Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਪੁਲਿਸ ਦੇ ਹੱਥ ਨਹੀਂ ਆ ਰਿਹਾ। ਪੁਲਿਸ ਨੇ ਬੁੱਧਵਾਰ ਨੂੰ ਹਾਈਕੋਰਟ ਵਿੱਚ ਦਾਅਵਾ ਕੀਤਾ ਸੀ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਬਹੁਤ ਕਰੀਬ ਪਹੁੰਚ ਗਈ ਹੈ ਪਰ ਇਸ ਦੇ ਬਾਵਜੂਦ ਅਜੇ ਤੱਕ ਖਾਲੀ ਹੱਥ ਹੈ। 


ਹੁਣ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਚਿੱਟੀ ਸਵਿਫਟ ਕਾਰ ਵਿੱਚ ਸਵਾਰ ਸੀ ਜਿਸ ਦਾ ਨੰਬਰ '8168' ਹੈ। ਇਸ ਦੇ ਨਾਲ ਪੁਲਿਸ ਨੇ ਉਸ ਨੂੰ ਲੱਭਣ ਲਈ ਡ੍ਰੋਨ ਤਾਇਨਾਤ ਕੀਤੇ ਹਨ। ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਇਲਾਕਿਆਂ 'ਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।


ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਪਿਛਲੇ 13 ਦਿਨਾਂ ਤੋਂ ਲਗਾਤਾਰ ਜਾਰੀ ਹੈ। ਪੰਜਾਬ ਪੁਲਿਸ ਉਸ ਦੀ ਵੱਡੇ ਪੱਧਰ 'ਤੇ ਭਾਲ ਕਰ ਰਹੀ ਹੈ। ਇਸੇ ਦੌਰਾਨ ਖ਼ਬਰ ਹੈ ਕਿ ਹੁਸ਼ਿਆਰਪੁਰ ਸ਼ਹਿਰ ਦੇ ਨੇੜਲੇ ਇੱਕ ਪਿੰਡ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਪੁਲਿਸ ਨੂੰ ਚਕਮਾ ਦੇ ਦਿੱਤਾ ਹੈ।


ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਮੇਤ ਤਿੰਨ ਲੋਕ ਇਨੋਵਾ ਗੱਡੀ ਵਿੱਚ ਸਵਾਰ ਸੀ। ਉਨ੍ਹਾਂ ਨੂੰ ਪੁਲਿਸ ਨੇ ਮੰਗਲਵਾਰ ਰਾਤ ਨਾਕੇ 'ਤੇ ਰੋਕਿਆ ਪਰ ਉਹ ਹਨੇਰੇ ਦਾ ਫਾਇਦਾ ਲੈ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਇਨੋਵਾ ਕਾਰ ਵਿੱਚ ਸੀ, ਜਿਸ ਨੂੰ ਛੱਡ ਕੇ ਉਹ ਸਵਿਫਟ ਕਾਰ ਵਿੱਚ ਬੈਠ ਕੇ ਆਪਣੇ ਸਾਥੀ ਨਾਲ ਫ਼ਰਾਰ ਹੋ ਗਿਆ।



ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਪੰਜਾਬ ਪੁਲਿਸ ਨੂੰ ਸਫੇਦ ਰੰਗ ਦੀ ਮਾਰੂਤੀ ਸਵਿਫਟ ਕਾਰ ਦੀ ਤਲਾਸ਼ ਹੈ। ਗੱਡੀ ਦਾ ਨੰਬਰ 8168 ਪਾਇਆ ਗਿਆ ਹੈ। ਪੂਰੇ ਪੰਜਾਬ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਉਸ ਦੀ ਭਾਲ ਜਾਰੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ