ਅੰਮ੍ਰਿਤਪਾਲ ਸਿੰਘ ਨੂੰ ਲੈਕੇ ਡਿਬਰੂਗੜ੍ਹ ਜੇਲ੍ਹ ਤੋਂ ਵੱਡੀ ਅਪਡੇਟ, ਜਾਣੋ ਪੂਰੀ ਖ਼ਬਰ
Punjab News: ਅੰਮ੍ਰਿਤਪਾਲ ਸਿੰਘ ਦੇ ਚੌਥੇ ਸਾਥੀ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਦਲਜੀਤ ਸਿੰਘ ਕਲਸੀ ਨੂੰ ਅੱਜ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ।

Punjab News: ਅੰਮ੍ਰਿਤਪਾਲ ਸਿੰਘ ਦੇ ਚੌਥੇ ਸਾਥੀ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਦਲਜੀਤ ਸਿੰਘ ਕਲਸੀ ਨੂੰ ਅੱਜ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਇਸ ਨਾਲ ਹੁਣ ਅੰਮ੍ਰਿਤਪਾਲ ਸਿੰਘ ਦੇ ਕੁੱਲ ਚਾਰ ਸਾਥੀਆਂ ਨੂੰ ਪੰਜਾਬ ਲਿਆਉਣ ਦਾ ਰਾਹ ਸਾਫ ਹੋ ਗਿਆ ਹੈ।
ਪੰਜਾਬ ਪੁਲਿਸ ਦੀ ਟੀਮ ਨੇ ਕੱਲ੍ਹ ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਦਾ ਲਿਆ ਸੀ ਟਰਾਂਜ਼ਿਟ ਰਿਮਾਂਡ
ਕੱਲ੍ਹ ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ (ਉਰਫ਼ ਪ੍ਰਧਾਨ ਮੰਤਰੀ ਬਾਜੇਕੇ) ਨੂੰ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਨੇ ਕੱਲ੍ਹ ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਦਾ ਟਰਾਂਜ਼ਿਟ ਰਿਮਾਂਡ ਲਿਆ ਸੀ। ਅੱਜ, ਬਸੰਤ ਸਿੰਘ ਅਤੇ ਦਲਜੀਤ ਸਿੰਘ ਕਲਸੀ ਲਈ ਰਿਮਾਂਡ ਅਰਜ਼ੀ ਡਿਬਰੂਗੜ੍ਹ ਸੀਜੇਐਮ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ।
ਅਜਨਾਲਾ ਪੁਸਲਿਸ ਟੇਸ਼ਨ ਵਿੱਚ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ
ਇਨ੍ਹਾਂ ਨੂੰ ਪੰਜਾਬ ਪੁਲਿਸ ਨੇ 2023 ਵਿੱਚ ਅਜਨਾਲਾ ਪੁਸਲਿਸ ਟੇਸ਼ਨ ਵਿੱਚ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਕੱਲ੍ਹ ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਦਾ ਟਰਾਂਜ਼ਿਟ ਰਿਮਾਂਡ ਮਨਜ਼ੂਰ ਕਰ ਲਿਆ, ਜਿਸ ਨਾਲ ਉਨ੍ਹਾਂ ਨੂੰ 22 ਮਾਰਚ, 2025 ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ।
ਸੂਤਰਾਂ ਮੁਤਾਬਕ ਤਿੰਨ ਹੋਰ ਨਜ਼ਰਬੰਦਾਂ ਨੂੰ ਕੱਲ੍ਹ ਰਿਹਾਅ ਕੀਤੇ ਜਾਣ ਦੀ ਸੰਭਾਵਨਾ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
