ਕੈਪਟਨ ਸਰਕਾਰ ਦੇ ਫੈਸਲੇ ਖ਼ਿਲਾਫ਼ ਡਟੀਆਂ ਕਾਂਗਰਸੀ ਲੀਡਰਾਂ ਦੀਆਂ ਪਤਨੀਆਂ
ਰਾਜਾ ਵੜਿੰਗ ਦੀ ਪਤਨੀ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਰਾਬ ਦੀ ਹੋਮ ਡਿਲਿਵਰੀ ਦੇ ਫ਼ੈਸਲੇ ’ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ। ਅੰਮ੍ਰਿਤਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਘਰੇਲੂ ਹਿੰਸਾ ਵਧੇਗੀ
ਚੰਡੀਗੜ੍ਹ: ਲੌਕਡਾਊਨ ਕਾਰਨ ਸੂਬੇ ਵਿੱਚ ਸ਼ਰਾਬ ਦੀ ਹੋਮ ਡਿਲੀਵਰੀ ਦੇ ਫੈਸਲੇ ਖ਼ਿਲਾਫ਼ ਕਾਂਗਰਸੀ ਆਗੂਆਂ ਦੀਆਂ ਪਤਨੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਕਾਪਟਨ ਅਮਰਿੰਦਰ ਸਿੰਘ ਨੂੰ ਸ਼ਰਾਬ ਘਰ ਪਹੁੰਚਾਉਣ ਦੇ ਫ਼ੈਸਲੇ ਬਾਰੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ।
ਕਾਂਗਰਸ ਦੇ ਵਜ਼ੀਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਤੇ ਕੌਂਸਲਰ ਮਮਤਾ ਆਸ਼ੂ ਨੇ ਮੁੱਖ ਮੰਤਰੀ ਨੂੰ ਟਵੀਟ ਕਰਦਿਆਂ ਕਿਹਾ ਕਿ ਸ਼ਰਾਬ ਦੇ ਠੇਕੇ ਖੋਲ੍ਹੇ ਜਾਣ ਪਰ ਸ਼ਰਾਬ ਦੀ ਹੋਮ ਡਿਲਿਵਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਬ ਦੀ ਹੋਮ ਡਿਲੀਵਰੀ ਨਾਲ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਵਾਧਾ ਹੋਵੇਗਾ। ਆਸ਼ੂ ਦੀ ਪਤਨੀ ਨੇ ਕਿਹਾ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੇ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕੀਤਾ ਸੀ ਇਸ ਲਈ ਇਸ ਫ਼ੈਸਲੇ ਤੇ ਮੁੜ ਸੋਚਿਆ ਜਾਣਾ ਚਾਹੀਦਾ ਹੈ।
ਉਧਰ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਦੀ ਪਤਨੀ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਰਾਬ ਦੀ ਹੋਮ ਡਿਲਿਵਰੀ ਦੇ ਫ਼ੈਸਲੇ ’ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ। ਅੰਮ੍ਰਿਤਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਘਰੇਲੂ ਹਿੰਸਾ ਵਧੇਗੀ। ਅੰਮ੍ਰਿਤਾ ਨੇ ਟਵੀਟ ’ਚ ਲਿਖਿਆ, ‘ਕੈਪਟਨ ਅਮਰਿੰਦਰ ਸਿੰਘ ਜੀ, ਮੇਰੀ ਤੁਹਾਨੂੰ ਬੇਨਤੀ ਹੈ ਕਿ ਸ਼ਰਾਬ ਦੀ ਹੋਮ ਡਿਲੀਵਰੀ ਦੇ ਫੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ, ਕਿਉਂਕਿ ਇਸ ਨਾਲ ਘਰੇਲੂ ਹਿੰਸਾ ਵਧੇਗੀ।’
Respected @capt_amarinder ji, It is my humble request to kindly reconsider your decision to start Home Delivery of alcohol in Punjab. This will also lead to increase in domestic violence. Previous @Akali_Dal_ Govt has already destroyed families with alcohol & drug abuse.
— Amrita Warring (@AmritaWarring) May 8, 2020
ਰਾਜਾ ਵੜਿੰਗ ਨੇ ਆਪਣੀ ਪਤਨੀ ਦਾ ਸਮਰਥਨ ਕਰਦਿਆਂ ਕਿਹਾ ਕਿ ਮੇਰੀ ਪਤਨੀ ਨੇ ਮਹਿਲਾ ਹੋਣ ਦੇ ਨਾਤੇ ਆਪਣੇ ਫ਼ਿਕਰ ਨੂੰ ਬੇਬਾਕੀ ਨਾਲ ਜ਼ਾਹਰ ਕੀਤਾ ਹੈ। ਪੰਜਾਬ ਐਕਸਾਈਜ਼ ਐਕਟ-1914 ਤਹਿਤ ਸ਼ਰਾਬ ਦੀ ਹੋਮ ਡਿਲੀਵਰੀ ਦੀ ਵਿਵਸਥਾ ਨਹੀਂ ਪਰ ਸੂਬਾ ਸਰਕਾਰ ਨੇ ਕਰੋਨਾਵਾਇਸ ਕਾਰਨ ਸਮਾਜਿਕ ਦੂਰੀ ਦੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲੋਕਾਂ ਦੇ ਘਰਾਂ ਤੱਕ ਸ਼ਰਾਬ ਪਹੁੰਚਾਉਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਸ਼ਰਾਬ ਨੇ ਘੁਮਾਏ ਸਰਕਾਰ ਦੇ ਚੱਕਰ, ਮੀਟਿੰਗਾਂ ਦੇ ਲੰਬੇ ਦੌਰ 'ਚ ਵੀ ਨਹੀਂ ਹੋਇਆ ਕੋਈ ਫੈਸਲਾਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ