Amritpal Singh: ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਏਅਰਪੋਰਟ ਲਿਜਾਇਆ ਜਾ ਰਿਹਾ ਹੈ। ਇੱਥੇ ਹੀ ਉਹ ਆਪਣੇ ਪਰਿਵਾਰ ਨੂੰ ਮਿਲ ਸਕਦੇ ਹਨ।


ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਮਿਲੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅੱਜ ਹੀ ਉਨ੍ਹਾਂ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਜਾਏਗਾ।


ਹਾਸਲ ਜਾਣਕਾਰੀ ਮੁਤਾਬਕ ਸੰਸਦ 'ਚ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਹਵਾਈ ਅੱਡੇ 'ਤੇ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਨੂੰ ਮਿਲੇਗਾ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਏਅਰਪੋਰਟ 'ਤੇ ਪਰਿਵਾਰ ਨਾਲ ਮਿਲਣ ਦਾ ਇੰਤਜ਼ਾਮ ਕੀਤਾ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲੈ ਜਾਵੇਗੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।