Amritpal Singh Arrest Operation Live: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਕੋਲੋਂ ਬਰਾਮਦ ਹੋਈਆਂ 12 ਬੋਰ ਦੇ 193 ਕਾਰਤੂਸ , ਅੰਮ੍ਰਿਤਸਰ ਦੇ SSP ਨੇ ਕੀਤਾ ਖੁਲਾਸਾ
Amritpal Singh Arrest Operation Live: 'ਵਾਰਿਸ ਪੰਜਾਬ ਦੇ' ਦੇ ਫਰਾਰ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਾ ਆਪਰੇਸ਼ਨ ਦੂਜੇ ਦਿਨ ਵੀ ਜਾਰੀ ਹੈ।
LIVE
Background
Amritpal Singh Arrest Operation Live: 'ਵਾਰਿਸ ਪੰਜਾਬ ਦੇ' ਦੇ ਫਰਾਰ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਾ ਆਪਰੇਸ਼ਨ (Amritpal Singh Arrest Operation) ਦੂਜੇ ਦਿਨ ਵੀ ਜਾਰੀ ਹੈ। ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਮੇਂ ਹਰ ਥਾਂ ਪੈਰਾ ਮਿਲਟਰੀ ਫੋਰਸ, ਰੈਪਿਡ ਐਕਸ਼ਨ ਫੋਰਸ ਅਤੇ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕੇਂਦਰ ਸਰਕਾਰ ਵੀ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਆਪਰੇਸ਼ਨ ਦੀ ਹਰ ਅਪਡੇਟ ਲੈ ਰਹੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਸਾਰੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਲਦੀ ਹੀ ਅੰਮ੍ਰਿਤਪਾਲ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜਾਂਚ ਜਾਰੀ ਹੈ।
ਪੰਜਾਬ ਦੇ ਵੱਡੇ ਗੁਰਦੁਆਰਿਆਂ ਦੀ ਸੁਰੱਖਿਆ ਵੀ ਵਧਾਈ
ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਵੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਹਰ ਵਾਹਨ ਦੀ ਤਲਾਸ਼ੀ ਲੈਣ ਤੋਂ ਬਾਅਦ ਹੀ ਪਿੰਡ ਵਿੱਚ ਐਂਟਰੀ ਦਿੱਤੀ ਜਾ ਰਹੀ ਹੈ। ਇਸ ਨਾਲ ਹੀ ਪੰਜਾਬ ਦੇ ਵੱਡੇ ਗੁਰਦੁਆਰਿਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲਿਆਂ ਦਾ ਪਤਾ ਲਗਾ ਰਹੀ ਹੈ। ਪੁਲਿਸ ਦੀ ਤਰਫੋਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਘਬਰਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਫਰਜ਼ੀ ਖਬਰਾਂ 'ਤੇ ਧਿਆਨ ਨਾ ਦੇਣ ਦੀ ਵੀ ਅਪੀਲ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਇੱਕ ਦਿਨ ਦੀ ਕਾਰਵਾਈ ਵਿੱਚ ਅੰਮ੍ਰਿਤਪਾਲ ਸਿੰਘ ਦੇ ਗਾਈਡ ਮੰਨੇ ਜਾਂਦੇ ਦਲਜੀਤ ਕਲਸੀ ਨੂੰ ਵੀ ਗੁਰੂਗ੍ਰਾਮ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਹੁਣ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਨੂੰ ਐਨਐਸਏ ਤਹਿਤ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਸ਼ੁਰੂ ਕਰ ਰਹੀ ਹੈ। ਹੁਣ ਤੱਕ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਅੰਮ੍ਰਿਤਪਾਲ ਸਿੰਘ 'ਤੇ ਹੋਈ ਕਾਰਵਾਈ ਦਾ ਵਿਰੋਧ
ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਪਾਲ ਸਿੰਘ 'ਤੇ ਹੋਈ ਕਾਰਵਾਈ ਦੇ ਵਿਰੋਧ 'ਚ ਉਨ੍ਹਾਂ ਦੇ ਸਮਰਥਕ ਮੋਹਾਲੀ 'ਚ ਸੜਕਾਂ 'ਤੇ ਉਤਰ ਆਏ ਸਨ। ‘ਕੌਮੀ ਇਨਸਾਫ਼ ਮੋਰਚਾ’ ਦੇ ਨਿਹੰਗਾਂ ਨੇ ਤਲਵਾਰਾਂ ਅਤੇ ਲਾਠੀਆਂ ਲੈ ਕੇ ਚੰਡੀਗੜ੍ਹ ਵੱਲ ਵਧਣਾ ਸ਼ੁਰੂ ਕਰ ਦਿੱਤਾ ਅਤੇ ਏਅਰਪੋਰਟ ਰੋਡ ਨੂੰ ਵੀ ਜਾਮ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਰੈਪਿਡ ਐਕਸ਼ਨ ਫੋਰਸ ਤੋਂ ਇਲਾਵਾ ਬੁਲੇਟਪਰੂਫ ਟਰੈਕਟਰ ਤਾਇਨਾਤ ਕੀਤੇ ਅਤੇ ਸਮਰਥਕਾਂ ਦੀ ਵੱਧ ਰਹੀ ਭੀੜ ਨੂੰ ਕਾਬੂ ਕੀਤਾ। ਇਸ ਤੋਂ ਬਾਅਦ ਅੰਮ੍ਰਿਤਪਾਲ ਦੇ ਕੁਝ ਸਮਰਥਕਾਂ ਨੇ ਸੋਸ਼ਲ ਮੀਡੀਆ 'ਤੇ ਕੁਝ ਵੀਡੀਓਜ਼ ਸ਼ੇਅਰ ਕੀਤੀਆਂ ਅਤੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਪੁਲਸ ਉਨ੍ਹਾਂ ਦਾ ਪਿੱਛਾ ਕਰ ਰਹੀ ਹੈ। ਹਾਲਾਂਕਿ ਸੂਬੇ 'ਚ ਫਿਰਕੂ ਤਣਾਅ ਫੈਲਾਉਣ ਦਾ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਜੇ ਤੱਕ ਪੁਲਿਸ ਤੋਂ ਦੂਰ ਹੈ।
Amritpal Singh Arrest Operation Live : ਫ਼ਾਜ਼ਿਲਕਾ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸੰਬਧਤ ਇੱਕ ਵਿਅਕਤੀ ਨੂੰ ਕੀਤਾ ਕਾਬੂ
ਪੰਜਾਬ ਪੁਲਿਸ ਵੱਲੋਂ ‘ਭਗੌੜੇ’ ਐਲਾਨੇ ਗਏ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੰਜਾਬ ਭਰ ਵਿਚ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸੰਬਧਤ ਸਰਗਰਮ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਸ ਦੇ ਤਹਿਤ ਫ਼ਾਜ਼ਿਲਕਾ ਪੁਲਿਸ ਵੱਲੋਂ ਥਾਣਾ ਅਰਨੀ ਵਾਲਾ ਦੇ ਅੰਦਰ ਪੈਂਦੇ ਪਿੰਡ ਮੂਲ਼ੀਆਂ ਵਾਲੇ ਦਾ ਰਹਿਣ ਵਾਲਾ ਨਰਿੰਦਰ ਪਾਲ ਸਿੰਘ ਪੁੱਤਰ ਬੇਅੰਤ ਸਿੰਘ ਨੂੰ ਅਰਨੀ ਵਾਲਾ ਪੁਲਿਸ ਵੱਲੋਂ ਬੀਤੇ ਕੱਲ ਗ੍ਰਿਫਤਾਰ ਕਰਕੇ ਪ੍ਰਿਵੈਂਟੀਵੇ ਸੈਕਸ਼ਨ ਦੇ ਤਹਿਤ ਸੀਆਰਪੀਸੀ ਦੀ ਧਾਰਾ 107,151 ਦੇ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕਰਕੇ ਜੁਡੀਸ਼ੀਅਲ ਭੇਜ ਦਿੱਤਾ ਗਿਆ ਹੈ।
Amritpal Singh Arrest Operation Live : ਹੁਸ਼ਿਆਰਪੁਰ ਪੁਲਿਸ ਨੇ ਕੱਢਿਆ ਫਲੈਗ ਮਾਰਚ ,ਲੋਕਾਂ ਨੂੰ ਅਫਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ
ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲੋਕਾਂ ਵਿਚ ਵਿਸ਼ਵਾਸ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਇਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਸੈਸ਼ਨ ਚੌਕ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ਜਾ ਕੇ ਸਮਾਪਤ ਹੋਇਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੂਰੀ ਤਰ੍ਹਾਂ ਅਮਨ- ਅਮਾਨ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਨ ਜੀਵਨ ਪਹਿਲਾਂ ਵਾਂਗ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।
Amritpal Singh Arrest Operation Live : ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ - ਪੰਜਾਬ ਪੁਲਿਸ
ਪੰਜਾਬ ਦੇ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੁਲਿਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ ਅਤੇ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਅਫਵਾਹਾਂ ਅਤੇ ਝੂਠੀਆਂ ਖਬਰਾਂ 'ਤੇ ਵਿਸ਼ਵਾਸ ਨਾ ਕਰੋ। ਸਾਰੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਬੇਨਤੀ ਕੀਤੀ ਜਾਂਦੀ ਹੈ ਨਾ ਕਿ ਘਬਰਾਉਣ।
Amritpal Singh Arrest Operation Live : ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Amritpal Singh Arrest Operation Live : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 7 ਸਮਰਥਕ ਅੱਜ ਅਦਾਲਤ ਵਿੱਚ ਪੇਸ਼ ਹੋਏ। ਸਾਰਿਆਂ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਇਹ ਸਾਰੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਤੋਂ ਫੜੇ ਗਏ ਸਨ।
Amritpal Singh Arrest Operation Live: ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵਰਿੰਦਰ ਸਿੰਘ ਖਾਲਸਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
ਪੰਜਾਬ ਪੁਲਿਸ ਵੱਲੋਂ ‘ਭਗੌੜੇ’ ਐਲਾਨੇ ਗਏ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਅਬੋਹਰ ਦੇ ਪਿੰਡ ਪਤਰੇਵਾਲਾ ਵਾਸੀ ਤੇ ਭਾਈ ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਿਤ ਹੋਕੇ ਉਨ੍ਹਾਂ ਨਾਲ ਜੁੜੇ ਸਮਰਥਕ ਵਰਿੰਦਰ ਸਿੰਘ ਖਾਲਸਾ ਨੂੰ ਪੁਲਿਸ ਨੇ ਘਰ ਵਿਚ ਹੀ ਨਜ਼ਰਬੰਦ ਕੀਤਾ ਹੋਇਆ ਹੈ। ਪੁਲਿਸ ਉਨ੍ਹਾਂ ਦੇ ਘਰ ਮੌਜੂਦ ਹੈ।