Punjab News : ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਪੰਜਾਬ ਪੁਲਿਸ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਵੱਖ-ਵੱਖ ਅਫਵਾਹਾਂ 'ਤੇ ਧਿਆਨ ਨਾ ਦਿਓ। ਪੁਲਿਸ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਉਤੇ ਅਫਵਾਹਾਂ ਤੋਂ ਬਚੋ। ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।
ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲਾ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹੈ। ਸੂਬੇ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਸੂਬਾ ਸਰਕਾਰ ਕੇਂਦਰ ਤੋਂ ਕੋਈ ਮਦਦ ਮੰਗੇਗੀ ਤਾਂ ਕੇਂਦਰ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਏਗੀ।ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਐਨਐਸਏ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੱਜ ਸ਼ਨੀਵਾਰ ਨੂੰ ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਵਿਚ ਇੰਟਰਨੈਟ ਸੇਵਾ ਬੰਦ ਕਰ ਦਿੱਤੀਆਂ ਗਈਆਂ ਹਨ। ਐਤਵਾਰ 12 ਵਜੇ ਤੱਕ ਇੰਟਰਨੈਟ ਬੰਦ ਰਹਿਣਗੇ।
ਬਠਿੰਡਾ ਜ਼ਿਲ੍ਹੇ ਦੇ ਕਈ ਥਾਵਾਂ ਉਤੇ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਇੰਟਰਨੈਟ ਬੰਦ ਕੀਤਾ ਗਿਆ ਹੈ। ਸੰਗਰੂਰ, ਫਿਰੋਜ਼ਪੁਰ, ਪਟਿਆਲਾ, ਮੋਗਾ, ਮੋਹਾਲੀ ਜ਼ਿਲ੍ਹੇ ਵਿੱਚ ਕਈ ਥਾਵਾਂ ਉਤੇ ਨੈਟ ਬੰਦ ਕਰ ਦਿੱਤਾ ਗਿਆ ਹੈ ਜਦੋਂ ਕਿ ਲੋਕ ਫੋਨ ਉਤੇ ਕਾਲ ਹੋ ਰਹੀ ਹੈ ਪ੍ਰੰਤੂ ਇੰਟਰਨੈਟ ਨਹੀਂ ਚਲ ਰਿਹਾ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ‘ਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਆਪਣੀ ਮਰਸਡੀਜ਼ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।