ਤਰਨ ਤਾਰਨ ਜ਼ਿਮਨੀ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ?
ਹਾਲਾਂਕਿ ਉਦੋਂ ਇਹ ਬੰਦੇ ਡਿਬਰੂਗੜ੍ਹ ਜੇਲ੍ਹ ਵਿੱਚ ਸਨ , ਇਨ੍ਹਾਂ ਨੂੰ ਤਾਂ 22 ਮਾਰਚ 2025 ਨੂੰ ਹੀ ਪੰਜਾਬ ਲਿਆਂਦਾ ਗਿਆ ਹੈ। ਇਹ ਸਾਰੀ ਮਨਘੜਤ ਕਹਾਣੀ ਪੰਜਾਬ ਪੁਲਿਸ ਨੇ ਰਚੀ ਹੈ। ਕਈ ਵਾਰੀ ਪੁਲਿਸ ਖਾਲੀ ਕਾਗਜ਼ਾਂ ਉੱਤੇ ਦਸਤਖ਼ਤ ਕਰਵਾ ਲੈਂਦੀ ਹੈ ਪਰ ਇਹੋ ਜਿਹੇ ਬਿਆਨਾਂ ਦੀ ਕੋਰਟ ਵਿੱਚ ਕੋਈ ਅਹਿਮੀਅਤ ਨਹੀਂ ਹੈ।

Amritpal Singh: ਤਰਨ ਤਾਰਨ ਦੀਆਂ ਜ਼ਿਮਨੀ ਚੋਣਾਂ ਪਹਿਲਾਂ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾਈ ਹੋਈ ਹੈ। ਇਸ ਦਾ ਵੱਡਾ ਕਾਰਨ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ ਚੋਣਾਂ ਲੜਨ ਦਾ ਐਲਾਨ ਵੀ ਮੰਨਿਆ ਜਾ ਰਿਹਾ ਹੈ। ਹਾਲਾਂਕਿ ਹੁਣ ਇਸ ਮੌਕੇ ਮੀਡੀਆ ਦੇ ਇੱਕ ਹਿੱਸੇ ਵੱਲੋਂ ਇਸ ਗੱਲ ਨੂੰ ਰੱਜ ਕੇ ਪ੍ਰਚਾਰਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਨਸ਼ੇ ਕਰਦਾ ਹੈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਇਹ ਚੋਣਾਂ ਤੋਂ ਪਹਿਲਾਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੀਡੀਆ ਵਿੱਚ ਇਹ ਗੱਲ ਚੱਲ ਰਹੀ ਹੈ ਕਿ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਉਹ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਜਨਾਲਾ ਅਦਾਲਤ ਵਿੱਚ ਪੁਲਿਸ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿੱਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵਰਿੰਦਰ ਸਿੰਘ ਫੌਜੀ ਤੇ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ।
ਹਾਲਾਂਕਿ, ਉਨ੍ਹਾਂ ਦੇ ਵਕੀਲ ਅਤੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਤਰਨਤਾਰਨ ਉਪ ਚੋਣ ਦਾ ਐਲਾਨ ਹੋ ਗਿਆ ਹੈ। ਇਸ ਚੋਣ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੀ ਲੜ ਰਹੀ ਹੈ। ਇਸ ਮਾਮਲੇ ਵਿੱਚ ਸਭ ਕੁਝ ਹੋ ਰਿਹਾ ਹੈ। ਵਕੀਲ ਨੇ ਕਿਹਾ ਕਿ ਦਿੱਤੇ ਗਏ ਬਿਆਨਾਂ ਦਾ ਕੋਈ ਮਹੱਤਵ ਨਹੀਂ ਹੈ। ਇਹ ਬਿਆਨ ਧਾਰਾ 27 ਦੇ ਤਹਿਤ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਚੁਣੌਤੀ ਦੇਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਹ ਮਨਘੜਤ ਬਿਆਨ ਦਰਜ ਕੀਤੇ ਗਏ ਹਨ।
ਵਕੀਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਬਿਆਨਾਂ ਨੂੰ ਡੀਐਸਪੀ ਨੇ ਤਸਦੀਕ ਕੀਤਾ ਹੈ, ਇਸ ਉੱਤੇ ਤਾਰੀਕ 27 ਫਰਵਰੀ 2025 ਪਾਈ ਗਈ ਹੈ ਹਾਲਾਂਕਿ ਉਦੋਂ ਇਹ ਬੰਦੇ ਡਿਬਰੂਗੜ੍ਹ ਜੇਲ੍ਹ ਵਿੱਚ ਸਨ , ਇਨ੍ਹਾਂ ਨੂੰ ਤਾਂ 22 ਮਾਰਚ 2025 ਨੂੰ ਹੀ ਪੰਜਾਬ ਲਿਆਂਦਾ ਗਿਆ ਹੈ। ਇਹ ਸਾਰੀ ਮਨਘੜਤ ਕਹਾਣੀ ਪੰਜਾਬ ਪੁਲਿਸ ਨੇ ਰਚੀ ਹੈ। ਕਈ ਵਾਰੀ ਪੁਲਿਸ ਖਾਲੀ ਕਾਗਜ਼ਾਂ ਉੱਤੇ ਦਸਤਖ਼ਤ ਕਰਵਾ ਲੈਂਦੀ ਹੈ ਪਰ ਇਹੋ ਜਿਹੇ ਬਿਆਨਾਂ ਦੀ ਕੋਰਟ ਵਿੱਚ ਕੋਈ ਅਹਿਮੀਅਤ ਨਹੀਂ ਹੈ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਭਰਾ ਉੱਤੇ ਨਸ਼ਾ ਕਰਨ ਦੇ ਇਲਜ਼ਾਮ ਲਾਏ ਗਏ ਸਨ ਪਰ ਹਾਲੇ ਤੱਕ ਇਸ ਮਾਮਲੇ ਵਿੱਚ ਕੋਈ ਪਾਰ ਨਿਤਾਰਾ ਨਹੀਂ ਹੋਇਆ ਹੈ। ਹੁਣ ਅੰਮ੍ਰਿਤਪਾਲ ਸਿੰਘ ਉੱਤੇ ਵੀ ਇਸ ਤਰ੍ਹਾਂ ਦੇ ਹੀ ਇਲਜ਼ਾਮ ਲੱਗ ਰਹੇ ਹਨ। ਜਦੋਂ ਕਿ ਅੰਮ੍ਰਿਤਪਾਲ ਸਿੰਘ ਨੇ ਮਾਝੇ ਇਲਾਕੇ ਵਿੱਚ ਨਸ਼ੇ ਦੇ ਖਾਤਮੇ ਲਈ ਵਹੀਰ ਚਲਾਈ ਸੀ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੀ ਇੱਕ ਕਥਿਤ ਅਸ਼ਲੀਲ ਚੈਟ ਨੂੰ ਲੈ ਕੇ ਵੀ ਉਸ ਨੂੰ ਘੇਰਿਆ ਜਾ ਰਿਹਾ ਹੈ ਪਰ ਇਹ ਚਰਚਾਵਾਂ ਕੁਝ ਹੀ ਦਿਨਾਂ ਦੀਆਂ ਹੁੰਦੀਆਂ ਹਨ ਕਿਉਂਕਿ ਇਸ ਨੂੰ ਲੈ ਕੇ ਕੋਈ ਫੈਸਲਾ ਤਾਂ ਸਾਹਮਣੇ ਨਹੀਂ ਆਇਆ ਹੈ।
ਇੱਥੇ ਇਹ ਵੀ ਗ਼ੌਰ ਕਰਨ ਵਾਲੀ ਗੱਲ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਨਸ਼ਾ ਕਰਦਾ ਹੈ ਤਾਂ ਉਸ ਨੂੰ ਉੱਥੇ ਨਸ਼ਾ ਸਪਲਾਈ ਕੌਣ ਕਰਦਾ ਹੈ ? ਉਹ ਇਸ ਵੇਲੇ ਕੇਂਦਰ ਦੀ ਜੇਲ੍ਹ ਵਿੱਚ ਬੰਦ ਹੈ ਤਾਂ ਕਿ ਫਿਰ ਉੱਥੇ ਕੇਂਦਰ ਦੀ ਇਸ਼ਾਰੇ ਉੱਤੇ ਨਸ਼ੇ ਦੀ ਸਪਲਾਈ ਹੁੰਦੀ ਹੈ। ਇਹ ਵੀ ਭੁੱਲਣ ਦੀ ਲੋੜ ਨਹੀਂ ਹੈ ਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਖਾਸ ਕਰਕੇ ਖਾਲਿਸਤਾਨ ਪੱਖੀਆਂ ਨੂੰ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡਦੀ। ਇਹ ਵੀ ਗ਼ੌਰ ਕਰਨ ਵਾਲੀ ਗੱਲ ਹੈ ਕਿ ਇਸ ਗੱਲ ਦਾ ਖੁਲਾਸਾ ਉਸ ਦੇ ਸਾਥੀਆਂ ਵੱਲੋਂ ਕੀਤਾ ਗਿਆ ਹੈ ਤਾਂ ਕਿ ਹੁਣ ਇਹ ਸਮਝਿਆ ਜਾਵੇ ਕਿ ਕੇਂਦਰ ਦੀਆਂ ਏਜੰਸੀਆਂ ਇਸ ਕਦਰ ਨਾਕਾਮ ਹਨ ਕਿ ਉਹ ਇਸ ਦਾ ਵੀ ਪਤਾ ਨਹੀਂ ਲਾ ਸਕਦੀਆਂ, ਜੇ ਏਜੰਸੀਆਂ ਨੂੰ ਪਤਾ ਹੁੰਦਾ ਤਾਂ ਕੀ ਉਹ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਦੀ ਕੋਈ ਕਸਰ ਛੱਡਦੀਆਂ।
ਚੋਣਾਂ ਨਾਲ ਕਿਉਂ ਜੋੜਿਆ ਜਾ ਰਿਹਾ ਮਾਮਲਾ ?
ਓਧਰ ਦੂਜੇ ਪਾਸੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ-ਵਾਰਿਸ ਪੰਜਾਬ ਦੇ ਨੇ ਤਰਨ ਤਾਰਨ ਜ਼ਿਮਨੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਇਸ ਬਾਰੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਇਹ ਸੀਟ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਅਧੀਨ ਆਉਂਦੀ ਹੈ, ਜਿੱਥੋਂ ਅੰਮ੍ਰਿਤਪਾਲ ਸਿੰਘ ਖੁਦ ਸੰਸਦ ਮੈਂਬਰ ਹਨ। ਇਸ ਲਈ ਅਸੀਂ ਚੋਣ ਲੜਾਂਗੇ। ਪਾਰਟੀ ਜਲਦੀ ਹੀ ਉਮੀਦਵਾਰ ਦਾ ਐਲਾਨ ਕਰੇਗੀ। ਸੱਤਾਧਿਰ ਧਿਰ 'ਆਪ' ਲਈ ਚੁਣੌਤੀ ਇਸ ਲਈ ਹੈ ਕਿਉਂਕਿ ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਤਰਨ ਤਾਰਨ ਵਿਧਾਨ ਸਭਾ ਸੀਟ ਤੋਂ 40% ਵੋਟਾਂ ਮਿਲੀਆਂ ਸਨ। ਸੂਬਾ ਸਰਕਾਰ ਵਿੱਚ ਮੰਤਰੀ ਹੋਣ ਦੇ ਬਾਵਜੂਦ ਇੱਥੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਤੀਜੇ ਸਥਾਨ 'ਤੇ ਰਹੇ ਸੀ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿੰਦਿਆਂ ਆਜ਼ਾਦ ਤੌਰ 'ਤੇ ਲੋਕ ਸਭਾ ਚੋਣ ਲੜੀ ਸੀ। ਉਸ ਵੇਲੇ ਨਾ ਕੋਈ ਉਨ੍ਹਾਂ ਦੀ ਪਾਰਟੀ ਸੀ ਤੇ ਨਾ ਹੀ ਕੋਈ ਕੇਡਰ। ਜੇਲ੍ਹ ਵਿੱਚ ਹੋਣ ਕਰਕੇ ਅੰਮ੍ਰਿਤਪਾਲ ਸਿੰਘ ਨੇ ਖੁਦ ਪ੍ਰਚਾਰ ਵੀ ਨਹੀਂ ਕੀਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ 1.79 ਲੱਖ ਵੋਟਾਂ ਨਾਲ ਚੋਣ ਜਿੱਤੀ। ਇਹ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚੋਂ ਜਿੱਤ ਦਾ ਸਭ ਤੋਂ ਵੱਡਾ ਫਰਕ ਸੀ।






















