੱਕ ਵਿੱਚ ਮਚਾਈ ਤਬਾਹੀ, ਸਾਦਗੀ ਭਰੇ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਕੀਤਾ ਦੀਵਾਨਾ
ਬਲਕੌਰ ਸਿੰਘ ਵੱਲੋਂ ਸ਼ੇਅਰ ਕੀਤੀ ਇਸ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਉੱਪਰ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਬਹੁਤ-ਬਹੁਤ ਮੁਬਾਰਕਾਂ, ਵਾਹਿਗੂਰੁ ਨੇ ਬਹੁਤ ਮਿਹਰ ਕੀਤੀ...ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਇਸ ਦਾ ਨਾਂ ਵੀ ਸ਼ੁਭਦੀਪ ਸਿੰਘ ਹੀ ਰੱਖੋ। ਬਲਕੌਰ ਸਿੰਘ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਵਧਾਈਆਂ ਦਿੰਦੇ ਹੋਏ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ।
ਕਾਬਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੇ ਜਾਣ ਤੋਂ ਬਾਅਦ ਮਾਪਿਆਂ ਚਰਨ ਕੌਰ ਤੇ ਬਲਕੌਰ ਸਿੰਘ ਦੀ ਜ਼ਿੰਦਗੀ 'ਚ ਹਨ੍ਹੇਰਾ ਛਾ ਗਿਆ ਸੀ। ਰਿਪੋਰਟਾਂ 'ਚ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਪਰਿਵਾਰ ਦੀ ਕਰੋੜਾਂ ਦੀ ਜਾਇਦਾਦ ਦੇ ਵਾਰਸ ਲਈ ਚਰਨ ਕੌਰ ਤੇ ਬਲਕੌਰ ਸਿੰਘ ਨੇ ਦੂਜੇ ਬੱਚੇ ਨੂੰ ਦੁਨੀਆ 'ਚ ਲੈ ਕੇ ਆਉਣ ਦਾ ਫੈਸਲਾ ਕੀਤਾ। ਫਿਲਹਾਲ ਇਹ ਖਬਰ ਪ੍ਰਸ਼ੰਸਕਾਂ ਲਈ ਬਹੁਤ ਖਾਸ ਹੈ, ਕਿ ਇੱਕ ਵਾਰ ਫਿਰ ਮੂਸੇਵਾਲਾ ਦੇ ਨਾਂ ਦੀ ਚਰਚਾ ਤੇਜ਼ ਹੋ ਗਈ ਹੈ।
ਇਹ ਵੀ ਪੜ੍ਹੋ: Elvish Yadav News: ਨੋਇਡਾ ਪੁਲਿਸ ਨੇ ਰੇਵ ਪਾਰਟੀ ਦੇ ਮਾਮਲੇ ‘ਚ ਕੀਤੀ ਕਾਰਵਾਈ, ਐਲਵਿਸ਼ ਯਾਦਵ ਗ੍ਰਿਫ਼ਤਾਰ, ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)