Farmer Protest: ਰਾਜਾ ਵੜਿੰਗ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ-ਕੇਂਦਰ ਦਾ ਰਵੱਈਆ ਨਿੰਦਣਯੋਗ, ਪੰਜਾਬੀਆਂ ਨੂੰ ਹੰਭਲਾ ਮਾਰਨ ਦੀ ਕੀਤੀ ਅਪੀਲ
ਮੈਂ ਸਮੂਹ ਪੰਜਾਬੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਓ ਡੱਲੇਵਾਲ ਜੀ ਦਾ ਸਾਥ ਦੇਈਏ ਤੇ ਆਪਣੀ ਕਿਸਾਨੀ,ਆਪਣੇ ਅੰਨਦਾਤਾ ਨੂੰ ਬਚਾਉਣ ਲਈ ਹੰਭਲਾ ਮਾਰੀਏ।
Farmer Protest: ਖਨੌਰੀ ਸਰਹੱਦ ’ਤੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਕਿਸਾਨ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ DC ਤੇ SDM ਨੂੰ ਸੌਂਪਣਗੇ। ਜ਼ਿਕਰ ਕਰ ਦਈਏ ਕਿ ਡੱਲੇਵਾਲ ਨੇ 26 ਨਵੰਬਰ ਨੂੰ ਖਨੌਰੀ ਸਰਹੱਦ ਤੋਂ ਮਰਨ ਵਰਤ ਸ਼ੁਰੂ ਕੀਤਾ ਸੀ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਖਨੌਰੀ ਸਰਹੱਦ ਉੱਤੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪੁੱਜੇ ਜਿਸ ਦੀਆਂ ਤਸਵੀਰਾਂ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਹਨ।
ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਖਨੌਰੀ ਬਾਡਰ ਪਹੁੰਚ ਕੇ ਕਿਸਾਨੀ ਮੰਗਾਂ ਲਈ ਮਰਨ ਵਰਤ ਉੱਤੇ ਬੈਠੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਸਾਬ ਨਾਲ ਮੁਲਾਕਾਤ ਕੀਤੀ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਇਆ ਜਾ ਰਿਹਾ ਰਵੱਈਆ ਬੇਹੱਦ ਨਿੰਦਣਯੋਗ ਹੈ।
Met S. Jagjit Singh Dallewal Ji at the Khanauri border, where he continues his fast unto death for farmers’ rights on the 21st day. The @BJP4India’s apathy towards farmers is disgraceful. I appeal to all Punjabis to stand united, support Dallewal Ji, and protect our farmers and… pic.twitter.com/k4yiU8Gp17
— Amarinder Singh Raja Warring (@RajaBrar_INC) December 16, 2024
ਮੈਂ ਸਮੂਹ ਪੰਜਾਬੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਓ ਡੱਲੇਵਾਲ ਜੀ ਦਾ ਸਾਥ ਦੇਈਏ ਤੇ ਆਪਣੀ ਕਿਸਾਨੀ,ਆਪਣੇ ਅੰਨਦਾਤਾ ਨੂੰ ਬਚਾਉਣ ਲਈ ਹੰਭਲਾ ਮਾਰੀਏ। ਕਾਂਗਰਸ ਪਾਰਟੀ ਪਹਿਲਾਂ ਵੀ ਆਪਣੇ ਕਿਸਾਨ ਭਰਾਵਾਂ ਦੇ ਨਾਲ ਸੀ ਤੇ ਹੁਣ ਵੀ ਉਹਨਾਂ ਨਾਲ ਡਟ ਕੇ ਖੜ੍ਹੀ ਹੈ ਤੇ ਅੱਗੇ ਵੀ ਖੜ੍ਹੀ ਰਹੇਗੀ। ਅਸੀਂ ਆਪਣੇ ਹੱਕ ਲੈ ਕੇ ਹੀ ਦਮ ਲਵਾਂਗੇ।
ਜ਼ਿਕਰ ਕਰ ਦਈਏ ਕਿ ਮਰਨ ਵਰਤ ਕਰਕੇ ਜਗਜੀਤ ਸਿੰਘ ਡੱਲੇਵਾਲ ਦਾਨ ਭਾਰ ਕਾਫੀ ਘੱਟ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਹੈ। ਉਨ੍ਹਾਂ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਜ਼ਰੂਰੀ ਹੈ।
ਯਾਦ ਕਰਵਾ ਦਈਏ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)