Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦੀ ਪੈਰੋਲ ਦੀ ਅਰਜ਼ੀ 'ਤੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕੀਤੀ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਸਾਰਾ ਕੰਮ ਠੱਪ ਹੋਇਆ ਪਿਆ ਹੈ ਅਤੇ ਉਨ੍ਹਾਂ ਦੀ ਨਜ਼ਰਬੰਦੀ ਉਨ੍ਹਾਂ ਨੂੰ ਸੰਸਦ ਵਿੱਚ ਹੜ੍ਹਾਂ, ਨਸ਼ਿਆਂ ਅਤੇ ਫਰਜ਼ੀ ਮੁਕਾਬਲਿਆਂ ਵਰਗੇ ਮੁੱਦਿਆਂ ਨੂੰ ਚੁੱਕਣ ਤੋਂ ਰੋਕ ਰਹੀ ਹੈ।
ਸੰਸਦ ਅੰਮ੍ਰਿਤਪਾਲ ਨੇ ਕਿਹਾ ਕਿ ਵਕੀਲਾਂ ਦੀ ਹੜਤਾਲ ਕਰਕੇ ਉਨ੍ਹਾਂ ਨੇ ਅਦਾਲਤ ਨੂੰ ਨਿੱਜੀ ਤੌਰ 'ਤੇ ਸੰਬੋਧਨ ਕਰਨ ਦਾ ਫੈਸਲਾ ਕੀਤਾ। ਅੰਮ੍ਰਿਤਪਾਲ ਨੇ ਕਿਹਾ ਕਿ ਉਨ੍ਹਾਂ ਨੇ ਸੰਸਦ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਉਠਾਉਣ ਲਈ ਪੈਰੋਲ ਦੀ ਬੇਨਤੀ ਕੀਤੀ ਸੀ, ਪਰ ਇਹ ਅਜੇ ਤੱਕ ਮਨਜ਼ੂਰ ਨਹੀਂ ਕੀਤੀ ਗਈ ਹੈ। ਅਦਾਲਤ ਨੇ ਮਾਮਲੇ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਹੈ ਅਤੇ ਦੁਪਹਿਰ ਦੇ ਖਾਣੇ ਤੋਂ ਬਾਅਦ ਕੇਸ ਦੀ ਸੁਣਵਾਈ ਦੁਬਾਰਾ ਹੋਵੇਗੀ।