Amritpal Singh: ਹੁਣ ਅੰਮ੍ਰਿਤਪਾਲ ਦੇ ਉੱਤਰਾਖੰਡ ਦੇ ਰਸਤੇ ਨੇਪਾਲ ਭੱਜਣ ਦਾ ਸ਼ੱਕ, ਅੱਧੀ ਦਰਜਨ ਸੂਬਿਆਂ ’ਚ ਅਲਰਟ, ਨੇਪਾਲ ਸਰਹੱਦ 'ਤੇ ਚੌਕਸੀ
ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਕੁਝ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ।
Amritpal Singh: ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਕੁਝ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ। ਹੁਣ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਉੱਤਰਾਖੰਡ ਜਾਂ ਉੱਤਰ ਪ੍ਰਦੇਸ਼ ਵਿੱਚ ਮੌਜੂਦ ਹੋ ਸਕਦਾ ਹੈ।
ਸੁਰੱਖਿਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਹਰਿਆਣਾ ਦੇ ਸ਼ਾਹਬਾਦ ਤੋਂ ਬਾਅਦ ਕੁਰੂਕਸ਼ੇਤਰ ਦੇ ਪਿਪਲੀ ਬੱਸ ਸਟੈਂਡ 'ਤੇ ਦੇਖਿਆ ਗਿਆ। ਇੱਥੇ ਉਹ ਪੱਪਲਪ੍ਰੀਤ ਨਾਲ ਛੱਤਰੀ ਲੈ ਕੇ ਜਾਂਦਾ ਨਜ਼ਰ ਆ ਰਿਹਾ ਹੈ। ਸੂਤਰਾਂ ਮੁਤਾਬਕ ਇੱਥੋਂ ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਲਈ ਬੱਸਾਂ ਚਲਦੀਆਂ ਹਨ। ਇਸ ਲਈ ਹੁਣ ਅੰਮ੍ਰਿਤਪਾਲ ਦੇ ਉੱਤਰਾਖੰਡ ਦੇ ਰਸਤੇ ਨੇਪਾਲ ਭੱਜਣ ਦਾ ਸ਼ੱਕ ਹੈ। ਇਸ ਲਈ ਉੱਤਰਾਖੰਡ 'ਚ ਹਾਈ ਅਲਰਟ ਰ ਦਿੱਤਾ ਗਿਆ ਹੈ ਤੇ ਨੇਪਾਲ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ।
ਦਰਅਸਲ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਪੰਜਾਬ ਤੋਂ ਬਾਹਰ ਜਾਣ ਵਿੱਚ ਕਾਮਯਾਬ ਹੋ ਗਿਆ ਹੈ। ਇਸ ਮਗਰੋਂ ਦੂਸਰੇ ਸੂਬਿਆਂ ਦੀ ਪੁਲਿਸ ਨੇ ਵੀ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਸ਼ਾਹਕੋਟ ਤੋਂ ਅੰਮ੍ਰਿਤਪਾਲ ਸਿੰਘ ਕਰੀਬ ਛੱਤੀ ਘੰਟਿਆਂ ਵਿੱਚ ਹਰਿਆਣਾ ਦੇ ਸ਼ਾਹਬਾਦ ’ਚ ਪੁੱਜਿਆ, ਜਿੱਥੇ ਉਸ ਨੇ ਇੱਕ ਔਰਤ ਬਲਜੀਤ ਕੌਰ ਦੇ ਘਰ 19 ਮਾਰਚ ਦੀ ਰਾਤ ਨੂੰ ਪਨਾਹ ਲਈ ਸੀ।
ਪੁਲਿਸ ਸੂਤਰਾਂ ਮੁਤਾਬਕ ਦੂਸਰੇ ਦਿਨ ਹੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਸ਼ਾਹਬਾਦ ਤੋਂ ਅੱਗੇ ਚਲੇ ਗਏ ਸੀ। ਪੰਜਾਬ ਤੇ ਹਰਿਆਣਾ ਪੁਲਿਸ ਨੇ ਸਾਂਝਾ ਅਪਰੇਸ਼ਨ ਕਰਕੇ ਬਲਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਲਜੀਤ ਕੌਰ ਦੀ ਪੁੱਛ-ਪੜਤਾਲ ਤੋਂ ਸੰਕੇਤ ਮਿਲੇ ਹਨ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਪਪਲਪ੍ਰੀਤ ਸਿੰਘ ਸਮੇਤ ਉੱਤਰਾਖੰਡ ’ਚ ਦਾਖ਼ਲ ਹੋ ਸਕਦਾ ਹੈ। ਪੁਲਿਸ ਨੂੰ ਖ਼ਦਸ਼ਾ ਹੈ ਕਿ ਅੰਮ੍ਰਿਤਪਾਲ ਸਿੰਘ ਅੱਗੇ ਨੇਪਾਲ ਜਾਣ ਦੀ ਕੋਸ਼ਿਸ਼ ਵਿੱਚ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਇਸ ਲਈ ਅੱਧੀ ਦਰਜਨ ਸੂਬਿਆਂ ’ਚ ਅਲਰਟ ਜਾਰੀ ਹੋ ਚੁੱਕਿਆ ਹੈ ਤੇ ਅੰਮ੍ਰਿਤਪਾਲ ਖ਼ਿਲਾਫ਼ ਲੁੱਕਆਊਟ ਸਰਕੁਲਰ ਵੀ ਪਹਿਲਾਂ ਜਾਰੀ ਹੋਇਆ ਹੈ। ਕੌਮਾਂਤਰੀ ਭਾਰਤ-ਪਾਕਿ ਸਰਹੱਦ ’ਤੇ ਅੰਮ੍ਰਿਤਪਾਲ ਸਿੰਘ ਦੀਆਂ ਤਸਵੀਰਾਂ ਨਸ਼ਰ ਕਰ ਦਿੱਤੀਆਂ ਗਈਆਂ ਹਨ। ਪੁਲਿਸ ਸੀਸੀਟੀਵੀ ਫੁਟੇਜ ਜ਼ਰੀਏ ਅੰਮ੍ਰਿਤਪਾਲ ਦੀ ਪੈੜ ਨੱਪ ਰਹੀ ਹੈ।