Punjab Politics: ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਂਡ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਂਅ ਉੱਤੇ ਮੋਹਰ ਲਾ ਦਿੱਤੀ ਹੈ ਹਾਲਾਂਕਿ ਅਜੇ ਤੱਕ ਇਸ ਬਾਬਤ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ।


ਜ਼ਿਕਰ ਕਰ ਦਈਏ ਕਿ ਬਠਿੰਡਾ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਂਅ ਵੀ ਚਰਚਾ ਉੱਤੇ ਸੀ ਪਰ ਕਾਂਗਰਸ ਹਾਈਕਮਾਂਡ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਉੱਤੇ ਦਾਅ ਖੇਡਣਾ ਚਾਹੁੰਦੀ ਹੈ। ਅੰਮ੍ਰਿਤਾ ਵੜਿੰਗ ਦੇ ਮੈਦਾਨ ਵਿੱਚ ਆਉਣ ਨਾਲ ਇਸ ਸੀਟ ਉੱਤੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲੇਗਾ।


ਕਿਹੜੇ ਲੀਡਰਾਂ ਵਿਚਾਲੇ ਹੋਵੇਗੀ ਸਖ਼ਤ ਟੱਕਰ ?


ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀਆਂ ਚੋਟੀ ਦੀਆਂ ਸੀਟਾਂ ਵਿੱਚੋਂ ਆਉਂਦੀ ਹੈ। ਆਮ ਆਧਮੀ ਪਾਰਟੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਲੇ ਤੱਕ ਕਿਸੇ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਹ ਤਾਂ ਸਪੱਸ਼ਟ ਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਉਮੀਦਵਾਰ ਹੋਣਗੇ। ਜੇ ਇੱਥੇ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਵਿਚਾਲੇ ਗੱਠਜੋੜ ਨਹੀਂ ਹੋਇਆ ਤਾਂ ਇੱਥੋਂ ਮਨਪ੍ਰੀਤ ਸਿੰਘ ਬਾਦਲ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੋਣਗੇ। ਜ਼ਿਕਰ ਕਰ ਦਈਏ ਕਿ ਹਰਸਿਮਰਤ ਕੌਰ ਬਾਦਲ ਬਠਿੰਡਾ ਲੋਕ ਸਭਾ ਤੋਂ ਮੌਜੂਦਾ ਸਾਂਸਦ ਮੈਂਬਰ ਹਨ।


ਅੰਮ੍ਰਿਤਾ ਵੜਿੰਗ ਨੇ ਵੀ ਦਿੱਤੇ ਟਿਕਟ ਮਿਲਣ ਦੇ ਸੰਕੇਤ


ਅੰਮ੍ਰਿਤਾ ਵੜਿੰਗ ਵੱਲੋਂ ਲਗਾਤਾਰ ਹਲਕੇ ਦੇ ਲੋਕਾਂ ਨਾਲ ਮੇਲ ਮਿਲਾਪ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਰਾਬਤਾ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਡਿਊਟੀ ਦਿੱਤੀ ਜਾਵੇਗੀ ਉਹ ਪੂਰੀ ਇਮਾਨਦੇਰੀ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਉੱਤੇ ਤੰਜ ਕਸਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀ ਅਰਥਵਿਵਸਥਾ ਨੂੰ ਮਜਬੂਤ ਕਰਨ ਦੀ ਬਜਾਏ ਹੋਰ ਕਮਜ਼ੋਰ ਕੀਤਾ ਹੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।