Amarinder Singh On Harish Rawat: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਧਰਮ-ਨਿਰਪੱਖ ਛਵੀ 'ਤੇ ਸਵਾਲ ਚੁੱਕੇ ਜਾਣ ਦੇ ਕੁਝ ਹੀ ਘੰਟਿਆਂ ਬਾਅਦ ਸ਼ੁੱਕਰਵਾਰ ਕਾਂਗਰਸ ਲੀਡਰ ਹਰੀਸ਼ ਰਾਵਤ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਬਿਆਨ ਪਾਰਟੀ ਦੀ ਤਰਸਯੋਗ ਹਾਲਤ ਦੇ ਚੱਲਦੇ ਆਇਆ ਹੈ।


ਸਿੰਘ ਨੇ ਖੁਦ ਦੇ ਦਬਾਅ 'ਚ ਹੋਣ ਦੀ ਰਾਵਤ ਦੀ ਟਿੱਪਣੀ 'ਤੇ ਕਿਹਾ, 'ਮੁੱਖ ਮੰਤਰੀ ਦੇ ਤੌਰ 'ਤੇ ਅਸਤੀਫ਼ਾ ਦੇਣ ਤੋਂ ਤਿੰਨ ਹਫ਼ਤੇ ਪਹਿਲਾਂ ਮੈਂ ਸੋਨੀਆ ਗਂਧੀ ਨੂੰ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ। ਪਰ ਉਨ੍ਹਾਂ ਮੈਨੂੰ ਅਹੁਦੇ 'ਤੇ ਬਣੇ ਰਹਿਣ ਨੂੰ ਕਿਹਾ ਸੀ,' ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਤੇ ਸਿਰਫ਼ ਕਾਂਗਰਸ ਦੇ ਪ੍ਰਤੀ ਨਿਸ਼ਠਾਵਾਨ ਹੋਣ ਦਾ ਦਬਾਅ ਸੀ ਕਿਉਂਕਿ ਇਸ ਦੇ ਚੱਲਦੇ ਹੀ ਉਹ ਵਾਰ-ਵਾਰ ਅਪਮਾਨ ਨੂੰ ਸਹਿਨ ਕਰ ਰਹੇ ਸਨ।


ਪੰਜਾਬ ਕਾਂਗਰਸ ਪ੍ਰਭਾਰੀ ਰਾਵਤ ਨੇ ਸ਼ੁੱਕਰਵਾਰ ਨੂੰ ਦੇਹਰਾਦੂਨ 'ਚ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਬੀਜੇਪੀ ਜੇਕਰ ਸੂਬੇ 'ਚ ਅਮਰਿੰਦਰ ਸਿੰਘ ਨੂੰ ਆਪਣਾ ਮਖੌਟਾ ਬਣਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਉਨ੍ਹਾਂ ਨੂੰ ਇਸ ਨੂੰ ਖਾਰਜ ਕਰ ਦੇਣਾ ਚਾਹੀਦਾ ਹੈ।


ਹਰੀਸ਼ ਰਾਵਤ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਿਹੇ ਬੀਜੇਪੀ ਲੀਡਰਾਂ ਨਾਲ ਅਮਰਿੰਦਰ ਸਿੰਘ ਦੀ ਨਜ਼ਦੀਕੀ ਉਨ੍ਹਾਂ ਦੀ ਧਰਮ-ਨਿਰਪੱਖ ਛਵੀ 'ਤੇ ਸਵਾਲ ਖੜੇ ਕਰਦੀ ਹੈ। ਰਾਵਤ ਦੇ ਬਿਆਨ 'ਤੇ ਪ੍ਰਤੀਕਿਰਿਆ ਵਿਅਕਤ ਕਰਦਿਆਂ ਸਿੰਘ ਨੇ ਕਿਹਾ ਕਿ ਇੱਥੋਂ ਤਕ ਕਿ ਉਨ੍ਹਾਂ ਦੇ ਕੱਟੜ ਆਲੋਚਕ ਤੇ ਦੁਸ਼ਮਨ ਵੀ ਇਸ ਬਾਰੇ ਉਨ੍ਹਾਂ ਦੀ ਨਿਸ਼ਠਾ 'ਤੇ ਸ਼ੱਕ ਨਹੀਂ ਜਤਾਉਣਗੇ।


ਇਹ ਵੀ ਪੜ੍ਹੋ: Farmers Protest: ਹਰਿਆਣਾ 'ਚ ਇੱਕ ਵਾਰ ਫਿਰ ਤੋਂ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ









ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/


 


https://apps.apple.com/in/app/811114904