ਪੜਚੋਲ ਕਰੋ

Water Dispute: ਪਾਣੀਆਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਜੰਗ ਵਿਚਾਲੇ ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ, ਪੰਜ ਦਰਿਆਵਾਂ ਦੀ ਧਰਤੀ ਨਾਲ ਆਹ ਕੀ ਹੋਇਆ...

Punjab-Haryana Water Dispute: ਦੋ ਗੁਆਂਢੀ ਰਾਜਾਂ ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੇ ਵਿਵਾਦ ਨੇ ਰਾਜਨੀਤਕ ਉਬਾਲ ਲਿਆ ਦਿੱਤਾ ਹੈ। ਦੋਵਾਂ ਰਾਜਾਂ ਦੀਆਂ ਸਰਕਾਰਾਂ ਆਹਮੋ-ਸਾਹਮਣੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ

Punjab-Haryana Water Dispute: ਦੋ ਗੁਆਂਢੀ ਰਾਜਾਂ ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੇ ਵਿਵਾਦ ਨੇ ਰਾਜਨੀਤਕ ਉਬਾਲ ਲਿਆ ਦਿੱਤਾ ਹੈ। ਦੋਵਾਂ ਰਾਜਾਂ ਦੀਆਂ ਸਰਕਾਰਾਂ ਆਹਮੋ-ਸਾਹਮਣੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਜਪਾ 'ਤੇ ਗੰਭੀਰ ਦੋਸ਼ ਲਗਾ ਰਹੇ ਹਨ ਕਿ ਭਾਜਪਾ ਪੰਜਾਬ ਦੇ ਲੋਕਾਂ ਨਾਲ ਕੋਝੀਆਂ ਚਾਲਾਂ ਖੇਡ ਰਹੀ ਹੈ। ਕੇਂਦਰ ਸਰਕਾਰ ਨੇ ਵੀ ਸਖ਼ਤ ਰੁਖ਼ ਅਪਣਾਇਆ ਹੈ ਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਤੋਂ ਪੂਰੇ ਮਾਮਲੇ 'ਤੇ ਰਿਪੋਰਟ ਤਲਬ ਕਰ ਲਈ ਹੈ। ਪਾਣੀ ਨੂੰ ਲੈ ਕੇ ਦੋਵਾਂ ਰਾਜਾਂ ਵਿਚਾਲੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਅਸਲ ਕਾਰਨ ਸਾਹਮਣੇ ਆਇਆ ਹੈ। ਦਰਅਸਲ, ਪੰਜਾਬ ਅੰਦਰ ਭੂਮੀਗਤ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ ਤੇ 118 ਬਲਾਕ ਰੈੱਡ ਜ਼ੋਨ ਵਿੱਚ ਪਹੁੰਚ ਗਏ ਹਨ। ਹੁਣ ਹਰਿਆਣਾ ਵੱਲੋਂ ਵਾਧੂ ਪਾਣੀ ਦੀ ਮੰਗ ਨੇ ਪੰਜਾਬ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਨਾਲ ਖੇਤੀਬਾੜੀ ਜ਼ਮੀਨ ਦੀ ਸਿੰਚਾਈ ਕਰਨ ਦੀ ਵਿੱਢੀ ਮੁਹਿੰਮ ਕਾਰਨ ਪਾਣੀ ਦੀ ਮੰਗ ਪਹਿਲਾਂ ਨਾਲੋਂ ਵੱਧ ਗਈ ਹੈ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਹੁਣ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਤਿਆਰ ਨਹੀਂ।

ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਪੰਜਾਬ ਭੂਮੀਗਤ ਪਾਣੀ ਕੱਢਣ ਵਿੱਚ ਸਿਖਰ 'ਤੇ ਹੈ। ਇਹੀ ਮੁੱਖ ਕਾਰਨ ਹੈ ਕਿ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕੇਂਦਰੀ ਭੂਮੀਗਤ ਜਲ ਬੋਰਡ ਦੀ ਸਾਲਾਨਾ ਰਿਪੋਰਟ ਅਨੁਸਾਰ, ਜੇਕਰ ਰਾਜ ਵਿੱਚ ਅਧਿਐਨ ਖੇਤਰ ਦੇ ਕੁੱਲ ਏਰੀਆ ਦੀ ਗੱਲ ਕਰੀਏ ਤਾਂ 50175.27 ਵਰਗ ਕਿਲੋਮੀਟਰ ਖੇਤਰ ਵਿੱਚੋਂ 35,786.32 ਵਰਗ ਮੀਟਰ ਭੂਮੀਗਤ ਪਾਣੀ ਦੀ ਵਰਤੋਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਜੋ 71.32 ਪ੍ਰਤੀਸ਼ਤ ਹੈ। 

ਕੀ ਹੈ ਪੂਰਾ ਮਾਮਲਾ?

ਦਰਅਸਲ ਹਰਿਆਣਾ ਸਰਕਾਰ ਨੇ ਭਾਖੜਾ ਡੈਮ ਤੋਂ 8,500 ਕਿਊਸਿਕ ਪਾਣੀ ਦੀ ਮੰਗ ਕਰਕੇ ਸਿਆਸੀ ਹਲਚਲ ਮਚਾ ਦਿੱਤੀ। ਦੂਜੇ ਪਾਸੇ ਪੰਜਾਬ ਨੇ ਇਹ ਮੰਗ ਸਿਧੇ ਤੌਰ ’ਤੇ ਰੱਦ ਕਰ ਦਿੱਤੀ ਹੈ ਤੇ ਕਿਹਾ ਹੈ ਕਿ ਉਨ੍ਹਾਂ ਕੋਲ ਵਾਧੂ ਪਾਣੀ ਨਹੀਂ ਹੈ। ਜਦੋਂ ਦੋਵਾਂ ਸੂਬਿਆਂ ਵਿਚਕਾਰ ਟਕਰਾਅ ਵਧਿਆ ਤਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੇ ਕੇਂਦਰੀ ਊਰਜਾ ਮੰਤਰਾਲੇ ਨੂੰ ਸੂਚਿਤ ਕੀਤਾ ਕਿ ਪੰਜਾਬ ਵਾਧੂ ਪਾਣੀ ਦੇਣ ਲਈ ਤਿਆਰ ਨਹੀਂ। ਇਸ ਮਗਰੋਂ BBMB ਦੀ ਮੀਟਿੰਗ ਵਿੱਚ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾ ਦਿੱਤਾ ਗਿਆ ਪਰ ਪੰਜਾਬ ਅੜ ਗਿਆ।

ਕੀ ਹੈ ਪੰਜਾਬ ਦਾ ਤਰਕ?
ਪੰਜਾਬ ਦਾ ਕਹਿਣਾ ਹੈ ਕਿ ਹਰਿਆਣਾ ਨੇ 21 ਸਤੰਬਰ 2024 ਤੋਂ 20 ਮਈ 2025 ਤੱਕ ਦੀ ‘ਡਿਪਲੀਸ਼ਨ ਅਵਧੀ’ ਦੌਰਾਨ ਪਹਿਲਾਂ ਹੀ ਆਪਣਾ ਨਿਰਧਾਰਤ ਹਿੱਸਾ ਵਰਤ ਲਿਆ ਹੈ। ਇਨ੍ਹਾਂ ਤੋਂ ਇਲਾਵਾ ਪੋਂਗ ਤੇ ਰਣਜੀਤ ਸਾਗਰ ਡੈਮ ਵਰਗੇ ਵੱਡੇ ਬੰਨ੍ਹਾਂ ਵਿੱਚ ਪਾਣੀ ਦਾ ਪੱਧਰ ਔਸਤ ਨਾਲੋਂ ਕਾਫੀ ਘੱਟ ਹੈ। ਇਸ ਦਾ ਮੁੱਖ ਕਾਰਨ ਮੌਸਮੀ ਤਬਦੀਲੀ (ਘੱਟ ਮੀਂਹ ਤੇ ਬਰਫ਼ਬਾਰੀ) ਤੇ ਪੋਂਗ ਡੈਮ ਦੀ ਟਰਬਾਈਨਾਂ ਦੀ ਸਾਲਾਨਾ ਮੁਰੰਮਤ ਹੈ। ਭਾਖੜਾ ਡੈਮ ਵਿੱਚ ਹਾਲਾਂਕਿ 19 ਫੁੱਟ ਵਾਧੂ ਪਾਣੀ ਹੈ, ਪਰ ਪੰਜਾਬ ਦਾ ਕਹਿਣਾ ਹੈ ਕਿ ਇਹ ਜੂਨ ਦੇ ਅੰਤ ਤੱਕ ਝੋਨੇ ਦੀ ਫ਼ਸਲ ਲਈ ਸੰਭਾਲ ਕੇ ਰੱਖਣਾ ਲਾਜ਼ਮੀ ਹੈ।

ਕੀ ਹੈ ਹਰਿਆਣਾ ਦੀ ਮੰਗ?
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 27 ਅਪਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ 23 ਅਪਰੈਲ ਨੂੰ BBMB ਵੱਲੋਂ ਲਏ ਫੈਸਲੇ ਦੀ ਇੱਜ਼ਤ ਨਹੀਂ ਕਰ ਰਹੀ, ਜਿਸ ਤਹਿਤ ਹਰਿਆਣਾ ਨੂੰ ਵਾਧੂ 4,500 ਕਿਊਸੈਕ ਪਾਣੀ ਦੇਣ ਦੀ ਮਨਜ਼ੂਰੀ ਮਿਲੀ ਸੀ। ਇਹ ਮੰਗ 4 ਅਪਰੈਲ ਨੂੰ ਮਿਲੇ 4,000 ਕਿਊਸਕ ਤੋਂ ਵੱਖਰੀ ਹੈ। ਪੰਜਾਬ ਸਰਕਾਰ ਨੇ 28 ਅਪਰੈਲ ਨੂੰ BBMB ਦੀ ਮੀਟਿੰਗ ਵਿੱਚ ਵਾਧੂ ਪਾਣੀ ਦੇਣ ਦਾ ਵਿਰੋਧ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਰਾਹੀਂ ਕਿਹਾ ਕਿ ਹਰਿਆਣਾ ਪਹਿਲਾਂ ਹੀ 2.987 MAF ਦੇ ਨਿਰਧਾਰਤ ਹਿੱਸੇ ਦੇ ਬਦਲੇ 3.110 MAF, ਭਾਵ 103 ਫੀਸਦ ਪਾਣੀ ਵਰਤ ਚੁੱਕਾ ਹੈ।

ਹਰਿਆਣਾ ਦੀ ਚੇਤਾਵਨੀ
ਮੁੱਖ ਮੰਤਰੀ ਸੈਣੀ ਨੇ ਚੇਤਾਵਨੀ ਦਿੱਤੀ ਕਿ ਜੇ ਹੁਣ ਪਾਣੀ ਨਹੀਂ ਛੱਡਿਆ ਗਿਆ, ਤਾਂ ਮੌਨਸੂਨ ਦੌਰਾਨ ਪੂਰਬੀ ਦਰਿਆਵਾਂ ਤੋਂ ਵਾਧੂ ਪਾਣੀ ਪਾਕਿਸਤਾਨ ਵੱਲ ਜਾਵੇਗਾ, ਜੋ ਇੰਡਸ ਵਾਟਰ ਟ੍ਰੀਟੀ (ਸਿੰਧੂ ਜਲ ਸੰਧੀ) ਦੀ ਮੁਅੱਤਲੀ ਤੋਂ ਬਾਅਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪਾਣੀ ਦੀ ਘਾਟ ਹਿਸਾਰ, ਸਿਰਸਾ ਤੇ ਫਤਿਹਾਬਾਦ ਨੂੰ ਅਸਰਅੰਦਾਜ਼ ਕਰੇਗੀ।

ਪਾਣੀ ਵੰਡ ਦਾ ਢਾਂਚਾ
1960 ਦੇ ਸਿੰਧੂ ਜਲ ਸਮਝੌਤੇ ਅਨੁਸਾਰ ਸਤਲੁਜ, ਰਾਵੀ ਤੇ ਬਿਆਸ ਦੇ ਪਾਣੀ ਦਾ ਹੱਕ ਭਾਰਤ ਨੂੰ ਮਿਲਿਆ। 1966 ਵਿੱਚ ਪੰਜਾਬ ਦੇ ਦੁਬਾਰਾ ਗਠਨ ਤੋਂ ਬਾਅਦ ਭਾਖੜਾ ਮੈਨੇਜਮੈਂਟ ਬੋਰਡ (BMB) ਬਣਾਇਆ ਗਿਆ। ਭਾਖੜਾ-ਨੰਗਲ ਪ੍ਰੋਜੈਕਟ ਦਾ ਪ੍ਰਬੰਧ 1967 ਵਿੱਚ ਇਸ ਨੂੰ ਦਿੱਤਾ ਗਿਆ। ਬਾਅਦ ਵਿੱਚ, ਬਿਆਸ ਪ੍ਰੋਜੈਕਟ ਦੇ ਪੂਰਾ ਹੋਣ ਉਪਰੰਤ, ਬਿਆਸ ਕੰਸਟ੍ਰਕਸ਼ਨ ਬੋਰਡ ਨੂੰ BMB ਵਿੱਚ ਮਿਲਾ ਦਿੱਤਾ ਗਿਆ ਤੇ 1976 ਵਿੱਚ ਨਾਮ ਬਦਲ ਕੇ BBMB ਕਰ ਦਿੱਤਾ ਗਿਆ। ਇਹ ਬੋਰਡ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਚੰਡੀਗੜ੍ਹ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਉਂਦਾ ਹੈ। ਹਰ ਸਾਲ ਦੋ ਵਾਰੀ ਪਾਣੀ ਦੀ ਵੰਡ ਹੁੰਦੀ ਹੈ।

ਪੰਜਾਬ ਦੀ ਮਜਬੂਰੀ ਸਿਆਸੀ ਤਕਰਾਰ ਤੋਂ ਇਲਾਵਾ, ਪੰਜਾਬ ਗੰਭੀਰ ਭੂਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਕਾਰਨ ਰਾਜ ਨੇ ਨਹਿਰਾਂ ਰਾਹੀਂ ਸਿੰਜਾਈ ਉੱਤੇ ਧਿਆਨ ਕੇਂਦਰਤ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਨੇ 4,000 ਕਰੋੜ ਰੁਪਏ ਖਰਚ ਕੇ 79 ਛੱਡੀਆਂ ਹੋਈਆਂ ਨਹਿਰਾਂ ਤੇ 1,600 ਕਿਲੋਮੀਟਰ ਲੰਬੀਆਂ ‘ਖਾਲਾਂ’ ਨੂੰ ਦੁਬਾਰਾ ਜੀਵੰਤ ਕੀਤਾ ਹੈ। ਇਸ ਨਾਲ ਨਹਿਰ ਪਾਣੀ ਦੀ ਵਰਤੋਂ ਵਿੱਚ 12-13 ਫੀਸਦ ਵਾਧਾ ਹੋਇਆ ਹੈ। ਪੰਜਾਬ ਦਾ ਤਰਕ ਹੈ ਕਿ ਜੇ ਹੁਣ ਹੋਰ ਪਾਣੀ ਛੱਡਿਆ ਗਿਆ, ਤਾਂ 10 ਜੂਨ ਤੋਂ ਬਾਅਦ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਤੇ ਤਰਨ ਤਾਰਨ ਵਿੱਚ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਏਗੀ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਸ਼ੁੰਭੂ ਸਰਹੱਦ ਤੋਂ ਮਿਲਿਆ ਕਿਸਾਨਾਂ ਦਾ ਚੋਰੀ ਹੋਇਆ ਸਮਾਨ, EO ਦੇ ਘਰ ਮਿੱਟੀ 'ਚ ਦੱਬਿਆ ਸੀ, ਜਾਣੋ ਪੂਰਾ ਮਾਮਲਾ
ਸ਼ੁੰਭੂ ਸਰਹੱਦ ਤੋਂ ਮਿਲਿਆ ਕਿਸਾਨਾਂ ਦਾ ਚੋਰੀ ਹੋਇਆ ਸਮਾਨ, EO ਦੇ ਘਰ ਮਿੱਟੀ 'ਚ ਦੱਬਿਆ ਸੀ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਆਹ ਰਸਤੇ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਆਹ ਰਸਤੇ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ...
ਤੁਹਾਨੂੰ ਰਸੋਈ 'ਚ ਭੁੱਲ ਕੇ ਵੀ ਨਹੀਂ ਰੱਖਣੀਆਂ ਚਾਹੀਦੀਆਂ ਆਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਸਿਹਤ
ਤੁਹਾਨੂੰ ਰਸੋਈ 'ਚ ਭੁੱਲ ਕੇ ਵੀ ਨਹੀਂ ਰੱਖਣੀਆਂ ਚਾਹੀਦੀਆਂ ਆਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਸਿਹਤ
6 ਕਤਲ, 31 ਮਾਮਲੇ, ਵਿਦੇਸ਼ ਤੋਂ ਚੱਲ ਰਿਹਾ ਗੈਂਗ... ਪੁਲਿਸ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਤਿਆਰ ਕੀਤੀ ਅਪਰਾਧ ਕੁੰਡਲੀ
6 ਕਤਲ, 31 ਮਾਮਲੇ, ਵਿਦੇਸ਼ ਤੋਂ ਚੱਲ ਰਿਹਾ ਗੈਂਗ... ਪੁਲਿਸ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਤਿਆਰ ਕੀਤੀ ਅਪਰਾਧ ਕੁੰਡਲੀ
Advertisement

ਵੀਡੀਓਜ਼

Panjab University Protest | ਪੰਜਾਬ ਯੂਨੀਵਰਸਿਟੀ ‘ਚ ਵਿਰੋਧ ਭੜਕਿਆ ਵਿਦਿਆਰਥੀ ਗੇਟ ਤੋੜ ਅੰਦਰ | Abp Sanjha
MP Amritpal Singh Case | MP ਅੰਮ੍ਰਿਤਪਾਲ ਦੇ NSA ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ! | Abp Sanjha
ਘਰਵਾਲੇ ਦੇ ਪਿੱਛੇ ਨਹੀਂ ਲੱਗਣਾ! ਔਰਤਾਂ ਆਉਣਗੀਆਂ ਰਾਜਨੀਤੀ 'ਚ
Cm Bhagwant Maan | CM's old look came out in the road show! People laughed and laughed twice
DIG ਭੁੱਲਰ ਮਾਮਲੇ ਚ ਵੱਡਾ ਖੁਲਾਸਾ , ਪਟਿਆਲਾ 'ਚ ਵੀ ਮਿਲੀ ਜਾਇਦਾਦ ?
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੁੰਭੂ ਸਰਹੱਦ ਤੋਂ ਮਿਲਿਆ ਕਿਸਾਨਾਂ ਦਾ ਚੋਰੀ ਹੋਇਆ ਸਮਾਨ, EO ਦੇ ਘਰ ਮਿੱਟੀ 'ਚ ਦੱਬਿਆ ਸੀ, ਜਾਣੋ ਪੂਰਾ ਮਾਮਲਾ
ਸ਼ੁੰਭੂ ਸਰਹੱਦ ਤੋਂ ਮਿਲਿਆ ਕਿਸਾਨਾਂ ਦਾ ਚੋਰੀ ਹੋਇਆ ਸਮਾਨ, EO ਦੇ ਘਰ ਮਿੱਟੀ 'ਚ ਦੱਬਿਆ ਸੀ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਆਹ ਰਸਤੇ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਆਹ ਰਸਤੇ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ...
ਤੁਹਾਨੂੰ ਰਸੋਈ 'ਚ ਭੁੱਲ ਕੇ ਵੀ ਨਹੀਂ ਰੱਖਣੀਆਂ ਚਾਹੀਦੀਆਂ ਆਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਸਿਹਤ
ਤੁਹਾਨੂੰ ਰਸੋਈ 'ਚ ਭੁੱਲ ਕੇ ਵੀ ਨਹੀਂ ਰੱਖਣੀਆਂ ਚਾਹੀਦੀਆਂ ਆਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਸਿਹਤ
6 ਕਤਲ, 31 ਮਾਮਲੇ, ਵਿਦੇਸ਼ ਤੋਂ ਚੱਲ ਰਿਹਾ ਗੈਂਗ... ਪੁਲਿਸ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਤਿਆਰ ਕੀਤੀ ਅਪਰਾਧ ਕੁੰਡਲੀ
6 ਕਤਲ, 31 ਮਾਮਲੇ, ਵਿਦੇਸ਼ ਤੋਂ ਚੱਲ ਰਿਹਾ ਗੈਂਗ... ਪੁਲਿਸ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਤਿਆਰ ਕੀਤੀ ਅਪਰਾਧ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲਿਆਂਦਾ ਭਾਰਤ , NIA ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ, ਲਿਆਂਦਾ ਜਾਵੇਗਾ ਪੰਜਾਬ ?
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲਿਆਂਦਾ ਭਾਰਤ , NIA ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ, ਲਿਆਂਦਾ ਜਾਵੇਗਾ ਪੰਜਾਬ ?
PM ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 21ਵੀਂ ਕਿਸ਼ਤ ਕੀਤੀ ਜਾਰੀ, 9 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ 18,000 ਕਰੋੜ
PM ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 21ਵੀਂ ਕਿਸ਼ਤ ਕੀਤੀ ਜਾਰੀ, 9 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ 18,000 ਕਰੋੜ
ਸਰਦੀਆਂ ਵਿੱਚ ਆਪਣੀ ਇਲੈਕਟ੍ਰਿਕ ਕਾਰ ਦੀ ਵਧਾਉਣਾ ਚਾਹੁੰਦੇ ਹੋ ਰੇਂਜ ਤਾਂ ਮੰਨ ਲਓ ਇਹ ਗੱਲਾਂ ਫਿਰ ਦੇਖਿਓ ਕਮਾਲ !
ਸਰਦੀਆਂ ਵਿੱਚ ਆਪਣੀ ਇਲੈਕਟ੍ਰਿਕ ਕਾਰ ਦੀ ਵਧਾਉਣਾ ਚਾਹੁੰਦੇ ਹੋ ਰੇਂਜ ਤਾਂ ਮੰਨ ਲਓ ਇਹ ਗੱਲਾਂ ਫਿਰ ਦੇਖਿਓ ਕਮਾਲ !
Nitish Kumar ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ! 10ਵੀਂ ਵਾਰ ਸਹੁੰ ਚੁੱਕਣਗੇ, ਵੱਡਾ ਫੈਸਲਾ!
Nitish Kumar ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ! 10ਵੀਂ ਵਾਰ ਸਹੁੰ ਚੁੱਕਣਗੇ, ਵੱਡਾ ਫੈਸਲਾ!
Embed widget