Amritpal Singh Arrest Operation: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਲਈ ਪੰਜਾਬ ਪੁਲਿਸ ਦਾ ਸਰਚ ਆਪਰੇਸ਼ਨ ਤੇਜ਼ੀ ਨਾਲ ਜਾਰੀ ਹੈ। ਇਸ ਦੌਰਾਨ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।


ਦਰਅਸਲ, ਸ਼ਨੀਵਾਰ (18 ਮਾਰਚ) ਨੂੰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਕਈ ਸਮਰਥਕਾਂ ਦੇ ਖਿਲਾਫ ਵੱਡੇ ਪੱਧਰ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਸੀ। ਹੁਣ ਦੱਸਿਆ ਗਿਆ ਹੈ ਕਿ ਸ਼ਨੀਵਾਰ ਅੱਧੀ ਰਾਤ ਨੂੰ ਅੰਮ੍ਰਿਤਪਾਲ ਦੇ ਚਾਚਾ ਅਤੇ ਉਸ ਦੇ ਡਰਾਈਵਰ ਨੇ ਖੁਦ ਨੂੰ ਪੁਲਿਸ ਦੇ ਸਾਹਮਣੇ ਪੇਸ਼ ਕੀਤਾ। ਦੋਵੇਂ ਅੰਮ੍ਰਿਤਪਾਲ ਦੀ ਮਰਸੀਡੀਜ਼ ਕਾਰ ਵਿੱਚ ਆਏ ਸਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।


ਅੰਮ੍ਰਿਤਪਾਲ ਆਤਮ ਸਮਰਪਣ ਕਰ ਸਕਦਾ ਹੈ- ਮੀਡੀਆ ਰਿਪੋਰਟਾਂ ਮੁਤਾਬਕ ਅੰਮ੍ਰਿਤਪਾਲ, ਡਰਾਈਵਰ ਅਤੇ ਚਾਚਾ ਤਿੰਨੋਂ ਸ਼ਨੀਵਾਰ ਨੂੰ ਇੱਕੋ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਏ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਵੀ ਜਲਦ ਹੀ ਪੁਲਿਸ ਦੇ ਸਾਹਮਣੇ ਪੇਸ਼ ਹੋ ਸਕਦਾ ਹੈ। ਇੱਕ ਡੀਆਈਜੀ ਪੱਧਰ ਦਾ ਅਧਿਕਾਰੀ ਅੰਮ੍ਰਿਤਪਾਲ ਦੇ ਆਤਮ ਸਮਰਪਣ ਲਈ ਉਸਦੇੇ ਚਾਚਾ ਹਰਜੀਤ ਸਿੰਘ ਨਾਲ ਗੱਲਬਾਤ ਕਰ ਰਿਹਾ ਹੈ। ਇਸ ਦੇ ਨਾਲ ਹੀ ਹਰਜੀਤ ਸਿੰਘ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ ਇੱਕ ਲੱਖ ਰੁਪਏ ਬਰਾਮਦ ਹੋਏ ਹਨ।


ਇਹ ਵੀ ਪੜ੍ਹੋ: Pakistan: ਕੰਗਲ ਪਾਕਿਸਤਾਨ ਵਿੱਚ ਹੈ ਦੁਨੀਆ ਦਾ ਸਭ ਤੋਂ ਉੱਚਾ ATM, ਪੈਸੇ ਨਾਲ ਬੱਦਲ ਮਿਲਦੇ ਹਨ ਮੁਫ਼ਤ


ਪੰਜਾਬ 'ਚ ਹਾਈ ਅਲਰਟ- ਦੱਸ ਦੇਈਏ ਕਿ 18 ਮਾਰਚ ਤੋਂ ਸ਼ੁਰੂ ਹੋਈ ਪੰਜਾਬ ਪੁਲਿਸ ਦੀ ਕਾਰਵਾਈ 19 ਮਾਰਚ ਨੂੰ ਵੀ ਜਾਰੀ ਰਹੀ। ਇਸ ਦੇ ਨਾਲ ਹੀ ਪੁਲਿਸ ਹੁਣ ਤੱਕ 112 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਪੁਲਿਸ ਨੇ 7 ਨਜਾਇਜ਼ ਹਥਿਆਰ, 300 ਤੋਂ ਵੱਧ ਗੋਲੀਆਂ, 3 ਗੱਡੀਆਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਹੀ ਕੁਝ ਫ਼ੋਨ ਵੀ ਬਰਾਮਦ ਹੋਏ ਹਨ ਜਿਨ੍ਹਾਂ ਨੂੰ ਤਕਨੀਕੀ ਵਿਸ਼ਲੇਸ਼ਣ ਲਈ ਭੇਜ ਦਿੱਤਾ ਗਿਆ ਹੈ। ਪਾਕਿਸਤਾਨ-ਆਈਐਸਆਈ ਨਾਲ ਉਨ੍ਹਾਂ ਦੇ ਸਬੰਧ ਵੀ ਸਾਹਮਣੇ ਆਏ ਹਨ। ਪੰਜਾਬ ਵਿੱਚ ਵੀ ਹਾਈ ਅਲਰਟ ਜਾਰੀ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਕਲਸੀ ਦੇ ਫੋਨ ਅਤੇ ਉਸ ਨਾਲ ਜੁੜੇ ਲੋਕਾਂ 'ਚ ਪਾਕਿਸਤਾਨੀ ਨੰਬਰ ਮਿਲੇ ਹਨ ।


ਇਹ ਵੀ ਪੜ੍ਹੋ: Amritpal Singh: ‘ਪੰਜਾਬ ਪੁਲਿਸ ਦੀ ਗੈਰ-ਕਾਨੂੰਨੀ ਹਿਰਾਸਤ 'ਚ ਅੰਮ੍ਰਿਤਪਾਲ’, ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਦਾਅਵਾ