ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ 'ਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੂੰ ਮਜ਼ਬੂਤ ਕਰਨ 'ਚ ਲੱਗ ਗਏ ਹਨ। ਉਨ੍ਹਾਂ ਨੇ ਅਹਿਮ ਫੈਸਲਾ ਲਿਆ ਹੈ। ਇਸ ਤਹਿਤ 5 ਉਪ ਪ੍ਰਧਾਨਾਂ ਨੂੰ ਜ਼ਿਲ੍ਹੇ ਸੌਂਪੇ ਗਏ ਹਨ। ਇਸ ਤੋਂ ਇਲਾਵਾ ਹਫ਼ਤੇ ਵਿੱਚ ਪੰਜਾਂ ਲਈ 5 ਦਿਨ ਤੈਅ ਕੀਤੇ ਗਏ ਹਨ, ਜਿਸ ਵਿੱਚ ਉਹ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਬੈਠ ਕੇ ਵਰਕਰਾਂ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਪੰਜਾਬ ਵਿੱਚ ਇੰਡਸਟਰੀ, ਐਨਆਰਆਈ ਸਮੇਤ ਹੋਰ ਸੰਸਥਾਵਾਂ ਨੂੰ ਮਿਲਣ ਲਈ ਕੈਸ਼ੀਅਰ ਦੀ ਡਿਊਟੀ ਵੀ ਲਗਾਈ ਗਈ ਹੈ।

ਰਾਜਾ ਵੜਿੰਗ ਵੱਲੋਂ ਜਾਰੀ ਨਿਰਦੇਸ਼ ਮੁਤਾਬਕ ਅਰੁਣਾ ਚੌਧਰੀ ਨੂੰ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਕਪੂਰਥਲਾ, ਮੋਹਾਲੀ ਜ਼ਿਲ੍ਹੇ ਸੌਂਪੇ ਗਏ ਹਨ। ਇਸ ਤੋਂ ਇਲਾਵਾ ਪਰਗਟ ਸਿੰਘ ਨੂੰ ਅੰਮ੍ਰਿਤਸਰ, ਪਟਿਆਲਾ, ਮਲੇਰਕੋਟਲਾ ਜ਼ਿਲ੍ਹੇ ਸੌਂਪੇ ਗਏ ਹਨ।

ਇਸੇ ਤਰ੍ਹਾਂ ਸੁੰਦਰ ਸ਼ਾਮ ਅਰੋੜਾ ਨੂੰ ਜਲੰਧਰ ਤੇ ਲੁਧਿਆਣਾ ਜਿਲ੍ਹੇ, ਕੁਸ਼ਲਦੀਪ ਸਿੰਘ ਢਿੱਲੋਂ ਨੂੰ ਬਠਿੰਡਾ, ਮੁਕਤਸਰ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ ਤੇ ਮੋਗਾ ਜਿਲ੍ਹੇ ਅਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਗੁਰਦਾਸਪੁਰ, ਤਰਨ ਤਾਰਨ, ਫਰੀਦਕੋਟ, ਸੰਗਰੂਰ, ਬਰਨਾਲਾ ਜ਼ਿਲ੍ਹੇ ਸੌਂਪੇ ਗਏ ਹਨ।

ਰਾਜਾ ਵੜਿੰਗ ਵੱਲੋਂ ਜਾਰੀ ਨਿਰਦੇਸ਼ ਮੁਤਾਬਕ ਪਰਗਟ ਸਿੰਘ  ਸੋਮਵਾਰ ਨੂੰ, ਅਰੁਣਾ ਚੌਧਰੀ ਮੰਗਲਵਾਰ ਨੂੰ, ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ, ਕੁਸ਼ਲਦੀਪ ਢਿੱਲੋਂ ਵੀਰਵਾਰ ਨੂੰ ਤੇ ਇੰਦਰਬੀਰ ਸਿੰਘ ਬੁਲਾਰੀਆ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਬੈਠ ਕੇ ਵਰਕਰਾਂ ਨਾਲ ਮੁਲਾਕਾਤ ਕਰਨਗੇ।ਪ੍ਰਧਾਨ ਰਾਜਾ ਵੜਿੰਗ ਨੇ ਕੈਸ਼ੀਅਰ ਅਮਿਤ ਵਿਜ ਨੂੰ ਕੋਆਡੀਨੇਸ਼ਨ ਲਈ ਇੰਚਾਰਜ ਬਣਾਇਆ ਹੈ। ਉਹ ਵਪਾਰਕ ਘਰਾਣਿਆਂ, ਉਦਯੋਗਪਤੀਆਂ, ਪੇਸ਼ੇਵਰ ਸੰਸਥਾਵਾਂ ਤੇ ਪ੍ਰਵਾਸੀ ਭਾਰਤੀਆਂ ਨਾਲ ਤਾਲਮੇਲ ਕਰੇਗੇ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।