ਪੜਚੋਲ ਕਰੋ
Advertisement
Amritpal Singh Arrest Operation : ਹੁਣ ਤੱਕ 207 ਵਿਅਕਤੀ ਹਿਰਾਸਤ 'ਚ, 30 ਖਿਲਾਫ ਅਪਰਾਧਿਕ ਮਾਮਲਾ ਦਰਜ
Punjab News : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ 18 ਮਾਰਚ ਤੋਂ ਸਰਚ ਆਪਰੇਸ਼ਨ ਜਾਰੀ ਹੈ। ਪੰਜਾਬ ਪੁਲਿਸ ਹਾਲੇ ਤੱਕ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ ਪਰ ਉਸਦੇ ਸਮਰਥਕਾਂ ਖਿਲਾਫ
Punjab News : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ 18 ਮਾਰਚ ਤੋਂ ਸਰਚ ਆਪਰੇਸ਼ਨ ਜਾਰੀ ਹੈ। ਪੰਜਾਬ ਪੁਲਿਸ ਹਾਲੇ ਤੱਕ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ ਪਰ ਉਸਦੇ ਸਮਰਥਕਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਖ਼ਬਰਾਂ ਮੁਤਾਬਕ 7 ਦਿਨਾਂ ਦੀ ਕਾਰਵਾਈ 'ਚ ਹੁਣ ਤੱਕ 207 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਨ੍ਹਾਂ 'ਚੋਂ 30 ਖਿਲਾਫ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਹੋਰ 117 ਲੋਕਾਂ ਨੂੰ ਧਾਰਾ 107, 151 ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।
ਅੰਮ੍ਰਿਤਪਾਲ ਸਿੰਘ ਪੰਜਾਬ ਛੱਡ ਕੇ ਕਿਸੇ ਹੋਰ ਸੂਬੇ ਵਿੱਚ ਪਹੁੰਚ ਗਿਆ ਹੈ। ਉਨ੍ਹਾਂ ਨੂੰ ਆਖਰੀ ਵਾਰ ਹਰਿਆਣਾ ਦੇ ਕੁਰੂਕਸ਼ੇਤਰ 'ਚ ਦੇਖਿਆ ਗਿਆ ਸੀ। ਪੁਲਿਸ ਸੀਸੀਟੀਵੀ ਦੀ ਮਦਦ ਨਾਲ ਉਸਦੀ ਲੋਕੇਸ਼ਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ 6 ਰਾਜਾਂ ਦੀ ਪੁਲਿਸ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਨ੍ਹਾਂ ਛੇ ਰਾਜਾਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ, ਉੱਤਰਾਖੰਡ ਅਤੇ ਮਹਾਰਾਸ਼ਟਰ ਦੇ ਨਾਂ ਸ਼ਾਮਲ ਹਨ। ਹਾਲਾਂਕਿ ਪੰਜਾਬ ਪੁਲਿਸ ਦੀ ਇਸ ਕਾਰਵਾਈ 'ਤੇ ਕਈ ਸਵਾਲ ਵੀ ਉੱਠ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਵੀ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਤੋਂ ਪੁੱਛਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਸੂਬੇ ਦੇ ‘ਬੇਕਸੂਰ’ ਨੌਜਵਾਨਾਂ ਨੂੰ ਗ੍ਰਿਫਤਾਰ ਕਿਉਂ ਕੀਤਾ ਜਾ ਰਿਹਾ ਹੈ।
ਵਿਰੋਧੀ ਪਾਰਟੀਆਂ ਵੀ ਕਰ ਰਹੀਆਂ ਹਨ ਵਿਰੋਧ
ਵਿਰੋਧੀ ਪਾਰਟੀਆਂ ਵੀ ਕਰ ਰਹੀਆਂ ਹਨ ਵਿਰੋਧ
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਾਨੂੰਨੀ ਟੀਮ ਵੀ ਬਣਾਈ ਹੈ। ਇਸ ਦੇ ਨਾਲ ਹੀ ਨੌਜਵਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਬਿਨਾਂ ਸ਼ੱਕ ਅੰਮ੍ਰਿਤਪਾਲ ਦੇ ਸਮਰਥਨ 'ਚ ਪੰਜਾਬ 'ਚ ਕੋਈ ਪ੍ਰਦਰਸ਼ਨ ਨਹੀਂ ਹੋ ਰਿਹਾ ਪਰ ਲਗਾਤਾਰ ਉੱਠ ਰਹੇ ਸਵਾਲਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਨਰਮ ਰੁਖ ਅਪਣਾ ਰਹੀ ਹੈ।
ਕਿਸੇ ਵੀ ਬੇਕਸੂਰ ਵਿਰੁੱਧ ਨਹੀਂ ਕੀਤੀ ਜਾਵੇਗੀ ਕੋਈ ਕਾਰਵਾਈ
ਆਈਜੀ ਸੁਖਚੈਨ ਗਿੱਲ ਨੇ ਕਿਹਾ ਹੈ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ। ਜਲਦੀ ਹੀ 177 ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸੇ ਨੂੰ ਵੀ ਬਿਨਾਂ ਕਾਰਨ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਗਿੱਲ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਦੇ 30 ਕੱਟੜ ਸਮਰਥਕਾਂ ਖਿਲਾਫ ਅਪਰਾਧਿਕ ਮਾਮਲੇ ਦਰਜ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement