Amit Shah on Balwant Singh Rajoana: ਫਾਂਸੀ ਦੀ ਸਜ਼ਾ ਭੁਗਤ ਰਹੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ ਹੈ। ਲੋਕ ਸਭਾ ਵਿੱਚ ਅਮਿਤ ਸ਼ਾਹ ਨੇ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ 'ਤੇ ਲੋਕ ਸਭਾ ਵਿੱਚ ਜਵਾਬ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜਿਸ ਨੂੰ ਗਲਤੀ ਦਾ ਅਹਿਸਾਸ ਨਹੀਂ ਹੈ ਉਸ ਨੂੰ ਮੁਆਫ਼ੀ ਕਾਹਦੀ ਦਿੱਤੀ ਜਾਵੇ।
ਅਮਿਤ ਸ਼ਾਹ ਨੇ ਕਿਹਾ ਕਿ ਰਹਿਮ ਦਾ ਹੱਕਦਾਰ ਉਹ ਹੈ ਜਿਸ ਨੂੰ ਗਲਤੀ ਦਾ ਅਹਿਸਾਸ ਹੋਵੇ। ਕੋਈ ਅੱਤਵਾਦੀ ਗੁਨਾਹ ਕਰੇ ਅਤੇ ਉਸ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਨਹੀਂ ਰਹਿੰਦਾ। ਕੋਈ ਤੀਸਰੀ ਧਿਰ ਉਸ ਦੀ ਸਜ਼ਾ ਮੁਆਫ਼ੀ ਲਈ ਰਹਿਮ ਦੀ ਪਟੀਸ਼ਨ ਦਾਖਲ ਕਰੇ ਅਤੇ ਦੋਸ਼ੀ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ।
ਦਰਅਸਲ ਲੋਕ ਸਭਾ ਵਿੱਚ ਅਕਾਲੀ ਦਲ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਮੁੱਦਾ ਸੰਸਦ ਵਿੱਚ ਚੁੱਕਿਆ ਸੀ ਜਿਸ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ ਕਿ ਜਿਸ ਨੂੰ ਆਪਣੀ ਗਲਤੀ ਦਾ ਅਹਿਸਾਸ ਨਹੀਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ। ਇਸ ਤੋਂ ਇਲਾ ਅਮਿਤ ਸ਼ਾਹ ਨੇ ਤੀਸਰ ਧਿਰ ਵੱਲੋਂ ਪਾਈ ਪਟੀਸ਼ਨ ਦਾ ਵੀ ਜ਼ਿਕਰ ਕੀਤਾ ਯਾਨੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ 'ਤੇ ਵੀ ਸਵਾਲ ਖੜ੍ਹੇ ਕੀਤੇ ਸਨ।
Video -
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਹੋ ਚੁੱਕੀ ਹੈ। ਉਹ 28 ਸਾਲ ਤੋਂ ਵੱਧ ਸਮਾਂ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ। ਫਿਲਹਾਲ ਉਹ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ।
ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਮਨੁੱਖੀ ਅਧਿਕਾਰ ਤੇ ਸਿਆਸੀ ਜਥੇਬੰਦੀਆਂ ਦੇ ਵਿਰੋਧ ਕਾਰਨ ਇਹ ਅਣਮਿੱਥੇ ਸਮੇਂ ਲਈ ਟਾਲ਼ ਦਿੱਤੀ ਗਈ ਸੀ। ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਰਜ਼ੀ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ।
2019 ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਕਰਕੇ ਉਮਰ ਕੈਦ ਵਿਚ ਬਦਲਣ ਦੇ ਹੁਕਮ ਦਿੱਤੇ ਸਨ।