Amritpal Singh News: NSA ਦੇ ਸਲਾਹਕਾਰ ਬੋਰਡ ਨੇ ਅੰਮ੍ਰਿਤਪਾਲ ਖਿਲਾਫ ਦਰਜ ਕੇਸਾਂ ਦਾ ਰਿਕਾਰਡ ਤਲਬ ਕੀਤਾ ਹੈ। ਅੰਮ੍ਰਿਤਪਾਲ ਖਿਲਾਫ ਦਰਜ ਕੇਸਾਂ ਦਾ ਰਿਕਾਰਡ ਲੈ ਕੇ ਅੰਮ੍ਰਿਤਸਰ ਪੁਲਿਸ ਐਡਵਾਈਜ਼ਰੀ ਬੋਰਡ ਦੇ ਸਾਹਮਣੇ ਪਹੁੰਚੀ। ਅੰਮ੍ਰਿਤਪਾਲ ਨੂੰ ਐਨਐਸਏ ਤਹਿਤ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਅੰਮ੍ਰਿਤਪਾਲ ਖਿਲਾਫ ਅਜਨਾਲਾ ਥਾਣੇ ਵਿਚ ਹਿੰਸਾ ਸਮੇਤ 6 ਮਾਮਲੇ ਦਰਜ ਹਨ।

Continues below advertisement


ਦੱਸ ਦਈਏ ਕਿ ਗ੍ਰਿਫਤਾਰੀ ਤੋਂ ਬਾਅਦ ਅੰਮ੍ਰਿਤਪਾਲ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਦੋਸ਼ ਹੈ ਕਿ ਉਹ ਆਈਐਸਆਈ ਨਾਲ ਮਿਲ ਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨਾ ਚਾਹੁੰਦਾ ਸੀ। ਅੰਮ੍ਰਿਤਪਾਲ ਦੇ ਖਿਲਾਫ NSA ਲਗਾਉਣ ਦਾ ਮੁੱਖ ਕਾਰਨ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਉਸਦੇ ਸਬੰਧ ਸਨ।


MHA ਨੇ ਵੀ ਰਿਪੋਰਟ ਮੰਗੀ ਸੀ


ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਰਿਪੋਰਟ ਮੰਗੀ ਸੀ। ਅੰਮ੍ਰਿਤਪਾਲ ਨੂੰ ਮੋਗਾ ਜ਼ਿਲੇ ਦੇ ਰੋਡੇ ਪਿੰਡ ਦੇ ਉਸੇ ਗੁਰਦੁਆਰੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿੱਥੇ ਉਹ ਕਦੇ ਵਾਰਿਸ ਪੰਜਾਬ ਦੇ ਮੁਖੀ ਵਜੋਂ ਥਾਪਿਆ ਗਿਆ ਸੀ। 


ਅੰਮ੍ਰਿਤਪਾਲ 'ਤੇ ਕਈ ਕੇਸ ਦਰਜ ਹਨ


ਅੰਮ੍ਰਿਤਪਾਲ ਨੂੰ ਸੱਤ ਐਫਆਈਆਰਜ਼ ਵਿੱਚ ਮੁਲਜ਼ਮ ਬਣਾਇਆ ਗਿਆ ਹੈ। ਪਹਿਲੀ ਐਫਆਈਆਰ ਫਰਵਰੀ ਵਿੱਚ ਅਜਨਾਲਾ ਥਾਣੇ ਵਿੱਚ ਹੋਏ ਹੰਗਾਮੇ ਨਾਲ ਸਬੰਧਤ ਹੈ। ਦੂਜੀ ਐਫਆਈਆਰ ਅਸਲਾ ਐਕਟ ਨਾਲ ਸਬੰਧਤ ਇੱਕ ਕੇਸ ਵਿੱਚ ਦਰਜ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਹਥਿਆਰਬੰਦ ਸਮਰਥਕਾਂ ਨੇ ਖਾਲਿਸਤਾਨ ਪੱਖੀ ਸਾਥੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਦੇ ਬਾਹਰਵਾਰ ਅਜਨਾਲਾ ਵਿੱਚ ਪੁਲਿਸ ਸਟੇਸ਼ਨ 'ਤੇ ਧਾਵਾ ਬੋਲ ਦਿੱਤਾ ਸੀ। ਇਸ ਹਮਲੇ 'ਚ ਕਈ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ।


ਇਸ ਤੋਂ ਇਲਾਵਾ ਅੰਮ੍ਰਿਤਪਾਲ 'ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਸਰਕਾਰੀ ਕਰਮਚਾਰੀ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਉਸ ਦੇ ਖਿਲਾਫ ਫਿਰੌਤੀ ਅਤੇ ਅਗਵਾ ਦਾ ਮਾਮਲਾ ਵੀ ਦਰਜ ਹੈ।