ਪੜਚੋਲ ਕਰੋ
ਰਾਜਾ ਵੜਿੰਗ ਅੱਜ ਸੰਭਾਲ ਰਹੇ ਕਾਂਗਰਸ ਦੀ ਕਮਾਨ, ਤਾਜਪੋਸ਼ੀ' ਸਮਾਗਮ 'ਚ ਪਹੁੰਚੇ ਕਈ ਦਿੱਗਜ ਆਗੂ
ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅੱਜ ਸਵੇਰੇ 11.00 ਵਜੇ ਪੰਜਾਬ ਕਾਂਗਰਸ ਭਵਨ ਸੈਕਟਰ 15 ਵਿਖੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ।

Amrinder Singh Raja Warring
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅੱਜ ਸਵੇਰੇ 11.00 ਵਜੇ ਪੰਜਾਬ ਕਾਂਗਰਸ ਭਵਨ ਸੈਕਟਰ 15 ਵਿਖੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਇਸ ਲਈ ਤਾਜਪੋਸ਼ੀ' ਸਮਾਗਮ 'ਚ ਸ਼ਾਮਲ ਹੋਣ ਲਈ ਪੰਜਾਬ ਦੇ ਕਈ ਦਿੱਗਜ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਖਜਿੰਦਰ ਰੰਧਾਵਾ, ਸੁਖਪਾਲ ਖਹਿਰਾ, ਤ੍ਰਿਪਤ ਬਾਜਵਾ, ਰਾਜ ਕੁਮਾਰ ਵੇਰਕਾ, ਸੁੱਖ ਸਰਕਾਰੀਆ, ਵਿਜੇ ਇੰਦਰ ਸਿੰਗਲਾ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੱਧੂ, ਨਵਤੇਜ ਚੀਮਾ, ਅਸ਼ਵਨੀ ਸੇਖੜੀ, ਹਰੀਸ਼ ਚੌਧਰੀ, ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਬਾਜਵਾ, ਗੁਰਪ੍ਰੀਤ ਕਾਂਗੜ, ਰਾਜ ਕੁਮਾਰ ਚੱਬੇਵਾਲ, ਗੁਰਕੀਰਤ ਕੋਟਲੀ, ਜਸਬੀਰ ਸਿੰਘ ਡਿੰਪਾ, ਸੰਗਤ ਸਿੰਘ ਗਿਲਜੀਆਂ ਪਹੁੰਚ ਚੁੱਕੇ ਹਨ।
ਖਾਸ ਗੱਲ ਇਹ ਹੈ ਕਿ ਸਮਾਗਮ 'ਚ ਜਾਣ ਲਈ ਨਵਜੋਤ ਸਿੱਧੂ ਨੇ ਕੈਪਟਨ ਦਾ ਪੈਟਰਨ ਅਪਣਾਇਆ ਹੈ। ਜਦੋਂ ਸਾਬਕਾ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਅਹੁਦਾ ਸੰਭਾਲਿਆ ਸੀ ਤਾਂ ਉਸ ਸਮੇਂ ਕੈਪਟਨ ਨੇ ਸਟੇਜ 'ਤੇ ਸ਼ਕਤੀ ਪ੍ਰਦਰਸ਼ਨ ਕੀਤਾ ਸੀ। ਇਸੇ ਤਰ੍ਹਾਂ ਜਦੋਂ ਸਿੱਧੂ ਸੂਬਾ ਪ੍ਰਧਾਨ ਬਣੇ ਤਾਂ ਉਸ ਵੇਲੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸਭ ਤੋਂ ਪਹਿਲਾਂ ਕੈਪਟਨ ਨੇ ਇਹ ਸਸਪੈਂਸ ਰੱਖਿਆ ਸੀ ਕਿ ਉਹ ਜਾਣਗੇ ਜਾਂ ਨਹੀਂ। ਬਾਅਦ ਵਿੱਚ ਉਹ ਸਮਾਗਮ ਵਿੱਚ ਗਏ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















