Punjab News: ਪੰਜਾਬ ਵਿੱਚ 2027 ਵਿੱਚ ਵਿਧਾਨਸਭਾ ਚੋਣਾਂ ਹੋਣੀਆਂ ਹਨ, ਜਿਸ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਵਿੱਚ ਸ਼ਬਦੀਵਾਰ ਸ਼ੁਰੂ ਹੋ ਗਿਆ ਹੈ। ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸ.ਸੁਖਬੀਰ ਸਿੰਘ ਬਾਦਲ ਜੀ ਐਵੇਂ ਗੱਲਾਂ ਨਾ ਮਾਰੀ ਜਾਓ! ਜੇਕਰ ਚੋਣਾਂ ਲੜਨੀਆਂ ਹਨ ਤਾਂ ਆਓ ਗਿੱਦੜਬਾਹਾ ਤੋਂ ਲੜੋ, ਫੇਰ ਵੇਖ ਲਵਾਂਗੇ! ਇੱਕੋ ਵਾਰੀ ਵਿੱਚ ਸਾਰਾ ਕੱਟਾ ਕੱਟੀ ਕੱਢ ਦਿਆਂਗੇ।
ਰਾਜਾ ਵੜਿੰਗ ਨੇ ਸੁਖਬੀਰ ਵੱਲੋਂ ਗਿੱਦੜਬਾਹਾ ਤੋਂ ਅਗਲੀ ਵਿਧਾਨ ਸਭਾ ਚੋਣ ਲੜਨ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਸੁਖਬੀਰ ਨੂੰ ਇੰਨਾ ਹੀ ਭਰੋਸਾ ਹੈ, ਤਾਂ ਉਹ ਲੰਬੀ ਅਤੇ ਜਲਾਲਾਬਾਦ ਵਰਗੇ ਹੋਰ ਹਲਕਿਆਂ ਦੀ ਬਜਾਏ ਸਿਰਫ਼ ਗਿੱਦੜਬਾਹਾ ਤੋਂ ਹੀ ਚੋਣ ਲੜਨ।
ਇਸੇ ਤਰ੍ਹਾਂ, ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੀ ਕਾਰਗੁਜ਼ਾਰੀ ਨੂੰ ਲੈਕੇ ਸੁਖਬੀਰ ਦੇ ਗੁਮਰਾਹਕੁੰਨ ਦਾਅਵਿਆਂ ‘ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਮੁਕਤਸਰ ਅਤੇ ਬਠਿੰਡਾ ਵਿੱਚ ਕੁਝ ਸੀਟਾਂ ਤੋਂ ਇਲਾਵਾ ਸੂਬੇ ਭਰ ਵਿੱਚ ਅਕਾਲੀ ਦਲ ਦਾ ਸਫਾਇਆ ਹੋ ਗਿਆ ਸੀ।
ਇੱਥੋਂ ਤੱਕ ਕਿ 11 ਜ਼ਿਲ੍ਹਿਆਂ ਵਿੱਚ ਅਕਾਲੀ ਦਲ ਖਾਤਾ ਵੀ ਨਹੀਂ ਖੋਲ੍ਹ ਸਕਿਆ ਸੀ। ਫਿਰ ਵੀ ਸੁਖਬੀਰ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਚੋਣਾਂ ਵਿੱਚ ਦੂਜੇ ਨੰਬਰ ‘ਤੇ ਰਹੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।