ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਸਟੇਜ 'ਤੇ ਆਪਣੇ ਭਾਸ਼ਣ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਉਹ ਲੰਬੇ ਸਮੇਂ ਬਾਅਦ ਸਿਟੀ ਬਿਊਟੀਫੁੱਲ 'ਚ ਆਏ ਹਨ। ਇੱਥੇ ਆ ਕੇ ਚੰਗਾ ਲੱਗਿਆ। ਉਨ੍ਹਾਂ ਨਗਰ ਨਿਗਮ ਵਿੱਚ ਇੱਕ ਵਾਰ ਫਿਰ ਭਾਜਪਾ ਨੂੰ ਜਿਤਾਉਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਸ਼ੁਰੂ ਕੀਤੇ ਗਏ ਇਨ੍ਹਾਂ ਨਵੇਂ ਪ੍ਰਾਜੈਕਟਾਂ ਵਿੱਚ ਕਈ ਜਨਤਕ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ।

ਅਮਿਤ ਸ਼ਾਹ ਨੇ ਸਵੇਰੇ ਸੈਕਟਰ 9 ਵਿੱਚ ਚੰਡੀਗੜ੍ਹ ਹਾਊਸਿੰਗ ਬੋਰਡ (ਸੀਐੱਚਬੀ) ਦੇ ਨਵੇਂ ਬਣੇ ਭਵਨ ਦਾ ਉਦਘਾਟਨ ਕੀਤਾ। ਬਾਅਦ ’ਚ  ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ। ਇਹ ਲਗਪਗ 274 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਇਸ ਪ੍ਰਾਜੈਕਟ ਨਾਲ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸਮਾਰਟ ਸਿਸਟਮ ਪ੍ਰਣਾਲੀ ਨਾਲ ਜੋੜਿਆ ਜਾਵੇਗਾ।




 


ਚੋਣਾਂ 'ਚ ਹਾਰ ਮਗਰੋਂ ਆਖਰ ਸਿੱਧੂ ਮੂਸੇਵਾਲਾ ਨੇ ਤੋੜੀ ਚੁੱਪੀ, ਭਗਵੰਤ ਮਾਨ ਬਾਰੇ ਕਹਿ ਗਏ ਵੱਡੀ ਗੱਲ...

ਇਸ ਵਿਵਸਥਾ ਅਧੀਨ ਸ਼ਹਿਰ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਨਾਲ ਅਪਰਾਧੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਨਜ਼ਰ ਰੱਖੀ ਜਾ ਸਕੇਗੀ। ਇਸ ਦੇ ਨਾਲ ਹੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਆਨਲਾਈਨ ਚਲਾਨ ਵੀ ਭੇਜੇ ਜਾਣਗੇ।

ਇਹ ਕੈਮਰੇ ਰਾਤ ਵੇਲੇ ਵੀ ਸਪਸ਼ਟ ਤਸਵੀਰ ਲੈਣ ਦੀ ਤਕਨੀਕ ਨਾਲ ਲੈਸ ਹਨ ਤੇ ਮੀਂਹ ਅਤੇ ਧੁੰਦ ਵਿੱਚ ਵੀ ਫੁਟੇਜ ਦੇ ਮਿਆਰ 'ਤੇ ਕੋਈ ਫਰਕ ਨਹੀਂ ਪਏਗਾ। ਅਮਿਤ ਸ਼ਾਹ ਵੱਲੋਂ ਦੁਪਹਿਰ ਵੇਲੇ ਸੈਕਟਰ 17 ਵਿੱਚ ਤਿਆਰ ਅਰਬਨ ਪਾਰਕ ਸਮੇਤ ਹੋਰਨਾਂ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।