Punjab News : ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਪੰਜਾਬ ਦਾ ਦੌਰਾ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਵੱਲੋਂ ਦਿੱਤੀ ਗਈ ਹੈ।


 

ਭਾਜਪਾ ਆਗੂ ਅਨਿਲ ਸਰੀਨ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਆਉਣਗੇ ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਦੌਰੇ 'ਤੇ ਪਹੁੰਚਣਗੇ। ਦੋਵਾਂ ਆਗੂਆਂ ਵੱਲੋਂ ਪੰਜਾਬ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਪੰਜਾਬ ਭਾਜਪਾ ਵੱਲੋਂ ਸੈਂਕੜੇ ਜਨ ਸਭਾਵਾਂ, ਰੈਲੀਆਂ ਅਤੇ ਹੋਰ ਕਈ ਪ੍ਰੋਗਰਾਮ ਕੀਤੇ ਜਾਣਗੇ।

 

ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਹਰ ਰਾਜ ਵਿੱਚ ਕਲੱਸਟਰ ਬਣਾਏ ਗਏ ਹਨ। ਇਸ ਵਿੱਚ ਕੇਂਦਰੀ ਮੰਤਰੀਆਂ ਸਮੇਤ ਹੋਰ ਆਗੂ ਤੇ ਵਰਕਰ ਘਰ-ਘਰ ਜਾ ਕੇ ਮੋਦੀ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ।
 


ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਪੰਜਾਬ ਦਾ ਦੌਰਾ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਵੱਲੋਂ ਦਿੱਤੀ ਗਈ ਹੈ।