Amritpal Singh Arrested: ਅੰਮ੍ਰਿਤਪਾਲ ਸਿੰਘ ਦੀ ਮਾਂ ਨੇ ਕਿਹਾ- 'ਸ਼ੇਰ ਵਾਂਗ ਸਮਰਪਣ ਕੀਤਾ, ਸਾਨੂੰ ਉਸ 'ਤੇ ਮਾਣ ਹੈ'
Amritpal Singh Police Custody: 18 ਮਾਰਚ ਨੂੰ ਅਜਨਾਲਾ ਥਾਣੇ 'ਤੇ ਹਮਲਾ ਕਰਨ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਜਥੇਬੰਦੀ ਦੇ ਮੈਂਬਰਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਦੋਂ ਤੋਂ ਅੰਮ੍ਰਿਤਪਾਲ ਫਰਾਰ ਸੀ।
Amritpal Singh Parents Reaction: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ (23 ਅਪ੍ਰੈਲ) ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਕਰੀਬ 35 ਦਿਨਾਂ ਤੋਂ ਫਰਾਰ ਸੀ। ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 30 ਸਾਲਾ ਅੰਮ੍ਰਿਤਪਾਲ ਨੂੰ ਸਵੇਰੇ 6:45 ਵਜੇ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਡੇ ਪਿੰਡ ਵਿੱਚ ਘੇਰ ਲਿਆ ਜਿਸ ਮਗਰੋਂ ਉਸ ਕੋਲ ਭੱਜਣ ਦਾ ਕੋਈ ਰਾਹ ਨਹੀਂ ਬਚਿਆ।
#WATCH | Waris Punjab De's #AmritpalSingh's mother Balwinder Kaur says, "We saw the news and came to know that he has surrendered. I felt proud that he surrendered like a warrior...We will fight a legal battle and we will also go & meet him at the earliest.... pic.twitter.com/vit1mo8pqW
— ANI (@ANI) April 23, 2023
ਗ੍ਰਿਫਤਾਰੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਅਸੀਂ ਖਬਰ ਦੇਖੀ ਤਾਂ ਪਤਾ ਲੱਗਾ ਕਿ ਉਸ ਨੇ ਆਤਮ ਸਮਰਪਣ ਕਰ ਦਿੱਤਾ ਹੈ। ਉਸਨੂੰ ਆਪਣੇ ਪੁੱਤਰ 'ਤੇ ਮਾਣ ਹੈ ਕਿਉਂਕਿ ਉਹ ਇੱਕ ਸ਼ੇਰ ਹੈ, ਅਤੇ ਉਸਨੇ ਇੱਕ ਯੋਧੇ ਵਾਂਗ ਸਮਰਪਣ ਕੀਤਾ। ਅਸੀਂ ਕਾਨੂੰਨੀ ਲੜਾਈ ਲੜਾਂਗੇ ਅਤੇ ਜਲਦੀ ਤੋਂ ਜਲਦੀ ਉਸ ਨੂੰ ਵੀ ਮਿਲਾਂਗੇ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਪੁੱਤਰ ਨਸ਼ਿਆਂ ਵਿਰੁੱਧ ਲੜ ਰਿਹਾ ਹੈ।
"ਪੁੱਤ ਨਸ਼ਿਆਂ ਖਿਲਾਫ ਕੰਮ ਕਰ ਰਿਹਾ ਹੈ"
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਸਾਨੂੰ ਟੀਵੀ ਰਾਹੀਂ ਪਤਾ ਲੱਗਾ ਕਿ ਅੰਮ੍ਰਿਤਪਾਲ ਨੇ ਆਤਮ ਸਮਰਪਣ ਕਰ ਦਿੱਤਾ ਹੈ। ਜੇਕਰ ਆਤਮ ਸਮਰਪਣ ਦੀ ਗੱਲ ਹੁੰਦੀ ਤਾਂ ਇੱਥੇ ਵੀ ਕੀਤੀ ਜਾ ਸਕਦੀ ਸੀ ਪਰ ਜੋ ਡਰਾਮਾ ਹੋਣਾ ਸੀ ਉਹ ਹੋ ਗਿਆ। ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਉਸਨੇ ਇੱਕ ਸਿੱਖ ਵਜੋਂ ਆਤਮ ਸਮਰਪਣ ਕੀਤਾ। ਅਸੀਂ ਕੇਸ ਲੜਾਂਗੇ ਕਿਉਂਕਿ ਉਹ ਭਾਈਚਾਰੇ ਲਈ ਕੰਮ ਕਰ ਰਿਹਾ ਸੀ। ਉਹ ਨਸ਼ਿਆਂ ਵਿਰੁੱਧ ਕੰਮ ਕਰ ਰਿਹਾ ਸੀ, ਲੋਕਾਂ ਨੂੰ ਬਚਾਉਣ ਦਾ ਕੰਮ ਕਰ ਰਿਹਾ ਸੀ। ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਬਦਨਾਮ ਕਰ ਰਹੀ ਹੈ ਜੋ ਉਨ੍ਹਾਂ ਨੂੰ ਬਚਾ ਰਹੇ ਸਨ। ਸਰਕਾਰ ਨਸ਼ੇੜੀਆਂ ਨੂੰ ਖਤਮ ਕਰ ਰਹੀ ਹੈ।
ਅਸਾਮ ਦੇ ਡਿਬਰੂਗੜ੍ਹ ਲਿਜਾਇਆ ਗਿਆ
ਅੰਮ੍ਰਿਤਪਾਲ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (ਰਾਸੁਕਾ) ਤਹਿਤ ਅਸਾਮ ਦੇ ਡਿਬਰੂਗੜ੍ਹ ਲਿਜਾਇਆ ਗਿਆ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਵੱਖ-ਵੱਖ ਵਰਗਾਂ ਵਿਚਾਲੇ ਦੁਸ਼ਮਣੀ ਪੈਦਾ ਕਰਨ, ਕਤਲ ਦੀ ਕੋਸ਼ਿਸ਼, ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ 'ਚ ਰੁਕਾਵਟ ਪਾਉਣ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਅੰਮ੍ਰਿਤਪਾਲ ਸਿੰਘ ਪਹਿਲਾਂ ਵੀ ਦੋ ਵਾਰ ਪੁਲੀਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ।