Punjab News: ਪੰਜਾਬ ਵਿਧਾਨਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵੱਲੋਂ ਪਾਰਟੀ ਦੀ ਦਿੱਖ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸੇ ਕਵਾਇਦ 'ਚ ਹੁਣ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ  ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਤਾਪ ਬਾਜਵਾ ਨੂੰ ਸੀਐੱਲਪੀ ਲੀਡਰ ਅਤੇ ਡਾ. ਰਾਜਕੁਮਾਰ ਚੱਬੇਵਾਲ ਨੂੰ  ਡਿਪਟੀ ਸੀਐੱਲਪੀ ਲੀਡਰ ਨਿਯੁਕਤ ਕੀਤਾ ਗਿਆ ਹੈ।