Farmer Protest: ਖਨੌਰੀ ਸਰਹੱਦ ’ਤੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਕਿਸਾਨ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ DC ਤੇ SDM ਨੂੰ ਸੌਂਪਣਗੇ। ਜ਼ਿਕਰ ਕਰ ਦਈਏ ਕਿ ਡੱਲੇਵਾਲ ਨੇ 26 ਨਵੰਬਰ ਨੂੰ ਖਨੌਰੀ ਸਰਹੱਦ ਤੋਂ ਮਰਨ ਵਰਤ ਸ਼ੁਰੂ ਕੀਤਾ ਸੀ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਖਨੌਰੀ ਸਰਹੱਦ ਉੱਤੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪੁੱਜੇ ਜਿਸ ਦੀਆਂ ਤਸਵੀਰਾਂ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਹਨ।
ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਖਨੌਰੀ ਬਾਡਰ ਪਹੁੰਚ ਕੇ ਕਿਸਾਨੀ ਮੰਗਾਂ ਲਈ ਮਰਨ ਵਰਤ ਉੱਤੇ ਬੈਠੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਸਾਬ ਨਾਲ ਮੁਲਾਕਾਤ ਕੀਤੀ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਇਆ ਜਾ ਰਿਹਾ ਰਵੱਈਆ ਬੇਹੱਦ ਨਿੰਦਣਯੋਗ ਹੈ।
ਮੈਂ ਸਮੂਹ ਪੰਜਾਬੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਓ ਡੱਲੇਵਾਲ ਜੀ ਦਾ ਸਾਥ ਦੇਈਏ ਤੇ ਆਪਣੀ ਕਿਸਾਨੀ,ਆਪਣੇ ਅੰਨਦਾਤਾ ਨੂੰ ਬਚਾਉਣ ਲਈ ਹੰਭਲਾ ਮਾਰੀਏ। ਕਾਂਗਰਸ ਪਾਰਟੀ ਪਹਿਲਾਂ ਵੀ ਆਪਣੇ ਕਿਸਾਨ ਭਰਾਵਾਂ ਦੇ ਨਾਲ ਸੀ ਤੇ ਹੁਣ ਵੀ ਉਹਨਾਂ ਨਾਲ ਡਟ ਕੇ ਖੜ੍ਹੀ ਹੈ ਤੇ ਅੱਗੇ ਵੀ ਖੜ੍ਹੀ ਰਹੇਗੀ। ਅਸੀਂ ਆਪਣੇ ਹੱਕ ਲੈ ਕੇ ਹੀ ਦਮ ਲਵਾਂਗੇ।
ਜ਼ਿਕਰ ਕਰ ਦਈਏ ਕਿ ਮਰਨ ਵਰਤ ਕਰਕੇ ਜਗਜੀਤ ਸਿੰਘ ਡੱਲੇਵਾਲ ਦਾਨ ਭਾਰ ਕਾਫੀ ਘੱਟ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਹੈ। ਉਨ੍ਹਾਂ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਜ਼ਰੂਰੀ ਹੈ।
ਯਾਦ ਕਰਵਾ ਦਈਏ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।