(Source: ECI/ABP News/ABP Majha)
ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 'ਚ ਦਸਤਾਰ ਸਜਾ ਕੇ ਪਹੁੰਚੇ ਰਾਜਾ ਵੜਿੰਗ, ਭੋਗ ਮੌਕੇ ਕਹੀ ਅਹਿਮ ਗੱਲ
ਪੰਜਾਬੀ ਗਾਇਕਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਲੋਕ ਪੱਗਾਂ ਬੰਨ੍ਹ ਕੇ ਪਹੁੰਚੇ ਹਨ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਦਸਤਾਰ ਸਜ਼ਾ ਕੇ ਸਿੱਧੂ ਮੂਸੇਵਾਲਾ ਦੇ ਭੋਗ ਵਿੱਚ ਪਹੁੰਚੇ।
ਚੰਡੀਗੜ੍ਹ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਲੋਕ ਪੱਗਾਂ ਬੰਨ੍ਹ ਕੇ ਪਹੁੰਚੇ ਹਨ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਦਸਤਾਰ ਸਜ਼ਾ ਕੇ ਸਿੱਧੂ ਮੂਸੇਵਾਲਾ ਦੇ ਭੋਗ ਵਿੱਚ ਪਹੁੰਚੇ।
ਰਾਜਾ ਵੜਿੰਗ ਨੇ ਆਪਣੀਆਂ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ, ਅਲਵਿਦਾ ਮੇਰੇ ਭਰਾ! ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਭੋਗ ਤੇ ਅੰਤਮ ਅਰਦਾਸ ਸਮਾਗਮ ਵਿੱਚ। ਦੁਨੀਆਂ ਲਈ ਉਹ ਇੱਕ ਮਹਾਨ ਗਾਇਕ ਸੀ, ਮੇਰੇ ਲਈ ਉਹ ਇੱਕ ਛੋਟੇ ਭਰਾ ਵਰਗਾ ਸੀ। ਹਮੇਸ਼ਾ ਮੇਰੇ ਵਿਚਾਰਾਂ ਤੇ ਯਾਦਾਂ ਵਿੱਚ ਰਹੇਗਾ ਤੇ ਉਸ ਦੇ ਮਾਪਿਆਂ ਲਈ, ਮੈਂ ਹਮੇਸ਼ਾ ਇੱਥੇ ਰਹਾਂਗਾ।
Farewell my brother!
— Amarinder Singh Raja Warring (@RajaBrar_INC) June 8, 2022
At the Bhog and Antim Ardas ceremony of Shubhdeep Singh Sidhu Moosewla.
To the world he was a great singer, to me he was like a younger brother. Will always remain in my thoughts and memories.
And for his parents, I'll always be there. pic.twitter.com/cYgZ6j1EE7
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਹੈ। ਇਸ ਸਬੰਧੀ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਇੱਕ ਲੱਖ ਦੇ ਕਰੀਬ ਸਰੋਤਿਆਂ ਦੇ ਮਾਨਸਾ ਪਹੁੰਚਣ ਦੀ ਉਮੀਦ ਹੈ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਆਪਣੀ ਥਾਰ ਕਾਰ ‘ਚ ਪਿੰਡ ਤੋਂ ਬਾਹਰ ਜਾ ਰਹੇ ਸਨ ਕਿ ਰਸਤੇ ‘ਚ 3 ਵਾਹਨਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਸਿੱਧੂ ਮੂਸੇ ਵਾਲਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।