ਪੜਚੋਲ ਕਰੋ

AAP vs BJP: ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸੰਕਟ ! ਪਲਟਿਆ ਜਾ ਸਕਦਾ ਤਖ਼ਤਾ, ਕੇਜਰੀਵਾਲ ਨੇ ਖਦਸ਼ੇ ਕੀਤੇ ਜਾਹਰ

AAP vs BJP: ਭਾਜਪਾ ਦੇ ਲੋਕਾਂ ਨੇ ਦੇਸ਼ ਵਿੱਚ ਤਾਨਾਸ਼ਾਹੀ ਪੈਦਾ ਕਰ ਦਿੱਤੀ ਹੈ। 16 ਮਾਰਚ ਨੂੰ ਚੋਣਾਂ ਦਾ ਐਲਾਨ ਹੋਇਆ ਅਤੇ ਮੈਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਕਿਉਂਕਿ ਮੋਦੀ ਜੀ ਨੂੰ ਡਰ ਸੀ ਕਿ ਜੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਾ

AAP vs BJP: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਨੇ 'ਆਪ' ਉਮੀਦਵਾਰ ਦੇ ਨਾਲ ਪਠਾਨਕੋਟ 'ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਸ਼ੈਰੀ ਕਲਸੀ ਨੂੰ ਜਿਤਾਉਣ ਦੀ ਅਪੀਲ ਕੀਤੀ।

ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਮੌਕਾ ਦਿੱਤਾ, ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਤੁਹਾਡੇ ਹੱਕਾਂ ਲਈ ਪਾਰਲੀਮੈਂਟ ਵਿੱਚ ਆਵਾਜ਼ ਉਠਾਈ। ਇਸ ਲਈ ਤੁਸੀਂ ਇਸ ਵਾਰ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਜਿਤਾਓ। ਸਾਡਾ ਉਮੀਦਵਾਰ ਸ਼ੈਰੀ ਕਲਸੀ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦਾ ਹੈ। ਸ਼ੈਰੀ ਕਲਸੀ ਇਕ ਆਮ ਪਰਿਵਾਰ ਤੋਂ ਉੱਠਿਆ ਹੈ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਲੜਨਗੇ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਲੋਕਾਂ ਨੇ ਦੇਸ਼ ਵਿੱਚ ਤਾਨਾਸ਼ਾਹੀ ਪੈਦਾ ਕਰ ਦਿੱਤੀ ਹੈ। 16 ਮਾਰਚ ਨੂੰ ਚੋਣਾਂ ਦਾ ਐਲਾਨ ਹੋਇਆ ਅਤੇ ਮੈਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਕਿਉਂਕਿ ਮੋਦੀ ਜੀ ਨੂੰ ਡਰ ਸੀ ਕਿ ਜੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਕੇਜਰੀਵਾਲ ਦੇਸ਼ ਭਰ ਵਿੱਚ ਘੁੰਮੇਗਾ, ਜਿਸ ਨਾਲ ਮੇਰੀਆਂ ਸੀਟਾਂ ਘੱਟ ਜਾਣਗੀਆਂ। ਇਸ ਲਈ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਦਿਓ । ਉਨ੍ਹਾਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਇਮਾਨਦਾਰ ਨਹੀਂ ਤਾਂ ਇਸ ਦੁਨੀਆ ਦਾ ਕੋਈ ਵੀ ਇਨਸਾਨ ਇਮਾਨਦਾਰ ਨਹੀਂ ਹੈ।

 ਕੇਜਰੀਵਾਲ ਨੇ ਅਮਿਤ ਸ਼ਾਹ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ 'ਚ 'ਆਪ' ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੂੰ ਡੇਗਣ ਦਾ ਅਮਿਤ ਸ਼ਾਹ ਦਾ ਮੁੱਖ ਮਕਸਦ ਤੁਹਾਡੀ ਮੁਫ਼ਤ ਬਿਜਲੀ ਅਤੇ ਮੁਹੱਲਾ ਕਲੀਨਿਕ ਬੰਦ ਕਰਨਾ ਹੈ। ਇਸ ਲਈ ਕਿਸੇ ਵੀ ਕੀਮਤ 'ਤੇ ਭਾਜਪਾ ਨੂੰ ਵੋਟ ਨਾ ਪਾਓ। ਇਸ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਭਾਜਪਾ ਦੀ ਤਾਨਾਸ਼ਾਹੀ ਦਾ ਜਵਾਬ ਦਿਓ।

ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਦੇ ਵੀ ਕੰਮ ਦੀ ਗੱਲ ਨਹੀਂ ਕਰਦੇ, ਉਹ ਹਮੇਸ਼ਾ ਜਾਤ, ਧਰਮ ਅਤੇ ਨਫਰਤ ਦੀ ਰਾਜਨੀਤੀ ਦੀ ਗੱਲ ਕਰਦੇ ਹਨ। ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ, ਗਰੀਬੀ, ਸਿੱਖਿਆ ਅਤੇ ਦਵਾਈ ਵਰਗੇ ਅਹਿਮ ਮੁੱਦਿਆਂ ਦੀ ਬਜਾਏ ਉਹ ਹਿੰਦੂ, ਮੁਸਲਮਾਨ, ਮੱਝ, ਬੱਕਰੀ ਅਤੇ ਮੰਗਲ-ਸੂਤਰ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ । 10 ਸਾਲ ਰਾਜ ਕਰਨ ਦੇ ਬਾਵਜੂਦ ਉਨ੍ਹਾਂ ਕੋਲ ਗਿਣਨ ਲਈ ਇੱਕ ਵੀ ਕੰਮ ਨਹੀਂ ਹੈ। 

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget