ਅੰਮ੍ਰਿਤਸਰ : ਅੰਮ੍ਰਿਤਸਰ 'ਚ ਬੀਤੇ ਦਿਨ ਇੱਕ ਅੰਮ੍ਰਿਤਧਾਰੀ ਸਿੰਘ ਦੇ ਘਰ ’ਤੇ ਕੁਝ ਲੋਕਾਂ ਵੱਲੋਂ ਤੇਜ਼ਧਾਰ ਹੱਥਿਆਰਾਂ ਨਾਲ ਹਮਲਾ ਕਰਕੇ ਕੰਨ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਅੰਮ੍ਰਿਤਧਾਰੀ ਸਿੱਖ ਨੇ ਸਿਗਰਟ ਪੀਣ ਵਾਲਿਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਅੰਮ੍ਰਿਤਧਾਰੀ ਸਿੱਖ ਦਾ ਕੰਨ ਵੱਢ ਦਿੱਤਾ। ਮਾਮਲਾ ਥਾਣਾ ਸੁਲਤਾਨਵਿੰਡ ਅਧੀਨ ਪੈਂਦੀ ਚੌਕੀ ਕੋਟ ਮਿੱਤ ਸਿੰਘ ਦਾ ਹੈ।
ਇਸ ਮਾਮਲੇ ਦੇ ਸੇਬੰਧ ’ਚ ਜ਼ਖ਼ਮੀ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਗ੍ਰੰਥੀ ਸਵਿੰਦਰ ਸਿੰਘ ਘਰੋਂ ਕੁਝ ਸਾਮਾਨ ਲੈਣ ਲਈ ਮਾਰਕੀਟ ਗਿਆ ਤਾਂ ਇਸ ਦੌਰਾਨ ਉਸ ਦੇ ਘਰ ਦੇ ਬਾਹਰ ਹੀ ਕੁਝ ਨੌਜਵਾਨ ਬੈਠ ਕੇ ਸਿਗਰਟ ਪੀ ਰਹੇ ਸੀ। ਸਿਗਰਟ ਪੀਣ ਤੋਂ ਮਨ੍ਹਾ ਕਰਨ ’ਤੇ ਉਕਤ ਨੌਜਵਾਨਾਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਫਿਰ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ।
ਇਸ ਤੋਂ ਕੁਝ ਸਮੇਂ ਤੋਂ ਬਾਅਦ ਉਕਤ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਜਦੋਂ ਅੰਮ੍ਰਿਤਧਾਰੀ ਸਵਿੰਦਰ ਸਿੰਘ ਅੱਗੇ ਆਇਆ ਤਾਂ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਕੇ ਉਸ ਦਾ ਕੰਨ ਹੀ ਵੱਢ ਦਿੱਤਾ। ਜਿਸ ਤੋਂ ਬਾਅਦ ਅੰਮ੍ਰਿਤਧਾਰੀ ਸਿੱਖ ਸਵਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ।
ਦੋਵਾਂ ਧਿਰਾਂ ਦੀ ਸ਼ਿਕਾਇਤ ਚੌਕੀ ਤੱਕ ਪਹੁੰਚ ਗਈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲਾ ਐਤਵਾਰ ਸਵੇਰ ਦਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਚੌਕੀ ਕੋਟ ਮੀਤ ਸਿੰਘ ਦੀ ਪੁਲਿਸ ਨੇ ਕਿਹਾ ਕਿ ਗ੍ਰੰਥੀ ਸਵਿੰਦਰ ਸਿੰਘ ਦਾ ਉਸ ਦੇ ਗੁਆਂਢੀ ਵਿਸ਼ਾਲ ਨਾਲ ਝਗੜਾ ਹੋਇਆ ਸੀ, ਜੋ ਮੈਡੀਕਲ ਰਿਪੋਰਟ ਆਵੇਗੀ, ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।