ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NYT ਨੇ ਪਹਿਲੇ ਪੰਨੇ 'ਤੇ ਸਿਸੋਦੀਆ ਦੀ ਫੋਟੋ ਛਾਪੀ, ਅੱਜ ਹੀ ਮੋਦੀ ਜੀ ਨੇ ਉਨ੍ਹਾਂ ਦੇ ਘਰ CBI ਭੇਜ ਦਿੱਤੀ: ਭਗਵੰਤ ਮਾਨ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ।
ਚੰਡੀਗੜ੍ਹ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਉਨ੍ਹਾਂ ਕਿਹਾ ਕਿ ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NYT ਨੇ ਪਹਿਲੇ ਪੰਨੇ 'ਤੇ ਉਨ੍ਹਾਂ ਦੀ ਫੋਟੋ ਛਾਪੀ ਤੇ ਅੱਜ ਹੀ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀਬੀਆਈ ਭੇਜ ਦਿੱਤੀ ਹੈ। ਇਸ ਤਰ੍ਹਾਂ ਭਾਰਤ ਕਿਵੇਂ ਅੱਗੇ ਵੱਧੇਗਾ ?
मनीष सिसोदिया आज़ाद भारत के सबसे बेहतरीन शिक्षा मंत्री हैं। आज US के सबसे बड़े अख़बार NYT ने फ़्रंट पेज पर उनकी फ़ोटो छापी। और आज ही मोदी जी ने उनके घर CBI भेज दी। ऐसे भारत कैसे आगे बढ़ेगा?
— Bhagwant Mann (@BhagwantMann) August 19, 2022
ਹਾਸਲ ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਇਹ ਰੇਡ ਕੀਤੀ ਗਈ ਹੈ। ਸੀਬੀਆਈ ਦੀ ਟੀਮ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, 'ਸੀਬੀਆਈ ਆਈ ਹੈ, ਉਸ ਦਾ ਸੁਆਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।
ਉਨ੍ਹਾਂ ਨੇ ਇਕ ਹੋਰ ਟਵੀਟ 'ਚ ਕਿਹਾ, 'ਇਹ ਲੋਕ ਦਿੱਲੀ ਦੀ ਸਿੱਖਿਆ ਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪ੍ਰੇਸ਼ਾਨ ਹਨ। ਇਸੇ ਲਈ ਦਿੱਲੀ ਦੇ ਸਿਹਤ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਜੋ ਸਿੱਖਿਆ-ਸਿਹਤ ਦੇ ਚੰਗੇ ਕੰਮ ਰੋਕੇ ਜਾ ਸਕਣ। ਸਾਡੇ ਦੋਵਾਂ 'ਤੇ ਝੂਠੇ ਦੋਸ਼ ਲੱਗੇ ਹਨ। ਅਦਾਲਤ ਵਿੱਚ ਸੱਚ ਸਾਹਮਣੇ ਆ ਜਾਵੇਗਾ।
ਦਿੱਲੀ ਦੇ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਵਾਂਗੇ: ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ 'ਤੇ ਸੀਬੀਆਈ ਦੇ ਛਾਪੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ, ''ਪੂਰੀ ਦੁਨੀਆ ਦਿੱਲੀ ਦੇ ਸਿੱਖਿਆ ਤੇ ਸਿਹਤ ਮਾਡਲ ਦੀ ਚਰਚਾ ਕਰ ਰਹੀ ਹੈ। ਇਹ ਇਸ ਨੂੰ ਰੋਕਣਾ ਚਾਹੁੰਦੇ ਹਨ, ਇਸੇ ਲਈ ਦਿੱਲੀ ਦੇ ਸਿਹਤ ਤੇ ਸਿੱਖਿਆ ਮੰਤਰੀ 'ਤੇ ਛਾਪੇਮਾਰੀ ਤੇ ਗ੍ਰਿਫਤਾਰੀ ਦੀ ਕਾਰਵਾਈ ਚੱਲ ਰਹੀ ਹੈ। 75 ਸਾਲਾਂ ਵਿੱਚ ਜਿਸ ਨੇ ਵੀ ਚੰਗਾ ਕੰਮ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਰੋਕਿਆ ਗਿਆ। ਇਸੇ ਕਰਕੇ ਭਾਰਤ ਪਿੱਛੇ ਰਹਿ ਗਿਆ ਪਰ ਅਸੀਂ ਦਿੱਲੀ ਦੇ ਚੰਗੇ ਕੰਮ ਨੂੰ ਰੁਕਣ ਨਹੀਂ ਦੇਵਾਂਗੇ।