ਬਿਪਨ ਭਾਰਦਵਾਜ ਦੀ ਰਿਪੋਰਟ
ਖੰਨਾ: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੇ ਕਈ ਖੁਲਾਸੇ ਕੀਤੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪਾਇਲ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਗੋਰਖਾ ਬਾਬਾ ਕੋਲੋਂ ਅਹਿਮ ਜਾਣਕਾਰੀ ਹਾਸਲ ਕੀਤੀ ਗਈ ਹੈ। 


ਖੰਨਾ ਦੇ ਐਸਐਸਪੀ ਨੇ ਦੱਸਿਆ ਕਿ ਗੋਰਖਾ ਬਾਬਾ ਤੋਂ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਏ ਹਨ। ਇਸ 'ਚ ਏਕੇਐਫ ਬਾਰੇ ਅਹਿਮ ਜਾਣਕਾਰੀ ਮਿਲੀ ਹੈ। ਅੰਮ੍ਰਿਤਪਾਲ ਸਿੰਘ ਇੱਕ ਫੌਜ ਬਣਾ ਰਿਹਾ ਸੀ। ਇਸ ਫੌਜ ਵਿੱਚ ਉਹ ਲੋਕ ਸ਼ਾਮਲ ਕੀਤੇ ਜਾਂਦੇ ਸਨ ਜਿਹੜੇ ਨਸ਼ਾ ਛੱਡਣ ਲਈ ਆਉਂਦੇ ਸਨ।


ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਉਨ੍ਹਾਂ ਨੂੰ ਆਪਣੇ ਪੱਲਿਓਂ ਤਨਖਾਹ ਵੀ ਦਿੰਦਾ ਸੀ। ਇਨ੍ਹਾਂ ਨੂੰ ਪੁਲਿਸ ਵਾਂਗ ਬੈਲਟ ਨੰਬਰ ਵੀ ਦਿੱਤੇ ਜਾਂਦੇ ਸੀ। ਉਨ੍ਹਾਂ ਗੋਰਖਾ ਬਾਬਾ ਨੂੰ ਵੀ ਏਕੇਐਫ ਵਾਲਾ ਅਸਲਾ ਤੇ ਬੁਲੇਟ ਪਰੂਫ ਜੈਕੇਟ ਵੀ ਦਿੱਤੀ ਗਈ ਸੀ। ਪੁਲਿਸ ਨੂੰ ਕੁਝ ਵਿਦੇਸ਼ੀ ਕਰੰਸੀ ਨੋਟਾਂ ਦੇ ਵੀ ਸੁਰਾਗ ਮਿਲੇ ਹਨ।


ਹੁਣ ਤੱਕ 207 ਵਿਅਕਤੀ ਪੁਲਿਸ ਹਿਰਾਸਤ 'ਚ


ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ 107,151 ਤਹਿਤ ਹੀ ਹਿਰਾਸਤ ’ਚ ਰੱਖਿਆ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ