Farmers Protest: ਪੰਜਾਬ ਭਾਜਪਾ ਨੇਤਾਵਾਂ ਨਾਲ ਸ਼ਾਹ ਦੀ ਮੁਲਾਕਾਤ, ਕਿਸਾਨ ਅੰਦੋਲਨ ਦੀ ਜ਼ਮੀਨੀ ਸਥਿਤੀ ਬਾਰੇ ਲਈ ਜਾਣਕਾਰੀ, ਅਗਲੀ ਮੀਟਿੰਗ ਦੇ ਮਿਲੇ ਸੰਕੇਤ

ਏਬੀਪੀ ਸਾਂਝਾ   |  14 Dec 2020 06:41 AM (IST)

ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਨੂੰ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਫਿਰ ਐਕਟਿਵ ਹੋਏ ਹਨ। ਅਮਿਤ ਸ਼ਾਹ ਨੇ ਪਹਿਲੀ ਵਾਰ ਪੰਜਾਬ ਭਾਜਪਾ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਅਸ਼ਵਨੀ ਸ਼ਰਮਾ, ਕੇਂਦਰੀ ਵਣਜ ਮੰਤਰੀ ਸੋਮ ਪ੍ਰਕਾਸ਼ ਸਮੇਤ ਪੰਜਾਬ ਭਾਜਪਾ ਦੇ ਕਈ ਨੇਤਾ ਇਸ ਮੀਟਿੰਗ ਵਿੱਚ ਸ਼ਾਮਲ ਹੋਏ।

ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ (New Agriculture Laws) ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਚੱਲ ਰਹੇ ਮਨਮੁਟਾਵ ਦੇ ਵਿਚਕਾਰ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੇ ਐਤਵਾਰ ਨੂੰ ਪੰਜਾਬ ਭਾਜਪਾ ਨੇਤਾਵਾਂ (Punjab BJP Leader) ਨਾਲ ਮੁਲਾਕਾਤ ਕੀਤੀ। ਅਸ਼ਵਨੀ ਸ਼ਰਮਾ, ਕੇਂਦਰੀ ਵਣਜ ਮੰਤਰੀ ਸੋਮ ਪ੍ਰਕਾਸ਼ ਸਮੇਤ ਪੰਜਾਬ ਭਾਜਪਾ ਦੇ ਕਈ ਨੇਤਾਵਾਂ ਨੇ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਨ੍ਹਾਂ ਆਗੂਆਂ ਨੇ ਗ੍ਰਹਿ ਮੰਤਰੀ ਨੂੰ ਕਿਸਾਨ ਅੰਦੋਲਨ (Farmers Protest) ਸਬੰਧੀ ਪੰਜਾਬ ਦੀ ਜ਼ਮੀਨੀ ਸਥਿਤੀ (Ground Report) ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਦੌਰਾਨ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਸੀ। ਦੱਸ ਦੇਈਏ ਕਿ 11 ਦਸੰਬਰ ਨੂੰ ਕੇਂਦਰ ਸਰਕਾਰ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਾਨੂੰਨਾਂ ਵਿਚ ਕੁਝ ਸੰਭਾਵਿਤ ਸੋਧਾਂ ਦੇ ਨਾਲ ਪ੍ਰਸਤਾਵ ਭੇਜਿਆ ਸੀ। ਹਾਲਾਂਕਿ, ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਤੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਰੱਦ ਨਾ ਕੀਤਾ ਗਿਆ ਤਾਂ ਉਹ ਅੰਦੋਲਨ ਨੂੰ ਤੇਜ਼ ਕਰਨਗੇ। ਇਸ ਚਿਤਾਵਨੀ ਤੋਂ ਬਾਅਦ ਕਿਸਾਨਾਂ ਨੇ ਐਤਵਾਰ ਨੂੰ ਰਾਜਸਥਾਨ ਦੇ ਸ਼ਾਹਜਹਾਨਪੁਰ ਵਿੱਚ ਹਰਿਆਣਾ ਸਰਹੱਦ ਨੇੜੇ ਨਾਕਾਬੰਦੀ ਕਰ ਦਿੱਤੀ ਹੈ। ਇਸ ਕਾਰਨ ਦਿੱਲੀ ਜੈਪੁਰ ਨੈਸ਼ਨਲ ਹਾਈਵੇ ਜਾਮ ਹੋ ਗਿਆ।
ਅਸੀਂ ਕਿਸਾਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਸੰਪਰਕ ਵਿੱਚ ਹਾਂ ਅਤੇ ਮੈਨੂੰ ਲਗਦਾ ਹੈ ਕਿ ਜਲਦੀ ਹੀ ਇੱਕ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ, ਦੋ ਕਦਮ ਜੇਕਰ ਕਿਸਾਨ ਅੱਗੇ ਵਧਦਾ ਹੈ ਤਾਂ ਸਰਕਾਰ ਦੋ ਕਦਮ ਅੱਗੇ ਵਧੇਗੀ।- ਕੈਲਾਸ਼ ਚੌਧਰੀ, ਕੇਂਦਰੀ ਖੇਤੀਬਾੜੀ ਰਾਜ ਮੰਤਰੀ
ਸਰਕਾਰ ਨੂੰ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ), ਤਿੰਨ ਕਾਨੂੰਨਾਂ ਅਤੇ ਕਿਸਾਨੀ ਨਾਲ ਜੁੜੇ ਸਾਰੇ ਮੁੱਦਿਆਂ ਬਾਰੇ ਗੱਲਬਾਤ ਕਰਕੇ ਹੱਲ ਕਰਨਾ ਚਾਹੀਦਾ ਹੈ। ਜਦੋਂ ਤੱਕ ਇਹ (ਕਾਨੂੰਨ) ਵਾਪਸ ਨਹੀਂ ਕੀਤੇ ਜਾਂਦੇ, ਕਿਸਾਨ ਇਥੋਂ (ਪ੍ਰਦਰਸ਼ਨ ਸਥਾਨ) ਨਹੀਂ ਜਾਏਗਾ।- ਰਾਕੇਸ਼ ਟਿਕੈਤ, ਕੌਮੀ ਬੁਲਾਰੇ, ਭਾਰਤੀ ਕਿਸਾਨ ਯੂਨੀਅਨ
Farmers hunger Strike: ਸੋਮਵਾਰ ਨੂੰ ਕਿਸਾਨਾਂ ਦੀ ਭੁੱਖ ਹੜਤਾਲ, ਅੰਦੋਲਨ ਨੂੰ ਤੇਜ਼ ਕਰਨ ਲਈ ਕਿਸਾਨਾਂ ਦੀ ਕੋਸ਼ਿਸ਼, ਕੇਜਰੀਵਾਲ ਵੀ ਹੋਣਗੇ ਸ਼ਾਮਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
© Copyright@2025.ABP Network Private Limited. All rights reserved.