ਪੜਚੋਲ ਕਰੋ

Covid-free Persons: ਕੋਰੋਨਾ ਨੂੰ ਪਿੰਡਾਂ ‘ਚ ਫੈਲਣ ਤੋਂ ਰੋਕਣ ਲਈ ਕੈਪਟਨ ਦੀ ਪਿੰਡਵਾਸੀਆਂ ਨੂੰ ਅਪੀਲ

CM Amarinder Singh FB live: ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਮੁਹੱਲੇ ਅਤੇ ਪਿੰਡ ਬਚਾਉਣ ਦਾ ਸੱਦਾ ਦਿੱਤਾ ਤਾਂ ਕਿ ਇਸ ਨਾਲ ਆਪਣੇ ਆਪ ਨੂੰ, ਆਪਣੇ ਪਰਿਵਾਰਾਂ ਨੂੰ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਲਾਜ ਲਈ ਹਸਪਤਾਲ ਜਾਣ ਵਿਚ ਦੇਰੀ ਨਾ ਕਰਨ ਲਈ ਆਖਿਆ।

ਚੰਡੀਗੜ੍ਹ: ਪੰਜਾਬ ‘ਚ ਕੋਵਿਡ (Coronavirus in Punjab) ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ‘ਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ (Covid 19) ਦੇ ਪੈਰ ਪਸਾਰਨ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (captain Amarinder Singh) ਨੇ ਸ਼ੁੱਕਰਵਾਰ ਨੂੰ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਸਿਰਫ ਉਨ੍ਹਾਂ ਵਿਅਕਤੀਆਂ ਨੂੰ ਦਾਖਲ ਹੋਣ ਦੇਣ ਦੀ ਅਪੀਲ ਕੀਤੀ ਜੋ ਕੋਰੋਨਾਵਾਇਰਸ ਤੋਂ ਮੁਕਤ ਹੋਣ।

ਫੇਸਬੁੱਕ ਦੇ ਲਾਈਵ ਪ੍ਰਸਾਰਨ ਦੌਰਾਨ ਪੰਜਾਬ (CM Amarinder Singh FB live) ਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਅਗਲੇ ਦੋ ਮਹੀਨੇ ਪੇਂਡੂ ਇਲਾਕਿਆਂ ਵਿਚ ਸਖ਼ਤ ਕਦਮ ਉਠਾਉਣ ਦਾ ਸੱਦਾ ਦਿੱਤਾ ਹੈ ਅਤੇ ਉਨ੍ਹਾਂ ਨੇ ਆਉਂਦੇ ਦੋ ਮਹੀਨਿਆਂ ਨੂੰ ਬਹੁਤ ਹੀ ਗੰਭੀਰ ਸਮਾਂ ਦੱਸਿਆ। ਕੈਪਟਨ ਨੇ ਅੱਗੇ ਕਿਹਾ,“ਹੁਣ ਦਿਹਾਤੀ ਖੇਤਰਾਂ ਵਿਚ ਕੋਵਿਡ ਕੇਸਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਕਰਕੇ ਸਾਨੂੰ ਬਹੁਤ ਸੰਭਲਣ ਦੀ ਲੋੜ ਹੈ।”

ਪੰਜਾਬ ਦੇ ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ,“ਸਾਡੇ ਕੋਲ ਹਰੇਕ ਥਾਂ ਡਾਕਟਰਾਂ ਦੀਆਂ ਟੀਮਾਂ ਹਨ ਅਤੇ ਜੇਕਰ ਤੁਸੀਂ ਠੀਕ ਮਹਿਸੂਸ ਨਹੀਂ ਕਰਦੇ ਤਾਂ ਇਨ੍ਹਾਂ ਡਾਕਟਰਾਂ ਤੱਕ ਪਹੁੰਚ ਕਰੋ।” ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਇਲਾਜ਼ ਵਿਚ ਦੇਰੀ ਹੋਣ ਨਾਲ ਲੋਕਾਂ ਨੂੰ ਲੈਵਲ-3 ਵਿਚ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਐਲ-2 ਦੇ 50 ਫੀਸਦੀ ਬੈੱਡ ਭਰੇ ਹਨ ਜਦਕਿ ਐਲ-3 ਦੇ ਲਗਪਗ 90 ਫੀਸਦੀ ਬੈੱਡ ਭਰੇ ਹੋਏ ਹਨ ਅਤੇ ਸੂਬਾ ਸਰਕਾਰ 2000 ਹੋਰ ਬੈੱਡ ਸ਼ਾਮਲ ਕਰਨ ਦੀ ਪ੍ਰਕਿਰਿਆ ਵਿਚ ਹੈ ਜਿਸ ਨੂੰ ਲੋਕਾਂ ਵੱਲੋਂ ਸਮੇਂ ਸਿਰ ਇਲਾਜ ਲਈ ਨਾ ਜਾਣ ਦਾ ਕਾਰਨ ਦੱਸਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਿਮਾਰੀ ਦੇ ਤਿੰਨ ਪੜਾਅ ਹਨ, ਜਿਨਾਂ ਚੋਂ ਪਹਿਲੀ ਸਟੇਜ ‘ਤੇ ਘਰ ਵਿਚ ਹੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਲੱਛਣਾਂ ਦਾ ਪਹਿਲਾ ਸੰਕੇਤ ਮਿਲਣ ‘ਤੇ ਹੀ ਤੁਰੰਤ ਡਾਕਟਰ ਕੋਲ ਜਾਣ ਲਈ ਆਖਿਆ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ,“ਇਲਾਜ ਕਰਨ ਦਾ ਫੈਸਲਾ ਡਾਕਟਰਾਂ ਨੂੰ ਕਰਨ ਦਿਓ, ਆਪਣੇ ਆਪ ਹੀ ਜਾਂਚ ਅਤੇ ਦਵਾਈਆਂ ਨਾ ਲਈ ਜਾਓ।”

ਉਨਾਂ ਕਿਹਾ ਕਿ ਇਸ ਨੇ ਸਮੁੱਚੀ ਦੁਨੀਆ ਨੂੰ ਆਪਣੀ ਲਪੇਟ ਵਿਚ ਹੋਇਆ ਹੈ ਅਤੇ ਇੱਥੋਂ ਤੱਕ ਕਿ ਅਗਾਂਹਵਧੂ ਮੁਲਕ ਵੀ ਇਸ ਦੇ ਅਸਰ ਤੋਂ ਬਚ ਨਹੀਂ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣਾ ਸੂਬਾ ਬਚਾਉਣ ਲਈ ਉਨਾਂ ਦੀ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਛੱਪੜ ਵਿੱਚ ਡੁੱਬ ਕੇ ਮਰਨ ਵਾਲੇ 5 ਬੱਚਿਆਂ ਦੀ ਹੋਈ ਮੌਤ 'ਤੇ ਮੁੱਖ ਮੰਤਰੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Embed widget