Amritsar News : ਵਾਰਿਸ ਪੰਜਾਬ ਦੇ ਜਥੇਦਾਰ ਬਣੇ ਅੰਮ੍ਰਿਤਪਾਲ ਸਿੰਘ ਅੱਜ ਤੋਂ ਖਾਲਸਾ-ਵਹੀਰ ਸ਼ੁਰੂ ਕਰਨ ਜਾ ਰਹੇ ਹਨ। ਇਸ ਵਹੀਰ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਪੰਜਾਬ ਦੀ ਜਵਾਨੀ, ਨਸ਼ਿਆਂ ਵਿੱਚ ਡੁੱਬੀ ਜਵਾਨੀ ਅਤੇ ਆਮ ਲੋਕਾਂ ਨੂੰ ਗੁਰੂ ਦੇ ਲੜ ਨਾਲ ਜੋੜਨ ਦਾ ਇਹ ਉਪਰਾਲਾ ਹੈ। ਇਹ ਖਾਲਸਾ-ਵਹੀਰ ਦਸੰਬਰ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਜਾਵੇਗੀ।


ਇਸ ਨੂੰ ਕੁਝ ਸਮੇਂ ਬਾਅਦ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਝੰਡੀ ਦੇ ਕੇ ਰਵਾਨਾ ਕੀਤਾ ਜਾਣਾ ਹੈ। ਅੰਮ੍ਰਿਤਪਾਲ ਸਿੰਘ ਖੁਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੇ ਹਨ, ਜਿਸ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਪਾਲ ਨੇ ਐਲਾਨ ਕੀਤਾ ਹੈ ਕਿ ਅੱਜ ਸ਼ਾਮ ਤੱਕ ਇਹ ਵਹੀਰ ਜੰਡਿਆਲਾ ਗੁਰੂ ਪਹੁੰਚ ਜਾਵੇਗੀ, ਜਿੱਥੇ ਲੋਕਾਂ ਨੂੰ ਅੰਮ੍ਰਿਤ ਛਕਾਉਣ ਤੋਂ ਬਾਅਦ ਅਗਲੇ ਅੱਡੇ ਲਈ ਰਵਾਨਾ ਹੋਵੇਗੀ।


ਅੰਮ੍ਰਿਤਪਾਲ ਵੱਲੋਂ ਆਯੋਜਿਤ ਖਾਲਸਾ ਵਹੀਰ ਦਾ ਇਹ ਪਹਿਲਾ ਪੜਾਅ ਹੈ। ਪਹਿਲੇ ਪੜਾਅ ਵਿੱਚ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਦਸੰਬਰ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਾ ਹੈ। ਇਸ ਖਾਲਸਾ-ਵਹੀਰ ਨੂੰ ਦਸੰਬਰ ਤੋਂ ਪਹਿਲਾਂ ਆਪਣੇ ਪਹਿਲੇ ਨਿਸ਼ਾਨੇ 'ਤੇ ਪਹੁੰਚਾਇਆ ਜਾਵੇਗਾ।

 

 ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਯੂਕੇ 'ਚ ਸਿੱਧੂ ਦੇ ਪ੍ਰਸ਼ੰਸਕਾਂ ਨਾਲ ਕੀਤਾ ਦੁੱਖ ਸਾਂਝਾ , ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ਾਹਰ ਕੀਤਾ ਆਪਣਾ ਗੁੱਸਾ


ਇਸ ਦੌਰਾਨ ਇਹ ਵਹੀਰ ਜੰਡਿਆਲਾ ਗੁਰੂ, ਬਾਬਾ ਬਕਾਲਾ ਸਾਹਿਬ, ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਸੁਲਤਾਨਪੁਰ ਲੋਧੀ, ਕਪੂਰਥਲਾ, ਕਰਤਾਰਪੁਰ, ਜਲੰਧਰ, ਫਗਵਾੜਾ, ਬਹਿਰਾਮ, ਨਵਾਂ ਸ਼ਹਿਰ, ਬਲਾਚੌਰ, ਰੋਪੜ ਤੋਂ ਹੁੰਦੀ ਹੋਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗੀ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨਤਾ ਦੀ ਅਰਦਾਸ ਕੀਤੀ ਜਾਵੇਗੀ। ਖਾਲਸਾ ਵਹੀਰ ਇਥੇ ਨਹੀਂ ਰੁਕੇਗੀ। ਅਗਲੀ ਖਾਲਸਾ ਵਹੀਰ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਵੇਗੀ। ਇਸ ਦੇ ਪੜਾਵਾਂ ਬਾਰੇ ਜਾਣਕਾਰੀ ਜਲਦੀ ਦਿੱਤੀ ਜਾਵੇਗੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।