Punjab News : ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ 'ਤੇ ਗੰਭੀਰ ਦੋਸ਼ ਲਾਏ ਹਨ। ਅਮ੍ਰਿਤਪਾਲ ਸਿੰਘ ਖਾਲਸਾ ਅਤੇ ਸਾਥੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਾਕਾਤ ਨਾ ਕਰਨ ਦੇਣ ਦੇ ਇਲਜ਼ਾਮ, ਡੀਸੀ ਅੰਮ੍ਰਿਤਸਰ ਤੇ ਮੁੱਖ ਮੰਤਰੀ ਨੇ ਜੇਲ੍ਹ ਵਿੱਚ ਬੰਦ ਸਿੰਘਾਂ ਨੂੰ ਮਿਲਣ ਨਾ ਦੇਣ ਦੇ ਦੋਸ਼ ਲਾਏ ਹਨ।
ਉਨ੍ਹਾਂ ਕਿਹਾ, ਕੈਦੀਆਂ ਦੇ ਵਕੀਲਾਂ ਨੂੰ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਨਾ ਦੇਣਾ ਦੋਵਾਂ ਦੇ ਕਾਨੂੰਨੀ ਹੱਕਾਂ 'ਚ ਰੁਕਾਵਟ ਹੋਵੇਗੀ ਅਤੇ ਉਨ੍ਹਾਂ ਇਸ ਵਿਰੁੱਧ ਮਾਣਯੋਗ ਹਾਈਕੋਰਟ 'ਚ ਰਿੱਟ ਪਟੀਸ਼ਨ ਦਾਇਰ ਕਰਕੇ ਸਰਕਾਰ ਤੋਂ ਜਵਾਬ ਮੰਗਣ ਦੀ ਚਿਤਾਵਨੀ ਦਿੱਤੀ।
ਅੰਮ੍ਰਿਤਪਾਲ ਸਿੰਘ ਨੂੰ ਬਿਨਾਂ ਇਜਾਜ਼ਤ ਮਿਲਣ ਦੀ ਕੀਤੀ ਮੰਗ
ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਅੰਮ੍ਰਿਤਪਾਲ ਸਿੰਘ ਨੂੰ ਬਿਨਾਂ ਇਜਾਜ਼ਤ ਦੇ ਮਿਲਣ ਦੀ ਮੰਗ ਵੀ ਕੀਤੀ ਹੈ।
ਇਸ ਦੌਰਾਨ ਏਬੀਪੀ ਸਾਂਝਾ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸੰਸਦ ਮੈਂਬਰ ਅਤੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ, ਉਹ ਕੌਮੀ ਸੁਰੱਖਿਆ ਐਕਟ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਨੁਮਾਇੰਦਗੀ ਕਰ ਰਹੇ ਹਨ। ਡਿਬਰੂਗੜ੍ਹ ਜੇਲ੍ਹ ਵਿੱਚ ਉਹਨਾਂ ਨੂੰ ਲਗਾਤਾਰ ਮਿਲ ਰਿਹਾ ਹੈ। ਪਰ ਇਸ ਵਾਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਗਲਤ ਤਰੀਕੇ ਨਾਲ ਉਨ੍ਹਾਂ ਨੂੰ ਕਾਨੂੰਨੀ ਮੀਟਿੰਗ ਕਰਨ ਤੋਂ ਰੋਕ ਦਿੱਤਾ ਹੈ, ਜੋ ਕਿ ਗੈਰ ਕਾਨੂੰਨੀ ਹੈ।
ਉਨ੍ਹਾਂ ਦੱਸਿਆ, ਪਹਿਲਾਂ ਵੀ ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਹਵਾਈ ਟਿਕਟ ਲੈਣ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਣ ਲਈ ਸੂਚਿਤ ਕੀਤਾ ਸੀ। ਪਰ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮੌਕੇ 'ਤੇ ਹੀ ਭਾਈ ਅੰਮ੍ਰਿਤਪਾਲ ਸਿੰਘ ਨਾਲ ਮਿਲਣ ਤੋਂ ਰੋਕ ਦਿੱਤਾ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਇਸ ਰੋਕ ਸਬੰਧੀ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹੁਕਮਾਂ 'ਤੇ ਇਸ ਨੂੰ ਰੋਕਿਆ ਗਿਆ ਹੈ।
ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਪੱਤਰ ਭੇਜ ਕੇ ਪ੍ਰਗਟਾਇਆ ਰੋਸ
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਇਹ ਪੱਤਰ ਭੇਜ ਕੇ ਰੋਸ ਪ੍ਰਗਟਾਇਆ ਹੈ। ਉਹਨਾਂ ਨੇ ਜੇਲ੍ਹ ਵਿੱਚ ਹੀ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ, ਇਹ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਸੀ ਅੰਮ੍ਰਿਤਸਰ ਦੀ ਹਿਟਲਰਸ਼ਿਪ ਹੈ, ਜੋ ਕਿ ਬਹੁਤ ਗਲਤ ਹੈ।
3 ਘੰਟੇ ਇੰਤਜ਼ਾਰ ਕਰ ਮਗਰੋ, ਪੰਜਾਬ ਸਰਕਾਰ ਵੱਲੋਂ ਨਹੀਂ ਮਿਲੀ ਇਜਾਜ਼ਤ
ਐਡਵੋਕੇਟ ਖਾਲਸਾ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਜੇਲ੍ਹ ਦੇ ਵੇਟਿੰਗ ਰੂਮ ਵਿੱਚ ਇੰਤਜ਼ਾਰ ਕਰਨਾ ਪਿਆ, ਜਿੱਥੇ ਕੜਾਕੇ ਦੀ ਗਰਮੀ ਵਿੱਚ ਪਾਣੀ ਅਤੇ ਪੱਖਿਆਂ ਦਾ ਕੋਈ ਪ੍ਰਬੰਧ ਨਹੀਂ ਹੈ। ਮੁਲਾਕਾਤ ਦੀ ਇਜਾਜ਼ਤ ਨੂੰ ਲੈ ਕੇ ਜੇਲ੍ਹ ਅਧਿਕਾਰੀ 3 ਘੰਟੇ ਤੱਕ ਵੇਟਿੰਗ ਰੂਮ ਵਿੱਚ ਗੱਲਬਾਤ ਕਰਦੇ ਰਹੇ। ਪਰ ਬਾਅਦ ਵਿੱਚ ਕਿਹਾ, ਪੰਜਾਬ ਸਰਕਾਰ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ,ਆਸਾਮ ਵਿੱਚ ਚਾਰ ਦਿਨ ਤਕ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜੇ ਨਜ਼ਰਬੰਦ ਸਿੰਘਾਂ ਦੇ ਵਕੀਲਾਂ ਦੀ ਹਾਲਤ ਇੰਨੀ ਮਾੜੀ ਹੈ ਤਾਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਹਾਲਤ ਹੋਰ ਵੀ ਮਾੜੀ ਹੈ।
ਬਹੁਤ ਹੀ ਨਿੰਦਣਯੋਗ ਕਾਰਵਾਈ
ਉਨ੍ਹਾਂ ਅੱਗੇ ਕਿਹਾ, ਇਹ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਨਾਗਰਿਕਾਂ ਦੇ ਕਾਨੂੰਨੀ ਹੱਕਾਂ ਨੂੰ ਖੋਹਿਆ ਜਾ ਰਿਹਾ ਹੈ ਅਤੇ ਇਸ ਲਈ ਡੀਸੀ ਅੰਮ੍ਰਿਤਸਰ ਅਤੇ ਮੁੱਖ ਮੰਤਰੀ ਪੰਜਾਬ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ, ਭਗਵੰਤ ਮਾਨ ਤਾਨਾਸ਼ਾਹੀ ਰਾਜ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਮੱਸਿਆ ਖ਼ਿਲਾਫ਼ ਹਾਈ ਕੋਰਟ ਤੱਕ ਪਹੁੰਚ ਕਰਨਗੇ। ਉਹ ਮਾਨਯੋਗ ਹਾਈਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕਰਨ ਜਾ ਰਹੇ ਹਨ, ਜਿਸ ਵਿਚ ਡੀ.ਸੀ ਅੰਮ੍ਰਿਤਸਰ ਤੋਂ ਸਾਰੇ ਖਰਚੇ, ਆਸਾਮ ਜਾਣ ਦੇ ਮੁਆਵਜ਼ੇ ਸਮੇਤ ਜਵਾਬ ਮੰਗਿਆ ਜਾ ਰਿਹਾ ਹੈ ਤੇ ਨਾਲ ਹੀ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਬਿਨਾਂ ਕਿਸੇ ਤੋਂ ਮਿਲਣ ਦਿੱਤਾ ਜਾਵੇ। ਦਿੱਤਾ ਜਾਵੇ।