ਹੜ੍ਹ ਪੀੜਤਾਂ ਦੀ ਮਦਦ ਲਈ ਕਾਂਗਰਸ ਦਾ ਵੱਡਾ ਐਲਾਨ, ਪਠਾਨਮਾਜਰਾ ਦੀ ਗ੍ਰਿਫਤਾਰੀ ਨੂੰ ਲੈਕੇ ਬੋਲੇ ਰਾਜਾ ਵੜਿੰਗ
Punjab News: ਸ਼੍ਰੀ ਮੁਕਤਸਰ ਸਾਹਿਬ ਵਿੱਚ ਐਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ।

Punjab News: ਸ਼੍ਰੀ ਮੁਕਤਸਰ ਸਾਹਿਬ ਵਿੱਚ ਐਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨੇ ਇਕੱਤਰ ਹੋ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 40 ਲੱਖ ਰੁਪਏ ਇਕੱਠੇ ਕੀਤੇ ਹਨ। ਇਹ ਰਕਮ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਵਰਤੀ ਜਾਵੇਗੀ।
ਕਾਂਗਰਸ ਪਾਰਟੀ ਵੱਲੋਂ ਪੰਜ ਮੈਂਬਰੀ ਕਮੇਟੀ ਦਾ ਗਠਨ ਕਰਕੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਗ੍ਰਿਫਤਾਰੀ 'ਤੇ ਬੋਲਦਿਆਂ ਕਿਹਾ ਕਿ 'ਆਪ' ਸਰਕਾਰ ਦੀ ਸ਼ੁਰੂ ਤੋਂ ਆਦਤ ਹੈ ਕਿ ਉਹ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਕਈ ਪਿੰਡ ਹੜ੍ਹ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਲੋਕਾਂ ਨੂੰ ਵੱਡੇ ਪੱਧਰ 'ਤੇ ਨੁਕਸਾਨ ਝੱਲਣਾ ਪਿਆ ਹੈ। ਉਹਨਾਂ ਨੇ ਦੱਸਿਆ ਕਿ ਕਾਂਗਰਸ ਦੇ ਲੀਡਰਾਂ ਅਤੇ ਵਰਕਰਾਂ ਨੇ ਮਿਲ ਕੇ ਆਪਣੀ ਜੇਬ ਵਿੱਚੋਂ 40 ਲੱਖ ਰੁਪਏ ਇਕੱਤਰ ਕੀਤੇ ਹਨ, ਜੋ ਸਿਰਫ਼ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਰਤੇ ਜਾਣਗੇ। ਇਸ ਰਕਮ ਨੂੰ ਜਿੱਥੇ ਜਰੂਰਤ ਹੋਵੇਗੀ ਉੱਥੇ ਖਰਚਿਆ ਜਾਵੇਗਾ ਤਾਂ ਜੋ ਲੋਕਾਂ ਦੀਆਂ ਲੋੜਾਂ ਤੁਰੰਤ ਪੂਰੀਆਂ ਹੋ ਸਕਣ।
ਕਾਂਗਰਸ ਵੱਲੋਂ ਹਰ ਪ੍ਰਭਾਵਿਤ ਖੇਤਰ ਤੱਕ ਸਹਾਇਤਾ ਪਹੁੰਚਾਉਣ ਲਈ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਲੋਕਾਂ ਦੀਆਂ ਜਰੂਰਤਾਂ 'ਤੇ ਨਜ਼ਰ ਰੱਖੇਗੀ। ਵੜਿੰਗ ਨੇ ਕਿਹਾ ਕਿ ਜਿਹੜੀ ਵੀ ਲੋੜ ਹੋਵੇਗੀ, ਚਾਹੇ ਖਾਣੇ ਦੀ ਹੋਵੇ, ਪਾਣੀ ਦੀ ਹੋਵੇ ਜਾਂ ਦਵਾਈਆਂ ਦੀ, ਉਹ ਕਾਂਗਰਸ ਪਾਰਟੀ ਪੂਰੀ ਕਰੇਗੀ। ਉਨ੍ਹਾਂ ਨੇ ਇਹ ਵੀ ਸਾਫ਼ ਕੀਤਾ ਕਿ ਪਹਿਲਾਂ ਖਰਚਾ ਪਾਰਟੀ ਦੇ ਵਰਕਰ 'ਤੇ ਲੀਡਰਾਂ ਦੀ ਜੇਬ ਵਿੱਚੋਂ ਹੀ ਕੀਤਾ ਜਾਵੇਗਾ ਅਤੇ ਜਰੂਰਤ ਪੈਣ 'ਤੇ ਬਾਅਦ ਵਿੱਚ ਹੀ ਸਹਾਇਤਾ ਲਈ ਮੰਗ ਕੀਤੀ ਜਾਵੇਗੀ।
ਇਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਲੋਕਾਂ ਨੂੰ ਸਿਰਫ਼ ਮਦਦ ਦੀ ਲੋੜ ਹੈ, ਜਿਸਨੂੰ ਪਾਰਟੀ ਪੂਰਾ ਕਰੇਗੀ ਅਤੇ ਬਾਅਦ ਵਿੱਚ ਸਰਕਾਰ ਤੋਂ ਸਵਾਲ ਕੀਤੇ ਜਾਣਗੇ। ਵੜਿੰਗ ਨੇ ਇਹ ਵੀ ਦੱਸਿਆ ਕਿ ਕਾਂਗਰਸ ਵੱਲੋਂ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਵਰਕਰ ਲੋਕਾਂ ਦੀਆਂ ਕਾਲਾਂ ਸੁਣਨਗੇ ਅਤੇ ਜਿਹੜੀਆਂ ਵੀ ਜਰੂਰਤਾਂ ਹੋਣਗੀਆਂ। ਉਨ੍ਹਾਂ ਨੂੰ ਤੁਰੰਤ ਕਮੇਟੀ ਦੇ ਧਿਆਨ ਵਿੱਚ ਲਿਆ ਕੇ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਕਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਣਾ ਪਹੁੰਚ ਰਿਹਾ ਹੈ ਪਰ ਹੋਰ ਜ਼ਰੂਰੀ ਵਸਤਾਂ ਜਿਵੇਂ ਕਿ ਦਵਾਈਆਂ ਜਾਂ ਪਾਈਪ ਨਹੀਂ ਪਹੁੰਚ ਰਹੀਆਂ। ਇਸ ਲਈ ਕਾਂਗਰਸ ਪਾਰਟੀ ਨੇ ਜ਼ਿੰਮੇਵਾਰੀ ਲਈ ਹੈ ਕਿ ਲੋਕਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।
Before You Go
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
ਟ੍ਰੈਂਡਿੰਗ ਟੌਪਿਕ





















