Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੇ ਪੱਧਰ ਉੱਪਰ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਖਿਲਾਫ ਆਵਾਜ਼ ਉਠਾਈ ਹੈ। ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਭੇਜ ਕੇ ਇਸ ਬਾਰੇ ਫਿਕਰ ਜਾਹਿਰ ਕੀਤਾ ਸੀ।


ਇਹ ਵੀ ਪੜ੍ਹੋ: ਨਾਭਾ ਜੇਲ੍ਹ ਬਰੇਕ ਮਾਮਲੇ 'ਚ 22 ਮੁਲਜ਼ਮ ਦੋਸ਼ੀ ਕਰਾਰ, 6 ਬਰੀ


ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਮਾਮਲੇ ’ਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਫੜੇ ਜਾਣ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੰਜਾਬ ਕਾਂਗਰਸ ਦੇਸ਼ ਵਿਰੋਧੀ ਅਨਸਰਾਂ ਪ੍ਰਤੀ ਕਿਸੇ ਵੀ ਨਰਮੀ ਦਾ ਸਮਰਥਨ ਨਹੀਂ ਕਰਦੀ ਪਰ ਇਨ੍ਹਾਂ ਗੁੰਮਰਾਹ ਨੌਜਵਾਨਾਂ ਦੇ ਮੁੜ ਵਸੇਬੇ ਲਈ ਨਰਮ ਪਹੁੰਚ ਦੀ ਲੋੜ ਹੈ।


ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਵਿਰੋਧੀ ਕੰਮ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਪਰ ਆਮ ਸਿੱਖਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੀ ਲੋੜ ਹੈ। 









ਪਰਗਟ ਸਿੰਘ ਨੇ 'ਆਪ' ਨੂੰ ਘੇਰਿਆ 
ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਕਾਂਗਰਸੀ ਲੀਡਰ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਘਟਨਾਕ੍ਰਮ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ।


ਪਰਗਟ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਭ ਕੁਝ ਹੋਇਆ ਹੈ, ਉਸ ਤੋਂ ਸਪਸ਼ਟ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਨੂੰ ਸਥਾਪਤ ਕੀਤਾ ਜਾ ਰਿਹਾ ਹੈ। ਪਰਗਟ ਸਿੰਘ ਨੇ ਸਵਾਲ ਉਠਾਇਆ ਕਿ ਇੰਨੀ ਵੱਡੀ ਪੁਲਿਸ ਫੋਰਸ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਭੱਜਣ ਵਿੱਚ ਕਿਵੇਂ ਕਾਮਯਾਬ ਹੋ ਗਿਆ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਅਜਿਹਾ ਬਿਰਤਾਂਤ ਰਚਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਠੀਕ ਨਹੀਂ।


ਇਹ ਵੀ ਪੜ੍ਹੋ: 'ਵਾਰਿਸ ਪੰਜਾਬ ਦੇ' ਜਥੇਬੰਦੀ ਖ਼ਿਲਾਫ਼ ਐਕਸ਼ਨ 'ਤੇ ਬੀਜੇਪੀ ਦਾ ਸਪਸ਼ਟ ਸਟੈਂਡ, ਦੇਸ਼ ਵਿਰੋਧੀ ਕੰਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਜ਼ਰੂਰੀ