ਪਾਣੀ ਦੇ ਮੁੱਦੇ ਨੂੰ ਲੈਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਦਿੱਤੀ ਚੇਤਾਵਨੀ
Punjab News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਚਿਤਾਵਨੀ ਦਿੱਤੀ ਕਿ ਸੂਬੇ ਦੇ ਲੋਕ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਦੀ ਇਕ ਬੂੰਦ ਵੀ ਨਹੀਂ ਜਾਣ ਦੇਣਗੇ।

Punjab News: ਭਾਖੜਾ ਨਹਿਰ ਦੇ ਪਾਣੀ ਦੇ ਮੁੱਦੇ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ (Punjab and Hrayana Water Dispute) ਭੱਖਦਾ ਜਾ ਰਿਹਾ ਹੈ, ਉੱਥੇ ਹੀ ਦੋਵੇਂ ਸੂਬੇ ਆਹਮੋ-ਸਾਹਮਣੇ ਹੋ ਗਏ ਹਨ। ਇਸ ਤਹਿਤ ਹੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਚਿਤਾਵਨੀ ਦਿੱਤੀ ਕਿ ਸੂਬੇ ਦੇ ਲੋਕ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਦੀ ਇਕ ਬੂੰਦ ਵੀ ਨਹੀਂ ਜਾਣ ਦੇਣਗੇ।
ਪਾਣੀ ਦੇ ਮੁੱਦੇ 'ਤੇ ਦਿੱਲੀ ਦੇ ਮੰਤਰੀ ਪਰਵੇਸ਼ ਵਰਮਾ (Parvesh Verma) ਦੇ ਟਵੀਟ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕਿਹਾ ਕਿ ਅਸੀਂ ਕਦੇ ਵੀ 10 ਸਾਲਾਂ ਤੱਕ ਪਾਣੀ ਨਹੀਂ ਰੋਕਿਆ ਪਰ ਜੇਕਰ ਪੰਜਾਬ ਵਿਚ ਪਾਣੀ ਦੀ ਕਮੀ ਹੈ ਤਾਂ ਇਹ ਸੁਭਾਵਿਕ ਹੈ ਕਿ ਅਸੀਂ ਪੰਜਾਬ ਨੂੰ ਤਰਜੀਹ ਦੇਵਾਂਗੇ।
ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਦਿੱਲੀ ਅਤੇ ਹਰਿਆਣਾ ਨੂੰ ਹੋਰ ਪਾਣੀ ਦੀ ਲੋੜ ਹੋਵੇ ਪਰ ਅਸੀਂ ਪਹਿਲਾਂ ਹੀ ਉਨ੍ਹਾਂ ਦੇ ਹਿੱਸੇ ਦਾ ਪਾਣੀ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਉਸ ਦੇ ਬਣਦੇ ਹੱਕ ਮੁਤਾਬਕ ਪਾਣੀ ਮਿਲ ਗਿਆ ਹੈ ਅਤੇ ਪੰਜਾਬ ਖ਼ੁਦ ਪਾਣੀ ਦੀ ਕਮੀ ਵਿੱਚ ਹੈ ਤਾਂ ਹਰਿਆਣਾ ਵਾਧੂ ਪਾਣੀ ਨਹੀਂ ਮੰਗ ਸਕਦਾ। ਇਸ ਮੁੱਦੇ ’ਤੇ ਅਸੀਂ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਦੇ ਨਾਲ ਹਾਂ, ਜੇਕਰ ਉਹ ਸਾਡਾ ਪਾਣੀ ਵੀ ਚੋਰੀ ਕਰ ਲੈਣਗੇ ਤਾਂ ਸੂਬੇ ਦਾ ਕੀ ਬਚੇਗਾ?
ਵੜਿੰਗ ਨੇ ਕਿਹਾ ਕਿ ਜਦੋਂ ਹਰਿਆਣਾ ਨੂੰ ਆਪਣਾ ਹਿੱਸਾ ਪਹਿਲਾਂ ਹੀ ਮਿਲ ਚੁੱਕਾ ਹੈ ਤਾਂ ਉਸ ਕੋਲ ਵਾਧੂ ਪਾਣੀ ਮੰਗਣ ਦਾ ਕੋਈ ਕਾਰਨ ਨਹੀਂ ਹੈ। ਅਸੀਂ ਦੂਜਿਆਂ ਨੂੰ ਪਾਣੀ ਦੇਣ ਲਈ ਆਪਣੇ ਸੂਬੇ ਨੂੰ ਸੁੱਕਣ ਨਹੀਂ ਦੇ ਸਕਦੇ। ਉਨ੍ਹਾਂ ਨੇ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















