Punjab News: ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਕੁਝ ਦਿਨਾਂ ਤੋਂ ਸੂਬੇ ਅੰਦਰ ਕੇਂਦਰ ਤੇ ਪੰਜਾਬ ਸਰਕਾਰਾਂ ਵੱਲੋਂ ਸਿਰਜੇ ਜਾ ਰਹੇ ਮਹੌਲ ਦੇ ਨਾਲ ਆਮ ਲੋਕਾਂ ਦੇ ਵਿੱਚ ਡਰ ਤੇ ਭੈਅ ਦਾ ਮਾਹੌਲ ਬਣ ਚੁੱਕਾ ਹੈ। ਸਰਕਾਰਾਂ ਉਪਰ ਤਿੱਖੀ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ ਲਗਾਉਣਾ ਸਰਾਸਰ ਗਲਤ ਹੈ। 



ਉਨ੍ਹਾਂ ਕਿਹਾ ਹੈ ਕਿ ਸੂਬੇ ਤੋਂ ਬਾਹਰ ਦੀਆਂ ਜੇਲ੍ਹਾਂ ਵਿੱਚ ਭੇਜੇ ਪੰਜਾਬੀ ਨੌਜਵਾਨਾਂ ਨੂੰ ਜਲਦ ਵਾਪਸ ਪੰਜਾਬ ਲਿਆਂਦਾ ਜਾਵੇ ਤੇ ਐਨਐਸਐਸ ਵਰਗੀ ਸਖਤ ਧਾਰਾ ਨੂੰ ਵੀ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਫੋਟੋਆਂ ਖਿਚਵਾਉਣ ਵਾਲੇ ਨੌਜਵਾਨਾਂ ਨੂੰ ਵੀ ਜਿਸ ਤਰ੍ਹਾਂ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ, ਉਸ ਨਾਲ ਆਮ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੈ। 



ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੋਈ ਵੀ ਅਜਿਹਾ ਕਸੂਰ ਨਹੀਂ ਕੀਤਾ ਕੇ ਉਨ੍ਹਾਂ ਉੱਪਰ ਇੰਨੀਆਂ ਸਖਤ ਧਾਰਾਵਾਂ ਲਗਾਈਆਂ ਜਾਣ ਤੇ ਭਗੌੜਾ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮਾੜੇ ਦੌਰ ਵਿਚ ਧੱਕਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।


ਇਸੇ ਤਰ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਮੌਜੂਦਾ ਹਾਲਾਤ ਬਾਰੇ ਸਰਕਾਰ ਲੋਕਾਂ ਅੱਗੇ ਆਪਣੀ ਸਥਿਤੀ ਸਪੱਸ਼ਟ ਕਰੇ। ਅਕਾਲ ਤਖਤ ਦੇ ਜਥੇਦਾਰ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਨੇ ਵੀ ਮੌਜੂਦਾ ਸਥਿਤੀ ਲਈ ਪੰਜਾਬ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ।


ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਮੁੜ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦਲ ਖਾਲਸਾ ਨੇ ਸਿੱਖ ਨੌਜਵਾਨਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੱਸਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ