ਪੜਚੋਲ ਕਰੋ

ਬੀਜੇਪੀ ਦੇ ਸ਼ਾਹ ਨੇ ਅੰਮ੍ਰਿਤਸਰ ਦੌਰੇ ਮੌਕੇ ਛੇੜੀ ਕਾਂਗਰਸ ਦੀ ਦੁਖ਼ਦੀ ਰਗ਼

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਦਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੌਰਾ ਸਿਆਸੀ ਗਲਿਆਰਿਆਂ ਵਿੱਚ ਚਰਚੇ ਛੇੜਨ ਜੋਗਾ ਤਾਂ ਨਹੀਂ ਰਿਹਾ ਪਰ ਇਸ ਦੌਰਾਨ ਅਮਿਤ ਸ਼ਾਹ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਖ਼ੂਬ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਾਂਗਰਸ ਨੂੰ ਚੁਰਾਸੀ ਕਤਲੇਆਮ ਤੋਂ ਲੈ ਕੇ ਕਰਤਾਰਪੁਰ ਸਾਹਿਬ ਗਲਿਆਰੇ ਤਕ ਘੇਰਿਆ। 1984 ਸਿੱਖ ਕਤਲੇਆਮ ਦਾ ਸੰਵੇਦਨਸ਼ੀਲ ਮਸਲਾ ਛੇੜਦਿਆਂ ਬੀਜੇਪੀ ਪ੍ਰਧਾਨ ਕਾਂਗਰਸ 'ਤੇ ਖ਼ੂਬ ਵਰ੍ਹੇ। ਅਮਿਤ ਸ਼ਾਹ ਨੇ ਬੀਜੇਪੀ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਮੋਦੀ ਨੇ ਐਸਆਈਟੀ ਬਣਾਈ ਤਾਂ ਸਿੱਖਾਂ ਨੂੰ ਚੁਰਾਸੀ ਦੰਗਿਆਂ ਦਾ ਇਨਸਾਫ ਮਿਲਣਾ ਸ਼ੁਰੂ ਹੋਇਆ। ਹਾਲਾਂਕਿ, ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਸਜ਼ਾ ਸੀਬੀਆਈ ਦੀ ਜਾਂਚ ਕਰਕੇ ਹੋਈ ਪਰ ਸ਼ਾਹ ਨੇ ਇਸ 'ਤੇ ਵੀ ਮੋਦੀ ਸਰਕਾਰ ਵੱਲੋਂ ਗਠਿਤ ਕੀਤੀ ਐਸਆਈਟੀ ਦਾ ਮਾਅਰਕਾ ਜੜ ਦਿੱਤਾ। ਜ਼ਰੂਰ ਪੜ੍ਹੋ- ਕਈ ਸਵਾਲ ਖੜ੍ਹੇ ਕਰ ਗਈ ਅਮਿਤ ਸ਼ਾਹ ਦੀ ਅੰਮ੍ਰਿਤਸਰ ਫੇਰੀ ! ਉਨ੍ਹਾਂ ਮੰਚ ਤੋਂ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਦੌਰਾਨ ਕਰਤਾਰਪੁਰ ਸਾਹਿਬ ਗਲਿਆਰੇ ਦੇ ਖੁੱਲ੍ਹਣ ਦੀ ਪਹਿਲੀ ਸੂਚਨਾ ਲਿਆਉਣ ਦੇ ਦਾਅਵੇ ਨੂੰ ਵੀ ਝੂਠਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਧੂ ਉੱਥੇ ਸਾਡੇ ਜਵਾਨਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਪਾਕਿ ਫ਼ੌਜ ਮੁਖੀ ਨੂੰ ਜੱਫੀ ਪਾਉਣ ਗਏ ਸਨ। ਸ਼ਾਹ ਨੇ ਕਰਤਾਰਪੁਰ ਸਾਹਿਬ ਗਲਿਆਰੇ ਦਾ ਸਿਹਰਾ ਮੋਦੀ ਸਰਕਾਰ ਨੂੰ ਦਿੰਦਿਆਂ ਕਿਹਾ ਕਿ ਕਾਂਗਰਸ ਇੰਨੀ ਕਾਬਲ ਹੁੰਦੀ ਤਾਂ ਵੰਡ ਸਮੇਂ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਵਿੱਚ ਨਾ ਜਾਣ ਦਿੰਦੀ। ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਜਵਾੜਾ ਸੋਚ ਦਾ ਮਾਲਕ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਬੰਦ ਕਰ ਦਿੱਤਾ ਹੈ। ਸ਼ਾਹ ਨੇ ਕਾਂਗਰਸ 'ਤੇ ਤੰਜ਼ ਕੱਸਿਆ ਕਿ ਇਹ ਕਿਹੋ ਜਿਹੀ ਸਰਕਾਰ ਚਲਾ ਰਹੀ ਹੈ ਜੋ ਵਿਕਾਸ ਦੀਆਂ ਸਕੀਮਾਂ ਬੰਦ ਕਰਕੇ ਅੱਗੇ ਵਧਣ ਦੇ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਸਾਨ ਕਰਜ਼ ਮੁਆਫ਼ੀ ਦੇ ਮੁੱਦੇ 'ਤੇ ਵੀ ਕਾਂਗਰਸ ਨੂੰ ਘੇਰਿਆ ਤੇ ਮੋਦੀ ਸਰਕਾਰ ਨੂੰ ਕਿਸਾਨ ਹਿਤੈਸ਼ੀ ਦੱਸਿਆ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget