Amritpal Singh: ਸੁਪਰੀਮ ਕੋਰਟ ਨੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਦੇ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾਵਾਂ ਨਾਲ ਸੰਬੰਧਿਤ ਹੈ ਅਤੇ ਕਹਿੰਦਾ ਹੈ ਕਿ ਕੋਈ ਵੀ ਵਿਅਕਤੀ ਉਦੋਂ ਤੱਕ ਸੰਸਦ ਵਿੱਚ ਚੁਣੇ ਜਾਣ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਭਾਰਤ ਦਾ ਨਾਗਰਿਕ ਨਹੀਂ ਹੁੰਦਾ।


ਕੌਣ ਹੈ ਅੰਮ੍ਰਿਤਪਾਲ ਸਿੰਘ ?


ਜ਼ਿਕਰ ਕਰ ਦਈਏ ਕਿ ਅੰਮ੍ਰਿਤਪਾਲ ਸਿੰਘ 2022 ਵਿੱਚ ਹੀ ਵਿਦੇਸ਼ ਤੋਂ ਪੰਜਾਬ ਆਇਆ ਸੀ ਤੇ ਆਉਂਦੇ ਹੀ ਉਸ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਬਣਾਇਆ ਗਿਆ ਸੀ। ਇਸ ਤੋਂ ਬਾਅਦ ਖਾਲਿਸਤਾਨੀ ਬਿਆਨਾਂ ਕਰਕੇ ਉਹ ਬਹੁਤ ਛੇਤੀ ਚਰਚਾ ਦਾ ਵਿਸ਼ਾ ਬਣ ਗਿਆ। ਇਸ ਤੋਂ ਬਾਅਦ ਆਪਣੇ ਸਾਥੀ ਨੂੰ ਛੁਡਵਾਉਣ ਲਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਥਾਣੇ 'ਤੇ 'ਹਮਲਾ' ਕਰਕੇ ਕਬਜ਼ਾ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਖ਼ਿਲਾਫ਼ ਨੈਸ਼ਨਲ ਸਕਿਓਰਟੀ ਐਕਟ (NSA) ਤਹਿਤ ਮਾਮਲਾ ਦਰਜ ਕੀਤਾ ਸੀ।  ਦੱਸ ਦਈਏ ਕਿ 23 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ ਇਸ ਦੌਰਾਨ ਉਸ ਨੇ ਜੇਲ੍ਹ ਚੋਂ ਹੀ ਲੋਕ ਸਭਾ ਦੀ ਚੋਣ ਲੜੀ ਤੇ ਪੰਜਾਬ ਚੋਂ ਸਭ ਤੋਂ ਵੱਧ ਵੋਟਾਂ ਲੈ ਕੇ ਜਿੱਤ ਦਰਜ ਕੀਤੀ।



ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਅੰਦਰੋਂ ਹੀ ਲੋਕ ਸਭਾ ਦੀ ਚੋਣ ਲੜੀ ਸੀ। ਉਹ ਆਪਣੇ ਇਲਾਕੇ ਵਿੱਚ ਚੋਣ ਪ੍ਰਚਾਰ ਕਰਨ ਵੀ ਨਹੀਂ ਆਏ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਮੁਹਿੰਮ ਦੀ ਕਮਾਨ ਸੰਭਾਲੀ ਸੀ। ਅੰਮ੍ਰਿਤਪਾਲ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾਇਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।