ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਾਸਾਂਸੀ ਵਿੱਚ ਨਿਰੰਕਾਰੀ ਡੇਰੇ 'ਤੇ ਹੋਏ ਹਮਲੇ ਵਿੱਚ ਮਾਰੇ ਗਏ ਤਿੰਨ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਜ਼ਖ਼ਮੀਆਂ ਦਾ ਮੁਫਤ ਇਲਾਜ ਕਰਵਾਏਗੀ।
https://twitter.com/capt_amarinder/status/1064077512244752384
ਯਾਦ ਰਹੇ ਅੱਜ ਸਵੇਰੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿੱਚ ਨਿਰੰਕਾਰੀ ਡੇਰੇ 'ਤੇ ਹੋਏ ਹਮਲੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਦਰਜਨ ਵਿਅਕਤੀ ਜ਼ਖ਼ਮੀ ਹੋ ਗਏ।
https://twitter.com/capt_amarinder/status/1064077508507652097
ਉਧਰ, ਪੁਲਿਸ ਨੇ ਪੂਰੇ ਪੰਜਾਬ ਵਿੱਚ ਚੌਕਸੀ ਵਧਾ ਦਿੱਤੀ ਹੈ।