Punjab News: ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਐਤਵਾਰ ਸਵੇਰੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੇ। ਉਨ੍ਹਾਂ ਨੂੰ ਕੱਲ੍ਹ (21 ਨਵੰਬਰ) ਹਿਰਾਸਤ ਵਿੱਚ ਪੈਰੋਲ 'ਤੇ ਅੰਮ੍ਰਿਤਸਰ ਲਿਆਂਦਾ ਗਿਆ ਸੀ। ਉੱਥੇ ਉਹ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਪਹੁੰਚੇ ਸੀ।

Continues below advertisement

ਫਿਰ ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿੱਲੀ ਲੈ ਗਈ, ਜਿੱਥੇ ਉਨ੍ਹਾਂ ਨੂੰ ਰਾਤ ਭਰ ਸੇਫ ਹਾਊਸ ਵਿੱਚ ਰੱਖਿਆ ਗਿਆ। ਫਿਰ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਏਅਰਲਿਫਟ ਕੀਤਾ ਗਿਆ।

Continues below advertisement

ਪਰਿਵਾਰ ਨੇ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ ਨੂੰ ਭੋਗ ਰੱਖਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਸਮਾਰੋਹਾਂ ਵਿੱਚ ਹਿੱਸਾ ਲੈਣਗੇ।

ਅੰਮ੍ਰਿਤਪਾਲ ਲਗਭਗ 3 ਸਾਲ ਅਤੇ 8 ਮਹੀਨਿਆਂ ਤੋਂ ਅਸਾਮ ਦੀ ਜੇਲ੍ਹ ਵਿੱਚ ਹਨ। ਉਨ੍ਹਾਂ 'ਤੇ ਪਹਿਲਾਂ NSA ਅਧੀਨ ਮਾਮਲਾ ਦਰਜ ਕੀਤਾ ਗਿਆ ਸੀ, ਪਰ ਹੁਣ ਇਸ ਨੂੰ ਹਟਾ ਦਿੱਤਾ ਗਿਆ ਹੈ।

ਤਿੰਨ ਘੰਟਿਆਂ ਦੀ ਮਿਲੀ ਸੀ ਇਜਾਜ਼ਤ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਦੀ ਹਿਰਾਸਤ ਪੈਰੋਲ ਦਿੱਤੀ ਗਈ ਸੀ। ਇਸ ਦੌਰਾਨ, ਉਨ੍ਹਾਂ ਨੂੰ ਸਿਰਫ਼ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਸੀ। ਪੈਰੋਲ ਦੀਆਂ ਸ਼ਰਤਾਂ ਅਨੁਸਾਰ ਉਨ੍ਹਾਂ ਨੂੰ ਨਿਰਧਾਰਤ ਸਮੇਂ ਤੋਂ ਬਾਅਦ ਜੇਲ੍ਹ ਵਾਪਸ ਜਾਣਾ ਪੈਣਾ ਸੀ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।