Amritpal Singh: ਹੁਣ ਤੱਕ 207 ਵਿਅਕਤੀ ਪੁਲਿਸ ਹਿਰਾਸਤ 'ਚ, 30 ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ, 177 ਜਣੇ ਧਾਰਾ 107,151 ਤਹਿਤ ਹਿਰਾਸਤ 'ਚ, ਜਾਣੋ ਪੂਰੀ ਡਿਟੇਲ
Amritpal Singh: ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ
Amritpal Singh: ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ 107,151 ਤਹਿਤ ਹੀ ਹਿਰਾਸਤ ’ਚ ਰੱਖਿਆ ਹੈ।
ਵੱਡੇ ਪੱਧਰ ਉੱਪਰ ਗ੍ਰਿਫਤਾਰੀਆਂ ਕਰਕੇ ਪੁਲਿਸ ਤੰ ਪੰਜਾਬ ਸਰਕਾਰ ਖਿਲਾਫ ਲੋਕਾਂ ਵਿੱਚ ਰੋਸ ਵਧਣ ਲੱਗਾ ਹੈ। ਸੋਸ਼ਲ ਮੀਡੀਆ ਉੱਪਰ ਗ੍ਰਿਫਤਾਰੀਆਂ ਉੱਪਰ ਸਵਾਲ ਉਠਾਏ ਜਾ ਰਹੇ ਹਨ। ਸਿਆਸੀ ਪਾਰਟੀਆਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਕਰਕੇ ਸਿਆਸੀ ਤੌਰ ’ਤੇ ਪੰਜਾਬ ਵਿੱਚ ਸਰਕਾਰ ਪ੍ਰਤੀ ਅਜਿਹਾ ਨਜ਼ਰੀਆ ਬਣਨਾ ਸ਼ੁਰੂ ਹੋ ਗਿਆ ਹੈ ਕਿ ਪੰਜਾਬ ਪੁਲਿਸ ਸੂਬੇ ਦੇ ਬੇਕਸੂਰ ਨੌਜਵਾਨਾਂ ਨੂੰ ਫੜ ਰਹੀ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਬਕਾਇਦਾ ਇੱਕ ਕਾਨੂੰਨੀ ਟੀਮ ਬਣਾ ਦਿੱਤੀ ਹੈ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬੇਕਸੂਰ ਨੌਜਵਾਨਾਂ ਦੇ ਹੱਕ ਵਿੱਚ ਨਾਅਰਾ ਮਾਰਿਆ ਹੈ। ਬੇਸ਼ੱਕ ਪੰਜਾਬ ਵਿੱਚ ਇਸ ਵੇਲੇ ਅੰਮ੍ਰਿਤਪਾਲ ਸਿੰਘ ਦੇ ਸਮਰਥਨ ’ਚ ਕੋਈ ਧਰਨਾ ਨਜ਼ਰ ਨਹੀਂ ਆ ਰਿਹਾ ਹੈ ਪਰ ਮੌਜੂਦਾ ਸਰਕਾਰ ਖ਼ਿਲਾਫ਼ ਸਿਆਸੀ ਬਿਰਤਾਂਤ ਬਣਨ ਲੱਗਾ ਹੈ। ਇਸ ਮਗਰੋਂ ਪੰਜਾਬ ਸਰਕਾਰ ਨੇ ਨਰਮ ਰੁਖ਼ ਅਖਤਿਆਰ ਕੀਤਾ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫੀ ਨਹੀਂ ਹੋਏਗੀ। ਜਲਦ ਹੀ 177 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਜਾਏਗਾ।
ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਆਈਜੀ ਸੁਖਚੈਨ ਗਿੱਲ ਨੇ ਵੀਰਵਾਰ ਨੂੰ ਕਿਹਾ ਕਿ ਅੰਮ੍ਰਿਤਪਾਲ ਮਾਮਲੇ (Amritpal Singh Case) ਵਿੱਚ ਕਿਸੇ ਵੀ ਬੇਗੁਨਾਹ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਜਿਨ੍ਹਾਂ 177 ਨੌਜਵਾਨਾਂ ਨੂੰ ਇਹਤਿਆਤ ਦੇ ਤੌਰ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਨੂੰ ਵੈਰੀਫਿਕੇਸ਼ਨ ਕਰਨ ਮਗਰੋਂ ਛੱਡ ਦਿੱਤਾ ਜਾਵੇਗਾ।
ਆਈਜੀ ਸੁਖਚੈਨ ਗਿੱਲ ਨੇ ਕਿਹਾ ਕਿ ਬਿਨਾਂ ਗੱਲ ਤੋਂ ਕਿਸੇ ਨੂੰ ਤੰਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੀ ਸਥਿਤੀ ਕੰਟਰੋਲ ਅਧੀਨ ਦੱਸਿਆ। ਇਹ ਵੀ ਦੱਸਿਆ ਕਿ ਸਿਰਫ਼ 30 ਕੱਟੜ ਸਮਰਥਕਾਂ ’ਤੇ ਫ਼ੌਜਦਾਰੀ ਕੇਸ ਦਰਜ ਕੀਤੇ ਗਏ ਹਨ। ਪੁਲਿਸ ਦਾ ਇਹ ਸਪਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 27 ਮਾਰਚ ਨੂੰ ਸੱਦੀ ਗਈ ਮੀਟਿੰਗ ਮਗਰੋਂ ਆਇਆ ਹੈ।
ਹੋਰ ਪੜ੍ਹੋ : Who Is Kirandeep Kaur : ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ NRI ਪਤਨੀ ਕਿਰਨਦੀਪ ਕੌਰ, ਹਾਲ ਹੀ 'ਚ ਹੋਇਆ ਸੀ ਵਿਆਹ