ਪੜਚੋਲ ਕਰੋ

Waris Punjab de: ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ, ਹਾਈਕੋਰਟ ਨੇ ਮਾਨ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜਿਆ ਨੋਟਿਸ, ਜਾਣੋ ਕੀ ਕਿਹਾ ?

ਰਾਊਕੇ ਦੇ ਪਿਤਾ ਨੂੰ ਵੀ ਪੰਜਾਬ ਵਿੱਚ ਬਗ਼ਾਵਤ ਦੇ ਦੌਰ ਵਿਚ 25 ਮਾਰਚ 1993 ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ। ਉਹ ਕਦੇ ਘਰ ਨਹੀਂ ਪਰਤੇ। ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਇਹ ਨਹੀਂ ਪਤਾ ਕਿ ਉਸ ਨੂੰ ਝੂਠੇ ਮੁਕਾਬਲੇ ਵਿਚ ਮਾਰਿਆ ਗਿਆ ਸੀ ਜਾਂ ਉਹ ਅਜੇ ਜ਼ਿੰਦਾ ਹੈ।

Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਦੂਜੀ ਵਾਰ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (N.S.A) ਨੂੰ ਵੀ ਚੁਣੌਤੀ ਦਿੱਤੀ ਹੈ।

ਉਸ ਨੇ ਆਪਣੇ 'ਤੇ ਲਗਾਏ ਗਏ ਐਨਐਸਏ ਨੂੰ ਗ਼ਲਤ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਗਲੀ ਸੁਣਵਾਈ 'ਤੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਦਲਜੀਤ ਸਿੰਘ ਕਲਸੀ ਸਮੇਤ ਕੁਝ ਲੋਕਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਸੀ।

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਪਹਿਲਾਂ ਕੁਲਵੰਤ ਸਿੰਘ ਪੰਜਾਬ ਰਾਜ ਨਿਗਮ ਵਿੱਚ ਕਲਰਕ ਵਜੋਂ ਤਾਇਨਾਤ ਸੀ। ਉਹ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਹੈ। ਜਦੋਂ 23 ਫਰਵਰੀ 2023 ਨੂੰ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ਦੀ ਹਦੂਦ ਅੰਦਰ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਮਾਰਚ ਮਹੀਨੇ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਵੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਬਰਨਾਲਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ 'ਚ ਕੁਲਵੰਤ ਸਿੰਘ ਰਾਊਕੇ ਚੋਣ ਮੈਦਾਨ 'ਚ ਉਤਰਨਗੇ। ਇਸ ਗੱਲ ਦਾ ਐਲਾਨ ਕੁਲਵੰਤ ਸਿੰਘ ਦੇ ਭਰਾ ਮਹਾਂ ਸਿੰਘ ਮਹਾਂ ਸਿੰਘ ਨੇ ਤਿੰਨ ਮਹੀਨੇ ਪਹਿਲਾਂ ਕੀਤਾ ਸੀ। ਉਸ ਸਮੇਂ ਉਨ੍ਹਾਂ ਨੇ ਮੀਡੀਆ ਨੂੰ ਕਿਹਾ ਸੀ ਕਿ 'ਮੈਂ ਸ਼ੁੱਕਰਵਾਰ ਨੂੰ ਆਪਣੇ ਭਰਾ ਨਾਲ ਫੋਨ 'ਤੇ ਗੱਲ ਕੀਤੀ ਸੀ। ਉਨ੍ਹਾਂ ਜੇਲ੍ਹ ਵਿੱਚ ਰਹਿੰਦਿਆਂ ਹੀ ਬਰਨਾਲਾ ਉਪ ਚੋਣ ਲੜਨ ਦਾ ਫੈਸਲਾ ਕੀਤਾ ਹੈ। ਅਸੀਂ ਉਸਦਾ ਪੂਰਾ ਸਾਥ ਦੇਵਾਂਗੇ ਕਿਉਂਕਿ ਆਮ ਆਦਮੀ ਪਾਰਟੀ (AAP) ਦੇ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਸੀਟ ਤੋਂ ਵਿਧਾਇਕ ਸਨ। ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।

ਜਿਕਰ ਕਰ ਦਈਏ ਕਿ ਰਾਊਕੇ ਦੇ ਪਿਤਾ ਨੂੰ ਵੀ ਪੰਜਾਬ ਵਿੱਚ ਬਗ਼ਾਵਤ ਦੇ ਦੌਰ ਵਿਚ 25 ਮਾਰਚ 1993 ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ। ਉਹ ਕਦੇ ਘਰ ਨਹੀਂ ਪਰਤੇ। ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਇਹ ਨਹੀਂ ਪਤਾ ਕਿ ਉਸ ਨੂੰ ਝੂਠੇ ਮੁਕਾਬਲੇ ਵਿਚ ਮਾਰਿਆ ਗਿਆ ਸੀ ਜਾਂ ਉਹ ਅਜੇ ਜ਼ਿੰਦਾ ਹੈ। ਸਾਡੇ ਕੋਲ ਉਸਦੀ ਮੌਤ ਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੂੰ ਪੁਲਿਸ ਚੁੱਕ ਕੇ ਲੈ ਗਈ ਅਤੇ ਕਦੇ ਵਾਪਸ ਨਹੀਂ ਆਈ। ਉਸ ਦੇ ਪਿਤਾ ਨੂੰ ਵੀ 1987 ਵਿੱਚ ਐਨਐਸਏ ਤਹਿਤ ਜੇਲ੍ਹ ਭੇਜਿਆ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Rohit Sharma: ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
Embed widget