Chandigarh News: ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਨੀਵਾਰ ਨੂੰ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਵਿਚ ਪਾਰਟੀ ਦੀ ਹਾਰ ਨੂੰ ਸਵੀਕਾਰ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਅਤੇ ਇਸ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਵਧਾਈ ਦਿੱਤੀ ਹੈ। ਰਿੰਕੂ ਨੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਤੋਂ 56691 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ।


ਜਾਣੋ ਕਿਸਨੂੰ ਮਿਲੀਆਂ ਕਿੰਨੀਆਂ ਵੋਟਾਂ?


ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 3,02,097 ਵੋਟਾਂ ਮਿਲੀਆਂ। ਜਦਕਿ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 2,43,450 ਵੋਟਾਂ ਮਿਲੀਆਂ। ਜਦੋਂ ਕਿ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 1,58,354 ਅਤੇ ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 1,34,706 ਵੋਟਾਂ ਮਿਲੀਆਂ। ਇਸ ਤਰ੍ਹਾਂ ਸੁਸ਼ੀਲ ਰਿੰਕੂ 58,691 ਵੋਟਾਂ ਨਾਲ ਜੇਤੂ ਰਹੇ। ਇਸੇ ਤਰ੍ਹਾਂ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੂੰ 20354, ਨੋਟਾ ਨੂੰ 6656 ਅਤੇ ਨੀਤੂ ਸ਼ਤਰੂਵਾਲਾ ਨੂੰ 4599 ਵੋਟਾਂ ਮਿਲੀਆਂ।


ਇਹ ਵੀ ਪੜ੍ਹੋ: Baba Vanga Predictions: ਬਾਬਾ ਵੇਂਗਾ ਦੀਆਂ 2023 ਸਬੰਧੀ ਕੀਤੀਆਂ ਭਵਿੱਖਬਾਣੀਆਂ ਹੋਈਆਂ ਸੱਚ ਸਾਬਤ! ਜਾਣੋ ਇਨ੍ਹਾਂ ਬਾਰੇ


ਰਿੰਕੂ ਤੇ 'ਆਪ' ਨੂੰ ਜਿੱਤ ਲਈ ਵਧਾਈਆਂ


ਵੜਿੰਗ ਨੇ ਇੱਕ ਟਵੀਟ ਵਿੱਚ ਕਿਹਾ, 'ਅਸੀਂ ਨਿਮਰਤਾ ਨਾਲ ਫਤਵਾ ਸਵੀਕਾਰ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਸਮਰਥਕਾਂ ਅਤੇ ਸੂਬਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਦਾ ਉਪ-ਚੋਣਾਂ ਵਿੱਚ ਸਖ਼ਤ ਮਿਹਨਤ ਅਤੇ ਯਤਨਾਂ ਲਈ ਧੰਨਵਾਦ ਕਰਦਾ ਹਾਂ। ਮੈਂ ਸੁਸ਼ੀਲ ਰਿੰਕੂ ਅਤੇ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ। ਜਨਵਰੀ ਵਿੱਚ ਕਰਮਜੀਤ ਕੌਰ ਦੇ ਪਤੀ ਅਤੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋਣ ਕਾਰਨ ਇਸ ਸੀਟ ਲਈ ਉਪ ਚੋਣ ਜ਼ਰੂਰੀ ਹੋ ਗਈ ਸੀ। ਸਵੇਰੇ ਅੱਠ ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ।


16 ਫੀਸਦੀ ਤੋਂ ਘੱਟ ਰਿਹਾ BJP ਦਾ ਵੋਟ ਫੀਸਦੀ


'ਆਪ' ਦੇ ਉਮੀਦਵਾਰ ਰਿੰਕੂ ਨੇ ਗਿਣਤੀ ਦੇ ਸ਼ੁਰੂ ਤੋਂ ਹੀ ਆਪਣੇ ਨੇੜਲੇ ਵਿਰੋਧੀ 'ਤੇ ਲਗਾਤਾਰ ਬੜ੍ਹਤ ਬਣਾਈ ਰੱਖੀ ਸੀ। ਜ਼ਿਮਨੀ ਚੋਣ ਵਿੱਚ 19 ਉਮੀਦਵਾਰ ਮੈਦਾਨ ਵਿੱਚ ਸਨ ਅਤੇ 54.70 ਫੀਸਦੀ ਵੋਟਿੰਗ ਹੋਈ ਸੀ। ਜ਼ਿਕਰਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ 'ਚ ਇਸ ਸੀਟ 'ਤੇ 63.04 ਫੀਸਦੀ ਪੋਲਿੰਗ ਹੋਈ ਸੀ। ਜਲੰਧਰ ਜ਼ਿਮਨੀ ਚੋਣ 'ਚ ਵੋਟ ਪ੍ਰਤੀਸ਼ਤ ਦੇ ਮਾਮਲੇ 'ਚ ਵੀ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਕਾਂਗਰਸ ਦਾ ਗੜ੍ਹ ਮੰਨੇ ਜਾਂਦੇ ਇਸ ਵਿਧਾਨ ਸਭਾ ਹਲਕੇ ਵਿੱਚ ਸੱਤਾਧਾਰੀ ਉਮੀਦਵਾਰ 58 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ ਰਿਹਾ। ਪਾਰਟੀ 34.05 ਵੋਟਾਂ ਨਾਲ ਅੱਗੇ ਹੈ। ਇਸ ਤੋਂ ਬਾਅਦ ਕਾਂਗਰਸ 27.44 ਫੀਸਦੀ ਵੋਟਾਂ ਨਾਲ ਦੂਜੇ ਨੰਬਰ 'ਤੇ ਹੈ। ਅਕਾਲੀ-ਬਸਪਾ ਨੂੰ 17.85 ਫੀਸਦੀ ਅਤੇ ਭਾਜਪਾ ਨੂੰ 15.19 ਫੀਸਦੀ ਵੋਟਾਂ ਮਿਲੀਆਂ ਹਨ।


ਇਹ ਵੀ ਪੜ੍ਹੋ: Video: ਦਫਤਰ ਤੋਂ ਘਰ ਪਰਤਦਿਆਂ ਹੀ ਪਤਨੀ ਨੇ ਪਤੀ ਦੀ ਕੀਤੀ ਕੁੱਟਮਾਰ, ਵਜ੍ਹਾ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ