Amritpal Singh Case: 27 ਦਿਨਾਂ ਤੋਂ ਫਰਾਰ ਅੰਮ੍ਰਿਤਪਾਲ ਦੀ ਰਾਜਸਥਾਨ ਦੇ 4 ਜ਼ਿਲਿਆਂ 'ਚ ਤਲਾਸ਼, ਪਾਕਿਸਤਾਨ ਭੱਜਣ ਦਾ ਖਦਸ਼ਾ
Amritpal Singh Case: ਅੰਮ੍ਰਿਤਪਾਲ ਸਿੰਘ ਦੇ ਰਾਜਸਥਾਨ ਵਿੱਚ ਲੁਕੇ ਹੋਣ ਜਾਂ ਇੱਥੋਂ ਭੱਜ ਕੇ ਪਾਕਿਸਤਾਨ ਜਾਣ ਦੀ ਸੰਭਾਵਨਾ ਹੈ। ਕੇਂਦਰੀ ਏਜੰਸੀਆਂ ਦੀ ਅਗਵਾਈ ਵਿੱਚ ਰਾਜਸਥਾਨ ਸਮੇਤ ਪੰਜਾਬ ਅਤੇ ਹਰਿਆਣਾ ਦੀ ਪੁਲਿਸ ਪਾਕਿਸਤਾਨ ਨਾਲ ਲੱਗਦੇ...
Amritpal Singh Case: ਪੁਲਿਸ ਨੂੰ ਚਕਮਾ ਦੇ ਕੇ 18 ਮਾਰਚ ਨੂੰ ਫਰਾਰ ਹੋਏ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ 27 ਦਿਨ ਬਾਅਦ ਵੀ ਕੋਈ ਸੁਰਾਗ ਨਹੀਂ ਲੱਗਾ। ਅੰਮ੍ਰਿਤਪਾਲ ਸਿੰਘ ਦੇ ਰਾਜਸਥਾਨ ਵਿੱਚ ਲੁਕੇ ਹੋਣ ਜਾਂ ਇੱਥੋਂ ਭੱਜ ਕੇ ਪਾਕਿਸਤਾਨ ਜਾਣ ਦੀ ਸੰਭਾਵਨਾ ਹੈ। ਕੇਂਦਰੀ ਏਜੰਸੀਆਂ ਦੀ ਅਗਵਾਈ ਵਿੱਚ ਰਾਜਸਥਾਨ ਸਮੇਤ ਪੰਜਾਬ ਅਤੇ ਹਰਿਆਣਾ ਦੀ ਪੁਲਿਸ ਪਾਕਿਸਤਾਨ ਨਾਲ ਲੱਗਦੇ ਰਾਜਸਥਾਨ ਦੇ ਹਿੱਸਿਆਂ ਵਿੱਚ ਜਾਂਚ ਕਰ ਰਹੀ ਹੈ। ਪੰਜਾਬ ਦੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਸੰਗਰੀਆ ਦੇ ਪਿੰਡ ਸੰਤਪੁਰਾ ਵਿੱਚ ਅੰਮ੍ਰਿਤਪਾਲ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।
ਪੰਜਾਬ, ਹਰਿਆਣਾ ਅਤੇ ਰਾਜਸਥਾਨ ਪੁਲਿਸ ਨੇ ਬੁੱਧਵਾਰ ਦੇਰ ਰਾਤ ਇੱਕ ਸਾਂਝਾ ਸਰਚ ਅਭਿਆਨ ਚਲਾਇਆ। ਪਿੰਡ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ ਗਈ ਪਰ ਖਾਲਿਸਤਾਨ ਸਮਰਥਕ ਪੁਲਿਸ ਦੇ ਹੱਥ ਨਹੀਂ ਆਏ। ਪੂਰੇ ਦਿਨ ਦੀ ਤਲਾਸ਼ੀ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ, ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਸੰਤਪੁਰਾ ਦੇ ਇੱਕ ਨੌਜਵਾਨ ਦੀ ਅੰਮ੍ਰਿਤਪਾਲ ਸਿੰਘ ਨਾਲ ਫੋਟੋ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਹਾਲਾਂਕਿ ਪੁਲਿਸ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਹੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਕਰੀਬ 25-30 ਸਕਾਰਪੀਓ ਗੱਡੀਆਂ ਦਾ ਕਾਫਲਾ ਸੰਤਪੁਰਾ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਸਥਿਤ ਢਾਣੀ ਕੋਲ ਪੁੱਜਾ ਸੀ। ਪੁਲਿਸ ਦੀਆਂ ਗੱਡੀਆਂ ਰਾਤ ਭਰ ਘੁੰਮਦੀਆਂ ਰਹੀਆਂ। ਪੁਲਿਸ ਨੇ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਦੇ ਪੋਸਟਰ ਅੰਮ੍ਰਿਤਸਰ ਦੇ ਬਿਆਸ ਰੇਲਵੇ ਸਟੇਸ਼ਨ, ਚੌਕੀਆਂ ਅਤੇ ਹੋਰ ਥਾਵਾਂ 'ਤੇ ਲਗਾਏ ਹਨ। ਐਸਪੀ ਅੰਮ੍ਰਿਤਸਰ ਦਿਹਾਤੀ ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਲੋਕਾਂ ਨੂੰ ਅੰਮ੍ਰਿਤਪਾਲ ਬਾਰੇ ਜਾਣਕਾਰੀ ਦੇਣ ਲਈ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸੀਐਮ ਅਰਵਿੰਦ ਕੇਜਰੀਵਾਲ ਨੂੰ ਗੋਆ ਪੁਲਿਸ ਦਾ ਸੰਮਨ , 27 ਅਪ੍ਰੈਲ ਨੂੰ ਪੇਸ਼ ਹੋਣਾ ਪਵੇਗਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Mohali News : ਖਰੜ ਵਾਸੀਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ : ਡਿਪਟੀ ਕਮਿਸ਼ਨਰ